UP ਦੇ ਕਿਸਾਨਾਂ ਨੇ ਜ਼ਾਹਿਰ ਕੀਤੀ ਨਰਾਜ਼ਗੀ, ਕਿਹਾ ਉਮੀਦਾਂ ‘ਤੇ ਖਰੀ ਨਹੀਂ ਉਤਰੀ ਸਰਕਾਰ
Published : Dec 26, 2020, 5:24 pm IST
Updated : Dec 26, 2020, 5:24 pm IST
SHARE ARTICLE
UP Farmer
UP Farmer

ਮੋਦੀ ਕਿਸਾਨਾਂ ਦੀਆਂ ਅੱਖਾਂ ‘ਚ ਅੱਖਾਂ ਪਾ ਕੇ ਗੱਲ ਕਿਉਂ ਨਹੀਂ ਕਰ ਰਹੇ ?- ਕਿਸਾਨ

ਨਵੀਂ ਦਿੱਲੀ (ਸ਼ੈਸ਼ਵ ਨਾਗਰਾ): ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪੰਜਾਬ-ਹਰਿਆਣਾ ਸਮੇਤ ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਆਦਿ ਸੂਬਿਆਂ ਦੇ ਕਿਸਾਨ ਦਿੱਲੀ ਦੀਆਂ ਹੱਦਾਂ ‘ਤੇ ਡਟੇ ਹੋਏ ਹਨ। ਇਸ ਦੌਰਾਨ ਕਿਸਾਨ ਇੱਥੇ ਅਪਣੀਆਂ ਲੋੜਾਂ ਦਾ ਸਮਾਨ ਨਾਲ ਲੈ ਕੇ ਪਹੁੰਚੇ ਹਨ ਕਿਉਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਇੱਥੋਂ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਜਾਣਗੇ ਚਾਹੇ ਉਹਨਾਂ ਨੂੰ ਅਖੀਰ ਤੱਕ ਇੱਥੇ ਬੈਠਣਾ ਪਵੇ।

UP Farmer UP Farmer

ਯੂਪੀ ਦੇ ਕਿਸਾਨਾਂ ਨੇ ਰੋਜ਼ਾਨਾ ਸਪੋਕਸਮੈਨ ਨੂੰ ਦੱਸਿਆ ਕਿ ਉਹ ਅਪਣੇ ਘਰ ਬੋਲ ਕੇ ਆਏ ਹਨ ਕਿ ਹੁਣ ਉਹ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਜਾਣਗੇ। ਉਹ ਅਪਣੇ ਕਿਸਾਨ ਭਰਾਵਾਂ ਲਈ ਸ਼ਹੀਦੀ ਦੇਣ ਨੂੰ ਵੀ ਤਿਆਰ ਹਨ। ਕਿਸਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨਾਂ ਦੀਆਂ ਅੱਖਾਂ ‘ਚ ਅੱਖਾਂ ਪਾ ਕੇ ਗੱਲ ਨਹੀਂ ਕਰ ਰਹੇ। ਸਰਕਾਰ ਘੁੰਮਾ-ਫਿਰਾ ਕੇ ਗੱਲਾਂ ਕਰ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਸਰਕਾਰ ਨੂੰ ਕਿਸਾਨਾਂ ਨਾਲ ਗੱਦਾਰੀ ਕਰਨ ਲਈ ਵੋਟ ਨਹੀਂ ਦਿੱਤੀ ਸੀ।

UP Farmer UP Farmer

ਯੂਪੀ ਦੇ ਕਿਸਾਨਾਂ ਨੇ ਦੱਸਿਆ ਕਿ ਉਹ ਅਪਣੇ ਟਰੈਕਟਰ-ਟਰਾਲੀਆਂ ਲੈ ਕੇ ਦਿੱਲੀ ਆਏ ਹਨ ਤੇ ਘਰ ਦੇ ਕੰਮ ਉਹਨਾਂ ਦੇ ਬੱਚੇ ਸੰਭਾਲ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਸਰਕਾਰ ਹੁਣ ਕਿਸਾਨ-ਮਜ਼ਦੂਰ ਵਿਰੋਧੀ ਹੋ ਚੁੱਕੀ ਹੈ ਤੇ ਉਹ ਦੇਸ਼ਵਾਸੀਆਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰੀ। ਕਿਸਾਨਾਂ ਨੇ ਦੱਸਿਆ ਕਿ ਇਹਨੀਂ ਦਿਨੀਂ ਕਾਫੀ ਠੰਢ ਹੋ ਰਹੀ ਹੈ ਪਰ ਸਰਕਾਰ ਨੂੰ ਠੰਢ ਵਿਚ ਬੈਠੇ ਕਿਸਾਨ ਦਿਖ ਹੀ ਨਹੀਂ ਰਹੇ।

UP Farmer UP Farmer

ਯੂਪੀ ਤੋਂ ਦਿੱਲੀ ਪਹੁੰਚੇ ਹੋਰ ਕਿਸਾਨਾਂ ਨੇ ਦੱਸਿਆ ਕਿ ਸਰਕਾਰ ਪਹਿਲਾਂ ਤਾਂ ਮੰਨਣ ਲਈ ਤਿਆਰ ਹੀ ਨਹੀਂ ਸੀ ਕਿ ਬਾਰਡਰ ‘ਤੇ ਕਿਸਾਨ ਬੈਠੇ ਹਨ। ਪਰ ਹੁਣ ਦੇਸ਼ ਦੇ ਹਰ ਸੂਬੇ ਤੋਂ ਕਿਸਾਨ ਦਿੱਲੀ ਪਹੁੰਚ ਰਹੇ ਹਨ। ਇਸ ਲਈ ਸਰਕਾਰ ਨੂੰ ਮੰਨ ਜਾਣਾ ਚਾਹੀਦਾ ਹੈ ਕਿ ਅਸੀਂ ਕਿਸਾਨ ਹੀ ਹਾਂ। ਉਹਨਾਂ ਕਿਹਾ ਕਿ ਸਰਕਾਰ ਕੋਲੋਂ ਗਲਤੀ ਹੋਈ ਹੈ ਤੇ ਸਰਕਾਰ ਨੂੰ ਅਪਣੀ ਗਲਤੀ ਮੰਨਣੀ ਚਾਹੀਦੀ ਹੈ।  ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਨੇ ਗੁੰਮਰਾਹ ਨਹੀਂ ਕੀਤਾ ਬਲਕਿ ਪ੍ਰਧਾਨ ਮੰਤਰੀ ਨੂੰ ਉਹਨਾਂ ਦੇ ਸਲਾਹਕਾਰਾਂ ਤੇ ਉਦਯੋਗਪਤੀਆਂ ਨੇ ਗੁੰਮਰਾਹ ਕੀਤਾ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement