ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
Published : Dec 26, 2021, 5:25 pm IST
Updated : Dec 26, 2021, 5:25 pm IST
SHARE ARTICLE
Chief Minister Charanjit Channi paying obeisance at Gurdwara Sri Fatehgarh Sahib
Chief Minister Charanjit Channi paying obeisance at Gurdwara Sri Fatehgarh Sahib

-ਫ਼ਤਹਿਗੜ੍ਹ ਸਾਹਿਬ ਵਿਖੇ ਬਣਾਈ ਜਾਵੇਗੀ ਸ਼ਹੀਦ ਭਾਈ ਸੰਗਤ ਸਿੰਘ ਜੀ ਦੀ ਯਾਦਗਾਰ-ਮੁੱਖ ਮੰਤਰੀ

-ਫ਼ਤਹਿਗੜ੍ਹ ਸਾਹਿਬ ਤੋਂ ਚਮਕੌਰ ਸਾਹਿਬ ਤੱਕ ਮਾਤਾ ਗੁਜਰੀ ਮਾਰਗ ਬਣੇਗਾ ਕੌਮੀ ਮਾਰਗ-ਚਰਨਜੀਤ ਸਿੰਘ ਚੰਨੀ

-ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਲਾਮਿਸਾਲ-ਮੁੱਖ ਮੰਤਰੀ

ਫ਼ਤਹਿਗੜ੍ਹ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅੱਜ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ, ਬਾਬਾ ਜ਼ੋਰਾਵਾਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਦੇ ਦੂਜੇ ਦਿਨ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਸਮਤਕ ਹੋਏ।

Chief Minister Charanjit Channi paying obeisance at Gurdwara Sri Fatehgarh SahibChief Minister Charanjit Channi paying obeisance at Gurdwara Sri Fatehgarh Sahib

ਇਸ ਦੌਰਾਨ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦਾਂ ਦੀ ਇਸ ਮਹਾਨ ਧਰਤੀ, ਫ਼ਤਹਿਗੜ੍ਹ ਸਾਹਿਬ ਵਿਖੇ ਉਸ ਮਹਾਨ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੀ ਯਾਦਗਾਰ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਬਾਬਾ ਸੰਗਤ ਸਿੰਘ ਜੀ ਨੂੰ ਚਮਕੌਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਰੂਪ ਸਮਝ ਕੇ ਸ਼ਹੀਦ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਦੇਹ ਨੂੰ ਚਮਕੌਰ ਸਾਹਿਬ ਤੋਂ ਇੱਥੇ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਇਸ ਮਹਾਨ ਧਰਤੀ ਦਾ ਜਿੰਨਾ ਵੀ ਸਤਿਕਾਰ ਅਤੇ ਨਮਨ ਕੀਤਾ ਜਾਵੇ, ਉਹ ਘੱਟ ਹੈ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ, ਜਿੱਥੋਂ ਉਹ ਵਿਧਾਨ ਸਭਾ 'ਚ ਨੁਮਾਇੰਗੀ ਕਰਦੇ ਹਨ, ਉੱਥੇ ਗੁਰੂ ਸਾਹਿਬ ਜੀ ਦੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਹੋਈ ਸੀ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦਸਮੇਸ਼ ਪਿਤਾ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਹੋਈ ਸੀ, ਇਸ ਲਈ ਇਨ੍ਹਾਂ ਦੋਵਾਂ ਥਾਂਵਾਂ ਦਾ ਵੱਡਾ ਰਿਸ਼ਤਾ ਹੈ।

Chief Minister Charanjit Channi paying obeisance at Gurdwara Sri Fatehgarh SahibChief Minister Charanjit Channi paying obeisance at Gurdwara Sri Fatehgarh Sahib

ਮੁੱਖ ਮੰਤਰੀ ਨੇ ਦੱਸਿਆ ਕਿ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਪੰਜਾਬ ਸਰਕਾਰ ਨੇ ਦੋਵਾਂ ਥਾਵਾਂ ਨੂੰ ਆਪਸ 'ਚ ਜੋੜਦੇ ਹੋਏ, ਇੱਥੋਂ ਸਰਹਿੰਦ ਵਾਲੀ ਜੀ.ਟੀ. ਰੋਡ ਤੋਂ ਅੱਗੇ ਚਮਕੌਰ ਸਾਹਿਬ ਤੱਕ ਹੁਸ਼ਿਆਰਪੁਰ ਵਾਲੀ ਮੁੱਖ ਸੜਕ ਨੂੰ ਆਪਸ 'ਚ ਜੋੜਦੇ ਹੋਏ ਬਣਾਏ ਜਾਣ ਵਾਲੇ ਸਰਕਟ ਦਾ ਨਾਮ ਮਾਤਾ ਗੁਜਰੀ ਜੀ ਮਾਰਗ ਰੱਖਿਆ ਹੈ ਅਤੇ ਇਸ ਨੂੰ ਰਾਸ਼ਟਰੀ ਮਾਰਗ ਬਣਾਉਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ।

Chief Minister Charanjit Channi paying obeisance at Gurdwara Sri Fatehgarh SahibChief Minister Charanjit Channi paying obeisance at Gurdwara Sri Fatehgarh Sahib

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਲਾਮਿਸਾਲ ਅਤੇ ਅੱਜ ਉਹ ਮਹਾਨ ਸ਼ਹੀਦਾਂ ਨੂੰ ਨਮਨ ਕਰਨ ਅਤੇ ਆਪਣੀ ਸ਼ਰਧਾ ਭੇਟ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਾਨਵਤਾ ਦੀ ਭਲਾਈ ਲਈ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ, ਜਿਸ ਦੀ ਦੁਨੀਆਂ 'ਚ ਕੋਈ ਹੋਰ ਮਿਸਾਲ ਨਹੀਂ ਮਿਲਦੀ।

Chief Minister Charanjit Channi paying obeisance at Gurdwara Sri Fatehgarh SahibChief Minister Charanjit Channi paying obeisance at Gurdwara Sri Fatehgarh Sahib

ਪੱਤਰਕਾਰਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸਰਕਾਰ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਰਿਹਾਈ ਕਰ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਇਸ ਦੌਰਾਨ ਪੰਗਤ ਵਿੱਚ ਬੈਠਕੇ ਲੰਗਰ ਛਕਿਆ ਅਤੇ ਗੁਰਦੁਆਰਾ ਸਾਹਿਬ ਦੇ ਬਾਹਰ ਲੱਗੇ ਲੰਗਰਾਂ ਵਿੱਚ ਲੰਗਰ ਵਰਤਾਉਣ ਦੀ ਸੇਵਾ ਵੀ ਕੀਤੀ।

ਇਸ ਦੌਰਾਨ ਮੁੱਖ ਮੰਤਰੀ ਦੇ ਨਾਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਅਤੇ ਵਿਧਾਇਕ ਨਾਗਰਾ ਦੇ ਸੁਪਤਨੀ ਮਨਦੀਪ ਕੌਰ ਨਾਗਰਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਭਾਸ਼ ਸੂਦ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਐਸ.ਐਸ.ਪੀ. ਸੰਦੀਪ ਗੋਇਲ, ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement