ਰਾਜੇਵਾਲ ਨੇ ਪ੍ਰਧਾਨ ਮੰਤਰੀ ਵਿਰੁਧ ਕਿਸਾਨਾਂ ਦਾ ਗੁੱਸਾ ਪ੍ਰਗਟ ਕੀਤਾ
Published : Dec 26, 2020, 5:22 am IST
Updated : Dec 26, 2020, 5:22 am IST
SHARE ARTICLE
image
image

ਰਾਜੇਵਾਲ ਨੇ ਪ੍ਰਧਾਨ ਮੰਤਰੀ ਵਿਰੁਧ ਕਿਸਾਨਾਂ ਦਾ ਗੁੱਸਾ ਪ੍ਰਗਟ ਕੀਤਾ

ਕਿਹਾ, ਇਕ ਪਾਸੇ ਖੇਤੀ ਕਾਨੂੰਨਾਂ ਦੇ ਹੱਕ ਵਿਚ ਸਰਕਾਰੀ ਪ੍ਰਚਾਰ ਸਿਖਰ ਤੇ ਦੂਜੇ ਪਾਸੇ ਕਿਸਾਨ ਅੰਦੋਲਨ ਵੀ ਸਿਖਰ ਵਲ

ਚੰਡੀਗੜ੍ਹ, 25 ਦਸੰਬਰ (ਗੁਰਉਪਦੇਸ਼ ਭੁੱਲਰ) : ਸਵਰਗੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਯਾਦ ਵਿਚ ਹੋਏ ਸਮਾਗਮਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਕਾਨੂੰਨਾਂ ਦੇ ਹੱਕ 'ਚ ਅਤੇ ਕਿਸਾਨ ਅੰਦੋਲਨ ਬਾਰੇ ਦਿਤੇ ਬਿਆਨ ਦਾ ਤਿੱਖਾ ਜੁਆਬ ਦਿੰਦਿਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪਲਟਵਾਰ ਕੀਤਾ ਹੈ | ਉਨ੍ਹਾਂ ਕਿਹਾ ਕਿ ਜਿਥੇ ਇਸ ਸਮੇਂ ਖੇਤੀ ਕਾਨੂੰਨਾਂ ਦੇ ਹੱਕ ਵਿਚ ਸਰਕਾਰੀ ਪ੍ਰਚਾਰ ਸਿਖ਼ਰਾਂ 'ਤੇ ਹੈ ਉਥੇ ਕਿਸਾਨ ਅੰਦੋਲਨ ਵੀ ਸਿਖ਼ਰ ਵਲ ਜਾ ਰਿਹਾ ਹੈ | ਇਹ ਸੱਚ ਤੇ ਝੂਠ ਦੀ ਲੜਾਈ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸਿਰੇ ਦਾ ਝੂਠਾ ਤੇ ਬੇਅਸੂਲਾ ਆਗੂ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਸ਼ਰਮ ਨਹੀਂ ਆਉਂਦੀ ਕਿ ਇਕ ਪਾਸੇ ਅਚਾਨਕ ਗੁਰੂ ਘਰ ਜਾ ਕੇ ਨਤਮਸਤਕ ਹੁੰਦਾ ਹੈ ਤੇ ਦੂਜੇ ਪਾਸੇ ਗੁਰੂ ਘਰ ਦੇ ਪੈਰੋਕਾਰਾਂ ਨੂੰ ਠੰਢ 'ਚ ਸੜਕਾਂ 'ਤੇ ਰੋਲ ਰਿਹਾ ਹੈ | ਉਨ੍ਹਾਂ ਕਿਹਾ ਕਿ ਅਸਲ 'ਚ ਪ੍ਰਧਾਨ ਮੰਤਰੀ ਨੂੰ ਆਮ ਲੋਕਾਂ ਨਾਲੋਂ ਵੱਡੇ ਕਾਰਪੋਰੇਟਾਂ ਦਾ ਜ਼ਿਆਦਾ ਫ਼ਿਕਰ ਹੈ | ਇਨ੍ਹਾਂ ਨੂੰ ਹੁਣ ਤਕ 42 ਲੱਖ ਕਰੋੜ ਰੁਪਏ ਦੀਆਂ ਰਿਆਇਤਾਂ ਦੇ ਚੁੱਕਾ ਹੈ ਅਤੇ ਕਿਸਾਨਾਂ ਦੇ ਖਾਤੇ ਵਿਚ 2000 ਰੁਪੲੈ ਪਾ ਕੇ ਡੀਂਗਾਂ ਮਾਰ ਰਿਹਾ ਹੈ ਜੋ 300 ਰੁਪਏ ਮਹੀਨਾ ਵੀ ਨਹੀਂ ਬਣਦਾ | ਉਨ੍ਹਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਨੇ ਚਿੱਠੀਆਂ ਰਾਹੀਂ ਸ਼ਬਦਾਂ ਦੀ ਖੇਡ ਸ਼ੁਰੂ ਕਰ ਦਿਤੀ ਹੈ ਅਤੇ ਇਹ ਪ੍ਰਭਾਵ ਦੇਣ ਦਾ ਯਤਨ ਹੈ ਕਿ ਕਿਸਾਨ ਗੱਲਬਾਤ ਨਹੀਂ ਕਰਦੇ | ਉਨ੍ਹਾਂ ਕਿਹਾ ਕਿ ਕਿਸਾਨ ਕਦੇ ਗੱਲਬਾਤ ਤੋਂ ਨਹੀਂ ਭੱਜੇ ਪਰ ਪੁਰਾਣੀਆਂ ਗੱਲਾਂ ਦੁਹਰਾਉਣ ਦੀ ਥਾਂ ਕਾਨੂੰਨ ਵਾਪਸ ਲੈਣ ਦੇ ਏਜੰਡੇ 'ਤੇ ਗੱਲਬਾਤ ਸ਼ੁਰੂ ਕੀਤੀ ਜਾਵੇ | ਉਨ੍ਹਾਂ ਪ੍ਰਧਾਨ ਮੰਤਰੀ ਦੇ ਇਨ੍ਹਾਂ ਦੋਸ਼ਾਂ ਦਾ ਵੀ ਖੰਡਨ ਕੀਤਾ ਕਿ ਕਿਸਾਨ ਆਗੂ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ ਪਰ ਇਸ ਦੇ ਉਲਟ ਪ੍ਰਧਾਨ ਮੰਤਰੀ ਅੰਦੋਲਨ ਨੂੰ ਬਿਨਾਂ ਕਿਸੇ ਆਧਾਰ ਦੇ ਸਿਆਸੀ ਦਸ ਕੇ ਦੇਸ਼ ਦੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ | ਇਕ ਪਾਸੇ ਉਹ ਕਾਨੂੰਨ ਵਧੀਆ ਹੋਣ ਦਾ ਪ੍ਰਚਾਰ ਕਰਦੇ ਹਨ ਦੂਜੇ ਪਾਸੇ ਗੱਲਬਾਤ ਸ਼ੁਰੂ ਕਰਨ ਦਾ ਢਕੌਾਜ ਕਰਦੇ ਹਨ | ਜੇ ਕਾਨੂੰਨ ਹੀ ਸਹੀ ਹਨ ਤਾਂ ਫਿਰ ਗੱਲਬਾਤ ਦਾ ਕੀ ਆਧਾਰ ਰਹਿ ਜਾਂਦਾ ਹੈ? ਅੰਦੋਲਨ ਕਾਨੂੰਨ ਰੱਦ ਕੀਤੇ ਬਿਨਾਂ ਖ਼ਤਮ ਨimageimageਹੀਂ ਹੋਣ ਵਾਲਾ | 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement