ਕਿਸਾਨਾਂ ਪ੍ਰਤੀ ਬੇਰਹਿਮ ਵਤੀਰੇ 'ਤੇ ਸੁਖਬੀਰ ਬਾਦਲ ਨੇ ਕੇਂਦਰ ਦੀ ਕੀਤੀ ਨਿਖੇਧੀ
Published : Dec 26, 2020, 5:32 am IST
Updated : Dec 26, 2020, 5:32 am IST
SHARE ARTICLE
image
image

ਕਿਸਾਨਾਂ ਪ੍ਰਤੀ ਬੇਰਹਿਮ ਵਤੀਰੇ 'ਤੇ ਸੁਖਬੀਰ ਬਾਦਲ ਨੇ ਕੇਂਦਰ ਦੀ ਕੀਤੀ ਨਿਖੇਧੀ

ਚੰਡੀਗੜ੍ਹ, 25 ਦਸੰਬਰ (ਭੁੱਲਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿਛਲੇ ਇਕ ਮਹੀਨੇ ਤੋਂ ਦਿੱਲੀ ਦੇ ਬਾਰਡਰਾਂ 'ਤੇ ਸ਼ਾਂਤੀਪੂਰਵਕ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਪ੍ਰਤੀ ਬੇਰਹਿਮੀ ਵਾਲਾ ਰਵਈਆ ਅਪਣਾਉਣ ਲਈ ਕੇਂਦਰ ਸਰਕਾਰ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ |
   ਇਥੇ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੜਾਕੇ ਦੀ ਠੰਢ ਵਿਚ ਸ਼ਾਂਤੀਪੂਰਵਕ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਪ੍ਰਤੀ ਢਿੱਲਮੱਠ ਵਾਲਾ ਤੇ ਬੇਰਹਿਮੀ ਰਵਈਆ ਅਪਣਾਇਆ ਹੋਇਆ ਹੈ | ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਰਕਾਰ ਪਿਛਲੇ ਸੰਸਦੀ ਇਜਲਾਸ ਵਿਚ ਜਬਰੀ ਪਾਸ ਕਰਵਾਏ ਗਏ ਤਿੰਨ ਖੇਤੀ ਕਾਨੂੰਨਾਂ ਵਿਰੁਧ ਆਵਾਜ਼ ਚੁੱਕਣ 'ਤੇ ਕਿਸਾਨਾਂ ਨੂੰ ਸਜ਼ਾ ਦੇਣਾ ਚਾਹੁੰਦੀ ਹੈ | ਇਹੀ ਕਾਰਨ ਹੈ ਕਿ ਕੇਂਦਰ ਨੇ ਅਜਿਹੀ ਨੀਤੀ ਅਪਣਾਈ ਹੋਈ ਹੈ, ਜਿਸ ਨਾਲ ਕਿਸਾਨ ਥੱਕ ਜਾਣ | ਗੱਲਬਾਤ ਦਾ ਸ਼ਗੂਫਾ ਛੱਡਣ ਦਾ ਮਕਸਦ ਸਿਰਫ ਕਿਸਾਨਾਂ ਨੂੰ ਬਦਨਾਮ ਕਰਨਾ ਅਤੇ ਇਹ ਪ੍ਰਭਾਵ ਦੇਣਾ ਹੈ ਕਿ ਉਹ ਅੜੀਅਲ ਹਨ | ਸੱਚਾਈ ਇਹ ਹੈ ਕਿ ਇਹ ਕੇਂਦਰ ਹੈ ਜੋ ਦੇਸ਼ ਭਰ ਦੇ ਕਿਸਾਨਾਂ ਵਲੋਂ ਪ੍ਰਵਾਨ ਨਾ ਕੀਤੇ ਜਾ ਰਹੇ ਤਿੰਨ ਖੇਤੀ ਐਕਟਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਕੇ ਅੜਬ ਰਵੱਈਆ ਅਪਣਾਈ ਬੈਠਾ ਹੈ | 
ਐਨ. ਡੀ. ਏ. ਸਰਕਾਰ ਨੂੰ ਬਿਨਾਂ ਏਜੰਡੇ ਤੇ ਬਿਨਾਂ ਤਾਰੀਕ ਤੇ ਸਮੇਂ ਵਾਲੇ ਗੱਲਬਾਤ ਦੇ ਸੱਦੇ ਭੇਜ ਕੇ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰਨ ਲਈ ਆਖਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੰਜੀਦਗੀ ਨਾਲ ਤਿੰਨ ਖੇਤੀ ਐਕਟ ਖਾਰਜ ਕਰਨ ਦੇ ਤਰੀਕਿਆਂ ਬਾਰੇ ਗੱਲਬਾਤ ਕਰਨੀ ਚਾਹੀਦੀ ਹੈ | ਇਸ ਨੂੰ ਕਿਸਾਨਾਂ ਨੂੰ ਵੱਖਵਾਦੀ ਦੱਸ ਕੇ ਬਦਨਾਮ ਕਰਨ ਅਤੇ ਆੜ੍ਹਤੀਆਂ ਨੂੰ ਇਨਕਮ ਟੈਕਸ ਦੇ ਛਾਪਿਆਂ ਰਾਹੀਂ ਪੀੜਤ ਕਰਨ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ | ਚੰਗਾ ਹੋਵੇਗਾ ਜੇਕਰ ਕੇਂਦਰimageimage ਸਰਕਾਰ ਸੰਸਦ ਦਾ ਇਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦ ਕੇ ਤਿੰਨੇ ਖੇਤੀ ਕਾਨੂੰਨ ਰੱਦ ਕਰ ਦਵੇ | 

 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement