ਕਾਂਗਰਸ ਦੀਆਂ ਹੋਛੀਆਂ ਹਰਕਤਾਂ ਨੂੰ ਮੁਆਫ਼ ਨਹੀਂ ਕਰਨਗੇ ਪੰਜਾਬ ਦੇ ਲੋਕ : ‘ਆਪ’
Published : Dec 26, 2021, 4:57 pm IST
Updated : Dec 26, 2021, 4:57 pm IST
SHARE ARTICLE
Meet Hayer
Meet Hayer

ਸਰਕਾਰੀ ਦਫ਼ਤਰਾਂ ਦੀ ਥਾਂ ਕਾਂਗਰਸੀ ਵਿਧਾਇਕਾਂ ਅਤੇ ਆਗੂਆਂ ਦੇ ਘਰਾਂ ’ਚੋਂ ਕਿਉਂ ਮਿਲ ਰਹੇ ਹਨ ਬੀਪੀਐਲ ਬਾਰਕੋਡ ਸਟਿੱਕਰ : ਮੀਤ ਹੇਅਰ 

-ਕਿਹਾ, ਵੋਟਾਂ ਲਈ ਗ਼ਰੀਬਾਂ ਦੀ ਗ਼ਰੀਬੀ ਦਾ ਲਾਹਾ ਲੈਣਾ ਗ਼ਲਤ 

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਾਂਗਰਸ ਸਰਕਾਰ ਗੰਭੀਰ ਦੋਸ਼ ਲਾਉਂਦੇ ਹੋਏ ਕਿਹਾ ਕਿ ਗ਼ਰੀਬੀ ਰੇਖਾ ਤੋਂ ਹੇਠਾਂ ਜੀਵਨ ਬਸਰ ਕਰ ਰਹੇ  ਲੋਕਾਂ ਨੂੰ ਬੀ.ਪੀ.ਐਲ. ਕਾਰਡਾਂ ’ਤੇ ਬਾਰਕੋਡ ਦਾ ਸਟਿੱਕਰ ਲਗਵਾਉਣ ਲਈ ਕਾਂਗਰਸੀ ਵਿਧਾਇਕਾਂ ਅਤੇ ਆਗੂਆਂ ਦੇ ਦਰਾਂ ’ਤੇ ਜਾ ਕੇ ਤਰਲੇ ਮਿੰਨਤਾਂ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ, ਕਿਉਂਕਿ ਬੀ.ਪੀ.ਐਲ ਕਾਰਡਾਂ ’ਤੇ ਬਾਰਕੋਡ ਨਾ ਹੋਣ ਦਾ ਹਵਾਲਾ ਦੇ ਕੇ ਗ਼ਰੀਬ ਪਰਿਵਾਰਾਂ ਨੂੰ ਰਾਸ਼ਨ ਨਹੀਂ ਦਿੱਤਾ ਜਾ ਰਿਹਾ।

ਇਸੇ ਆੜ ’ਚ ਗ਼ਰੀਬਾਂ ਨੂੰ ਬਾਰਕੋਡ ਲਈ ਸੱਤਾਧਾਰੀ ਕਾਂਗਰਸੀਆਂ ਦੇ ਘਰਾਂ ’ਚ ਜਾ ਕੇ ਬਾਰਕੋਡ ਸਟਿੱਕਰ ਲੈਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਮੀਤ ਹੇਅਰ ਨੇ ਇਸ ਦੀ ਨਿਖ਼ੇਧੀ ਕਰਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਗ਼ਰੀਬਾਂ ਨੂੰ ਸਹੂਲਤਾਂ ਦੇਣ ਦੀ ਥਾਂ ਸਰਕਾਰੀ ਪ੍ਰਕਿਰਿਆਂ ਨੂੰ ਗੁੰਝਲਦਾਰ ਬਣਾ ਰਹੀ ਹੈ।

Meet HayerMeet Hayer

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਾਂਗਰਸ ਸਰਕਾਰ ਵੱਲੋਂ ਬੀ.ਪੀ.ਐਲ. ਕਾਰਡਾਂ ’ਤੇ ਬਾਰਕੋਡ ਲਾਉਣ ਦੇ ਹੁਕਮਾਂ ਨੂੰ ਤੁਗ਼ਲਕੀ ਫੁਰਮਾਨ ਕਰਾਰ ਦਿੱਤਾ ਹੈ, ਜਿਸ ਨਾਲ ਸੂਬੇ ਦੇ ਗ਼ਰੀਬ ਲੋਕਾਂ ਨੂੰ ਸਰਕਾਰੀ ਸਹੂਲਤਾਂ ਦੇਣ ਦੇ ਨਾਂ ’ਤੇ ਕਾਂਗਰਸ ਪਾਰਟੀ ਦੇ ਵਿਧਾਇਕਾਂ ਅਤੇ ਆਗੂਆਂ ਦੀ ਚੌਖਟ ’ਤੇ ਚੌਕੀ ਭਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਉਨ੍ਹਾਂ ਗਰੀਬ ਲੋਕਾਂ ਵਿਰੁੱਧ ਸੱਤਾ ਦੀ ਵਰਤੋਂ ਕਰ ਰਹੀ ਹੈ, ਜਿਨ੍ਹਾਂ ਨੇ ਵੋਟਾਂ ਪਾ ਕੇ ਕਾਂਗਰਸ ਪਾਰਟੀ ਨੂੰ ਪੰਜਾਬ ਦੀ ਸੱਤਾ ਸੌਪੀ ਹੈ। 

ਮੀਤ ਹੇਅਰ ਨੇ ਕਿਹਾ, ‘‘2017 ਵਿੱਚ ਸੱਤਾ ’ਚ ਆਉਣ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ, ਪਰ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਸਰਕਾਰ ਨੇ ਆਪਣੇ ਸਾਰੇ ਵਾਅਦੇ ਭੁਲਾ ਦਿੱਤੇ। ਘਰ- ਘਰ ਰੁਜ਼ਗਾਰ, ਬੇਰੁਜ਼ਗਾਰੀ ਭੱਤਾ, 2500 ਰੁਪਏ ਬੁਢਾਪਾ ਪੈਨਸ਼ਨ ਅਤੇ ਮੁਫ਼ਤ ਪਲਾਟ ਦੇਣ ਦੀ ਥਾਂ ਕਾਂਗਰਸ ਨੇ ਗ਼ਰੀਬ ਪਰਿਵਾਰਾਂ ਦੇ ਲੱਖਾਂ ਬੀ.ਪੀ.ਐਲ. ਕਾਰਡ ਰੱਦ ਕਰ ਦਿਤੇ।’’

CM Charanjit Singh ChanniCM Charanjit Singh Channi

ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਵੱਲੋਂ ਗ਼ਰੀਬ ਲੋਕਾਂ ਨੂੰ ਬਾਰਕੋਡ ਸਟਿੱਕਰ ਲਗਵਾਉਣ ਲਈ ਕਾਂਗਰਸੀ ਵਿਧਾਇਕਾਂ ਅਤੇ ਆਗੂਆਂ ਦੇ ਘਰ ਜਾਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ ਅਤੇ ਅਜਿਹਾ ਕਰਕੇ ਕਾਂਗਰਸ ਸਰਕਾਰ ਗ਼ਰੀਬਾਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਰਾਜਸੀ ਕਰਨ ਕਰ ਰਹੀ ਹੈ। ਉਨ੍ਹਾਂ ਸਵਾਲ ਕੀਤਾ, ‘‘ਜੇ ਕੋਈ ਵਿਅਕਤੀ ਕਾਂਗਰਸ ਪਾਰਟੀ ਦਾ ਸਮਰਥਨ ਨਹੀਂ ਕਰਦਾ ਤਾਂ ਕੀ ਉਸ ਨੂੰ ਰਾਸ਼ਨ ਮਿਲਣ ਦੇ ਅਧਿਕਾਰਾਂ ਤੋਂ ਵਾਂਝਾ ਕਰ ਦਿੱਤਾ ਜਾਵੇਗਾ? ਕੀ ਸਰਕਾਰੀ ਸਹੂਲਤਾਂ ਕਾਂਗਰਸੀਆਂ ਦੀ ਚੌਖਟ ’ਤੇ ਜਾਣ ਕਾਰਨ ਹੀ ਮਿਲਣਗੀਆਂ? 

 Vaccine the only way to get back to normal: Gurmeet Singh Meet HayerVaccine the only way to get back to normal: Gurmeet Singh Meet Hayer

ਵਿਧਾਇਕ ਮੀਤ ਹੇਅਰ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਟਿੱਪਣੀ ਕਰਦਿਆਂ ਕਿਹਾ, ‘‘ਮੁੱਖ ਮੰਤਰੀ ਚੰਨੀ ਗਰੀਬ ਅਤੇ ਆਮ ਆਦਮੀ ਹੋਣ ਦੀ ਗੱਲ ਕਰਦੇ ਹਨ, ਤਾਂ ਫਿਰ ਸੂਬੇ ਦੇ ਗਰੀਬ ਲੋਕਾਂ ਨਾਲ ਰਾਸ਼ਨ ਕਾਰਡ ’ਤੇ ਬਾਰਕੋਡ ਲਵਾਉਣ ਲਈ ਕਾਂਗਰਸੀਆਂ ਦੇ ਚੌਖ਼ਟ ’ਤੇ ਜਾਣ ਜਿਹਾ ਤੁਗਲਕੀ ਫੁਰਮਾਨ ਕਿਉਂ ਜਾਰੀ ਕਰ ਰਹੇ ਹਨ?’’

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ ਅਤੇ ਗ਼ਰੀਬ ਪਰਿਵਾਰਾਂ ਨੂੰ ਬਿਨ੍ਹਾਂ ਕਿਸੇ ਗ਼ੈਰ ਕਾਨੂੰਨੀ ਪ੍ਰਕਿਰਿਆ ਅਤੇ ਭੇਦਭਾਵ ਤੋਂ ਸਾਰੀਆਂ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ। ਗ਼ਰੀਬ ਪਰਿਵਾਰਾਂ ਨੂੰ ਬੀ.ਪੀ.ਐਲ. ਕਾਰਡਾਂ ’ਤੇ ਬਾਰਕੋਡ ਲਗਵਾਉਣ ਲਈ ਕਾਂਗਰਸੀਆਂ ਦੀ ਚੌਖਟ ’ਤੇ ਚੌਕੀ ਕਰਨ ਜਿਹੇ ਫੁਰਮਾਨ ਰੱਦ ਕਰਨੇ ਚਾਹੀਦੇ ਹਨ।

Meet HayerMeet Hayer

ਮੀਤ ਹੇਅਰ ਨੇ ਕਾਂਗਰਸ ਪਾਰਟੀ ਨੂੰ ਚੇਤਾਵਨੀ ਦਿੱਤੀ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੀਆਂ ਅਜਿਹੀਆਂ  ਹੋਛੀਆਂ ਹਰਕਤਾਂ ਨੂੰ ਮੁਆਫ਼ ਨਹੀਂ ਕਰਨਗੇ ਅਤੇ ਆਉਂਦੀਆਂ ਵਿਧਾਨ ਸਭਾ ਚੋਣਾ ਵਿੱਚ ਮੂੰਹ ਤੋੜ ਜਵਾਬ ਦੇਣਗੇ। 

Kejriwal gives 8 guarantees to teachers for education reforms in PunjabKejriwal in Punjab

ਮੀਤ ਹੇਅਰ ਨੇ ਚੰਨੀ ਸਰਕਾਰ ਦੀ ਕੇਜਰੀਵਾਲ ਸਰਕਾਰ ਨਾਲ ਤੁਲਨਾ ਕਰਦਿਆਂ ਕਿਹਾ ਕਿ ਇੱਕ ਪਾਸੇ ਕਾਂਗਰਸ ਸਰਕਾਰ ਗ਼ਰੀਬਾਂ ਨੂੰ ਰਾਸ਼ਨ ਲਈ ਆਪਣੇ ਆਗੂਆਂ ਦੀ ਚੌਖਟ ’ਤੇ ਨੱਕ ਰਗੜਨ ਲਈ ਮਜ਼ਬੂਰ ਕਰ ਰਹੀ ਹੈ, ਦੂਜੇ ਪਾਸੇ ਦਿੱਲੀ ’ਚ ਆਮ ਆਦਮੀ ਪਾਰਟੀ ਦੀ ਸਰਕਾਰ ‘ਡੋਰ ਸਟੈਪ ਡਿਲੀਵਰੀ’ ਪ੍ਰੋਗਰਾਮ ਤਹਿਤ ਲੋੜਵੰਦਾਂ ਅਤੇ ਅਰਜੀਧਾਰਕਾਂ ਲੋਕਾਂ ਨੂੰ ਸੇਵਾਵਾਂ ਦੇਣ ਲਈ ਸਰਕਾਰੀ ਕਰਮਚਾਰੀਆਂ ਨੂੰ ਉਨ੍ਹਾਂ (ਲੋਕਾਂ) ਦੇ ਘਰਾਂ ਵਿੱਚ ਭੇਜ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:48 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM
Advertisement