
ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸਾਨੂੰ ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇ ਕੇ ਸਮਾਜ ਨੂੰ ਸਹੀ ਸੇਧ ਦੇਣੀ ਚਾਹੀਦੀ ਹੈ।
ਜੰਡਿਆਲਾ ਗੁਰੂ- ਭਾਰਤ ਦੇ ਮਹਾਨ ਸ਼ਹੀਦ ਸਰਦਾਰ ਊਧਮ ਸਿੰਘ ਦਾ ਜਨਮ 26 ਦਸੰਬਰ 1899 ਈਸਵੀ ਨੂੰ ਸੁਨਾਮ ਵਿਖੇ ਹੋਇਆ ਸੀ। ਇਸ ਮੌਕੇ ਤੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ:) ਜੰਡਿਆਲਾ ਗੁਰੂ ਵਲੋਂ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ ਹੈ। ਦੱਸ ਦੇਈਏ ਇਹ ਜਨਮ ਦਿਹਾੜਾ ਸ਼ਹੀਦ ਊਧਮ ਸਿੰਘ ਚੌਕ (ਨੇੜੇ ਬੁੱਤ) ਵਿਖੇ ਕਲੱਬ ਦੇ ਸਰਪ੍ਰਸਤ ਕਾਮਰੇਡ ਜਸਵੰਤ ਸਿੰਘ ਜੰਡਿਆਲਾ ਦੀ ਅਗਵਾਈ ਹੇਠ ਮਨਾਇਆ ਗਿਆ।
ਇਹ ਆਗੂ ਸਨ ਸ਼ਾਮਿਲ
ਇਸ ਮੌਕੇ ਸ. ਅਜੈਪਾਲ ਸਿੰਘ ਮੀਰਾਂਕੋਟ ਸਾਬਕਾ ਵਿਧਾਇਕ ਅਤੇ ਸਾਬਕਾ ਚੇਅਰਮੈਨ ਪਨਸਪ ਪੰਜਾਬ, ਕਲੱਬ ਦੇ ਪ੍ਰਧਾਨ ਰਣਜੀਤ ਸਿੰਘ ਜੋਸਨ, ਕਸ਼ਮੀਰ ਸਿੰਘ ਜਾਣੀਆਂ ਚੇਅਰਮੈਨ ਮਾਰਕੀਟ ਕਮੇਟੀ ਜੰਡਿਆਲਾ, ਹਰਜੀਤ ਸਿੰਘ ਬੰਡਾਲਾ ਚੇਅਰਮੈਨ ਬਲਾਕ ਸੰਮਤੀ ਜੰਡਿਆਲਾ, ਸਰੂਪ ਸਿੰਘ ਸੰਤ ਸ਼ਹਿਰੀ ਪ੍ਰਧਾਨ ਅਕਾਲੀ ਜਥਾ, ਅਵਤਾਰ ਸਿੰਘ ਟੱਕਰ ਮੁੱਖ ਬੁਲਾਰਾ, ਚਰਨਜੀਤ ਸਿੰਘ ਟੀਟੋ, ਹਰਪ੍ਰੀਤ ਸਿੰਘ ਬਬਲੂ ਸ਼ਾਮਿਲ ਸਨ।
ਇਨ੍ਹਾਂ ਨੇ ਸ਼ਹੀਦ ਊਧਮ ਸਿੰਘ ਦੀ ਜੀਵਨੀ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸਾਨੂੰ ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇ ਕੇ ਸਮਾਜ ਨੂੰ ਸਹੀ ਸੇਧ ਦੇਣੀ ਚਾਹੀਦੀ ਹੈ। ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਵਲੋਂ ਅਜੈਪਾਲ ਸਿੰਘ ਮੀਰਾਂਕੋਟ ਅਤੇ ਹੋਰ ਪਤਵੰਤੇ ਸੱਜਣਾਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।