ਪੀ.ਐਮ. ਮੋਦੀ ਦਾ ਭਾਸ਼ਣ 'ਮੁੰਗੇਰੀ ਲਾਲ  ਦੇ ਸੁਫ਼ਨਿਆਂ' ਤੋਂ ਵੱਧ ਕੱੁਝ ਨਹੀਂ : ਰੰਧਾਵ
Published : Dec 26, 2020, 5:37 am IST
Updated : Dec 26, 2020, 5:37 am IST
SHARE ARTICLE
image
image

ਪੀ.ਐਮ. ਮੋਦੀ ਦਾ ਭਾਸ਼ਣ 'ਮੁੰਗੇਰੀ ਲਾਲ  ਦੇ ਸੁਫ਼ਨਿਆਂ' ਤੋਂ ਵੱਧ ਕੱੁਝ ਨਹੀਂ : ਰੰਧਾਵਾ


ਚੰਡੀਗੜ੍ਹ, 25 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ) : ਕਾਲੇ ਖੇਤੀ ਕਾਨੂੰਨਾਂ ਵਿਰੁਧ ਇਕ ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ਉਤੇ ਮੋਰਚਾ ਲਾਈ ਬੈਠੇ ਕਿਸਾਨਾਂ ਦੇ ਸੰਘਰਸ਼ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨਾਂ ਦੇ ਨਾਂ ਜਾਰੀ ਸੰਦੇਸ਼ ਰੂਪੀ ਭਾਸਣ ਨੂੰ ਮੁੰਗੇਰੀ ਲਾਲ ਦੇ ਹੁਸੀਨ ਸੁਫ਼ਨਿਆਂ ਤੋਂ ਵੱਧ ਹੋਰ ਕੱੁਝ ਨਹੀਂ ਹੈ | ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈੱਸ ਬਿਆਨ ਰਾਹੀ ਦਿਤੀ |
ਪ੍ਰਧਾਨ ਮੰਤਰੀ ਦੇ ਭਾਸ਼ਣ ਉਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਸ. ਰੰਧਾਵਾ ਨੇ ਕਿਹਾ ਕਿ ਇਹ ਨਿਰਾ ਝੂਠ ਦਾ ਪੁਲੰਦਾ ਸੀ ਅਤੇ ਸਿਤਮ ਦੀ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਕੇਂਦਰੀ ਰਾਜਧਾਨੀ ਦੀ ਹਿੱਕ ਉਤੇ ਬੈਠੇ ਲੱਖਾਂ ਕਿਸਾਨਾਂ ਦੇ ਮਨ ਦੀ ਬਾਤ ਨਹੀਂ ਸਣ ਰਹੇ ਹਨ | ਉਨ੍ਹਾਂ ਇਸ ਭਾਸ਼ਣ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਚੰਗਾ ਹੁੰਦਾ ਪ੍ਰਧਾਨ ਮੰਤਰੀ ਅੱਜ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰਦੇ | ਉਨ੍ਹਾਂ ਕਿਹਾ ਕਿ ਸਾਧਾਰਣ ਕਿਸਾਨ ਤੋਂ ਵੱਡੇ-ਵੱਡੇ ਕਾਨੂੰਨਦਾਨਾਂ ਤਕ ਹਰ ਇਕ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਕਿਸਾਨ ਮਾਰੂ ਸਿੱਧ ਕੀਤਾ ਹੈ ਪਰ ਪ੍ਰਧਾਨ ਮੰਤਰੀ ਹਾਲੇ ਵੀ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਖੇਤੀਬਾੜੀ ਸੁਧਾਰ ਕਦਮ ਦੱਸ ਰਿਹਾ | ਸ. ਰੰਧਾਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਅਪਣੇ ਭਾਸ਼ਣ ਵਿਚ ਕੇਂਦਰ ਸਰਕਾਰ ਵਲੋਂ ਪਿਛਲੇ ਛੇ ਸਾਲਾਂ ਵਿਚ ਕਿਸਾਨਾਂ ਤੇ ਖੇਤੀਬਾੜੀ ਖੇਤਰ ਲਈ ਚੁੱਕਿਆ ਇਕ ਵੀ ਕਦਮ ਤੱਥਾਂ ਸਮੇਤ ਨਹੀਂ ਦਸਿਆ ਗਿਆ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਹਾਲੇ ਵੀ ਕਿਸਾਨਾਂ ਦੇ ਅੰਦੋਲਨ ਨੂੰ ਗੁਮਰਾਹਕੁਨ ਆਗੂਆਂ ਦੀ ਅਗਵਾਈ ਵਾਲਾ ਸਿਆਸਤ ਤੋਂ ਪ੍ਰੇਰਿਤ ਦੱਸ ਰਹੇ ਹਨ ਜੋ ਕਿ ਸਰਾਸਰ ਗ਼ਲਤ ਹੈ | ਉਨ੍ਹਾਂ ਪ੍ਰਧਾਨ ਮੰਤਰੀ ਨੂੰ ਸਵਾਲ ਕਰਦਿਆਂ ਕਿਹਾ ਕਿ ਭਾਜਪਾ ਸ਼ਾਸ਼ਤ ਸੂਬੇ ਹਰਿਆਣਾ, ਉਤਰ ਪ੍ਰਦੇਸ਼, ਮੱਧ ਪ੍ਰਦੇਸ਼ ਦੇ ਕਿਸਾਨਾਂ ਵਲੋਂ ਕਿਸਾਨ ਅੰਦੋਲਨ ਵਿਚ ਸਮੂਲੀਅਤ ਬਾਰੇ ਉਹ ਕੀ ਕਹਿਣਗੇ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਬਿਹਾਰ ਵਰਗੇ ਸੂਬੇ ਵਿਚ ਫੇਲ ਹੋਏ ਖੇਤੀ ਮਾਡਲ ਬਾਰੇ ਵੀ ਪ੍ਰਧਾਨ ਮੰਤਰੀ ਨੂੰ ਚੁੱਪੀ ਤੋੜਨੀ ਚਾਹੀਦੀ ਸੀ | 

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement