
ਤਲਵੰਡੀ ਸਾਬੋ ਦੇ ਕਿਸਾਨ ਗੁਰਪਿਆਰ ਸਿੰਘ ਦੀ ਹੋਈ ਮੌਤ
ਤਲਵੰਡੀ ਸਾਬੋ: ਇਕ ਮਹੀਨੇ ਤੋਂ ਦਿੱਲੀ ਬਾਰਡਰ ‘ਤੇ ਜਾਰੀ ਕਿਸਾਨੀ ਅੰਦੋਲਨ ਦੇ ਚਲਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ। ਇਸ ਦੇ ਚਲਦਿਆਂ ਤਲਵੰਡੀ ਸਾਬੋ ਦੇ ਨੇੜਲੇ ਪਿੰਡ ਦੇ ਇਕ ਕਿਸਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
Farmer protest
ਦੱਸਿਆ ਜਾ ਰਿਹਾ ਹੈ ਕਿ ਪਿੰਡ ਭਾਗੀਵਾਂਦਰ ਦਾ ਕਿਸਾਨ ਗੁਰਪਿਆਰ ਸਿੰਘ (61) ਕਾਫੀ ਸਮੇਂ ਤੋਂ ਦਿੱਲੀ ਦੇ ਟਿਕਰੀ ਬਾਰਡਰ ‘ਤੇ ਹਾਜ਼ਰੀ ਭਰ ਰਿਹਾ ਸੀ। ਬੀਤੇ ਦਿਨੀਂ ਉਹ ਠੰਢ ਦੇ ਚਲਦਿਆਂ ਬਿਮਾਰ ਹੋ ਗਏ। ਵਿਗੜਦੀ ਸਿਹਤ ਨੂੰ ਦੇਖਦਿਆਂ ਉਹਨਾਂ ਨੂੰ ਘਰ ਲਿਆਂਦਾ ਗਿਆ ਸੀ ਪਰ ਬੀਤੀ ਰਾਤ ਉਹਨਾਂ ਦੀ ਮੌਤ ਹੋ ਗਈ।
Farmer protest
ਉਹਨਾਂ ਦਾ ਅੰਤਿਮ ਸੰਸਕਾਰ ਅੱਜ ਪਿੰਡ ਭਾਗੀਵਾਂਦਰ ਵਿਖੇ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਗੁਰਪਿਆਰ ਸਿੰਘ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦਾ ਸਰਗਰਮ ਮੈਂਬਰ ਸੀ। ਯੂਨੀਅਨ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਤੇ ਸਰਕਾਰੀ ਨੌਕਰੀ ਦੀ ਮੰਗ ਰੱਖੀ ਹੈ।