ਪੰਜਾਬ ਸਿਰ ਚੜ੍ਹਿਆ ਕਰੋੜਾਂ ਦਾ ਕਰਜ਼ਾ ਸਰਕਾਰ ਆਉਣ ’ਤੇ ਖ਼ਤਮ ਕਰਵਾਇਆ ਜਾਵੇਗਾ : ਸਿੱਧੂ
Published : Dec 26, 2021, 10:28 am IST
Updated : Dec 26, 2021, 10:28 am IST
SHARE ARTICLE
Navjot Sidhu
Navjot Sidhu

‘ਬੋਲਦਾ ਪੰਜਾਬ’ ਪ੍ਰੋਗਰਾਮ ਤਹਿਤ ਦੇਸ਼ ਭਗਤ ਯੂਨੀਵਰਸਿਟੀ ’ਚ ਪਹੁੰਚੇ ਸਿੱਧੂ ਵਿਦਿਆਰਥੀਆਂ ਦੇ ਹੋਏ ਰੂਬਰੂ

 

ਮੰਡੀ ਗੋਬਿੰਦਗੜ੍ਹ  (ਸਵਰਨਜੀਤ ਸਿੰਘ ਸੇਠੀ): ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਚ ‘ਬੋਲਦਾ ਪੰਜਾਬ’ ਪ੍ਰੋਗਰਾਮ ਤਹਿਤ ਪਹੁੰਚੇ ਅਤੇ ਵਿਦਿਆਰਥੀਆਂ ਦੇ ਰੂਬਰੂ ਹੁੰਦੇ ਹੋਏ ਉਨ੍ਹਾਂ ਵਿਰੋਧੀ ਸਿਆਸੀ ਪਾਰਟੀਆਂ ’ਤੇ ਤਿੱਖੇ ਹਮਲੇ ਕਰਦੇ ਹੋਏ ਦੋਸ਼ ਲਾਇਆ ਕਿ ਚੋਣਾਂ ਨਜ਼ਦੀਕ ਆਉਣ ਕਾਰਨ ਉਹ ਲੋਕਾਂ ਨੂੰ ਚੁਣਾਵੀ ਲੌਲੀਪੋਪ ਦੇ ਰਹੇ ਹਨ ਜਦੋਂ ਕਿ ਪੰਜਾਬ ਕਰੋੜਾਂ ਰੁਪਏ ਦਾ ਕਰਜ਼ਈ ਹੈ ਪ੍ਰੰਤੂ ਉਸ ਦੀ ਭਰਾਈ ਕਰਨ ਦੀ ਥਾਂ ਸਿਆਸੀ ਆਗੂ ਅਪਣੀਆਂ ਤਜ਼ੋਰੀਆਂ ਭਰਨ ਨੂੰ ਤਰਜੀਹ ਦੇ ਰਹੇ ਹਨ। 

Navjot sidhu Navjot sidhu

ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਤਾਂ ਉਹ ਹਜ਼ਾਰਾਂ ਕਰੋੜ ਰੁਪਏ ਦੀ ਹੋ ਰਹੀ ਦੁਰਵਰਤੋਂ ਨੂੰ ਰੋਕ ਕੇ ਜਿਥੇ ਪੰਜਾਬ ਨੂੰ ਕਰਜ਼ਾ ਮੁਕਤ ਕਰਵਾਉਣਗੇ ਉਥੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਲਈ ਵੱਡੇ ਪੱਧਰ ’ਤੇ ਪ੍ਰੋਗਰਾਮ ਲਿਆਉਣਗੇ ਜਿਸ ਨਾਲ ਉਨ੍ਹਾਂ ਨੂੰ ਅਪਣੇ ਮਾਪਿਆਂ ਅਤੇ ਮਾਤ ਭੂਮੀ ਛੱਡ ਕੇ ਵਿਦੇਸ਼ਾਂ ਵਿਚ ਜਾਣ ਲਈ ਮਜਬੂਰ ਨਾ ਹੋਣਾ ਪਵੇ।

Charanjit Singh ChanniCharanjit Singh Channi

ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਮੁੜ ਤਿੱਖੀ ਸੁਰ ਕਰਦਿਆਂ ਕਿਹਾ ਕਿ ਐਲਾਨਾਂ ਨਾਲ ਕੁੱਝ ਨਹੀਂ ਹੋਣ ਵਾਲਾ। ਉਨ੍ਹਾਂ ਇਸ ਦੀ ਮਿਸਾਲ ਦਿੰਦਿਆਂ ਕਿਹਾ ਕਿ ਨਾ ਹੀ ਕੇਬਲ ਦਾ ਰੇਟ ਘਟਿਆ ਅਤੇ ਨਾ ਹੀ ਲੋਕਾਂ ਨੂੰ ਐਲਾਨੇ ਭਾਅ ’ਤੇ ਰੇਤਾ ਮਿਲ ਰਿਹਾ ਹੈ। ਉਨ੍ਹਾਂ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਤਿੱਖੀ ਟਿਪਣੀ ਕਰਦਿਆਂ ਉਸ ਵਲੋਂ ਕੀਤੇ ਜਾ ਰਹੇ ਐਲਾਨ ਝੂਠ ਅਤੇ ਫ਼ੋਕੇ ਦਾਅਵੇ ਦਸਿਆ ਅਤੇ ਦੋਸ਼ ਲਾਇਆ ਕਿ ਉਸ ਨੇ ਦਿੱਲੀ ਵਿਚ ਸ਼ਰਾਬ ਦੇ ਠੇਕੇ ਬਾਦਲ ਪ੍ਰਵਾਰ ਦੇ ਨਜ਼ਦੀਕੀ ਨੂੰ ਪ੍ਰਾਈਵੇਟ ਹੱਥਾਂ ਵਿਚ ਦੇ ਦਿਤੇ ਹਨ ਜਿਸ ਨਾਲ ਕਰੋੜਾਂ ਰੁਪਏ ਦਾ ਦਿੱਲੀ ਸਰਕਾਰ ਨੂੰ ਚੂਨਾ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਸਹੂਲਤਾਂ ਉਹ ਦਿੱਲੀ ਵਿਚ ਨਹੀਂ ਦੇ ਸਕੇਂ ਪੰਜਾਬ ਦੀ ਜਨਤਾ ਨੂੰ ਝੂਠੇ ਵਾਅਦੇ ਕਰ ਕੇ ਗੁਮਰਾਹ ਕਰ ਰਿਹਾ ਹੈ। 

Bikram Singh MajithiaBikram Singh Majithia

ਉਨ੍ਹਾਂ ਬਿਕਰਮ ਮਜੀਠੀਆ ਬਾਰੇ ਟਿਪਣੀ ਕਰਦਿਆਂ ਕਿਹਾ ਕਿ ਮੁਕੱਦਮਾ ਦਰਜ ਕਰਨ ਨਾਲ ਮਸਲਾ ਹੱਲ ਨਹੀਂ ਹੁੰਦਾ ਸਗੋਂ ਇਸ ਨੂੰ ਗ੍ਰਿਫ਼ਤਾਰ ਕਰ ਕੇ ਬਾਰੀਕੀ ਨਾਲ ਜਾਂਚ ਕਰਨ ਦੀ ਲੋੜ ਹੈ ਤਾਂ ਜੋ ਇਸ ਦੇ ਹੋਰ ਸਾਥੀ ਵੱਡੇ ਮਗਰਮੱਛਾਂ ਨੂੰ ਵੀ ਕਾਬੂ ਕੀਤਾ ਜਾ ਸਕੇਂ। ਉਨ੍ਹਾਂ ਵਿਧਾਇਕਾਂ ਨੂੰ ਮਿਲਦੀਆਂ ਪੈਨਸ਼ਨਾਂ ’ਤੇ ਟਿਪਣੀ ਕਰਦਿਆਂ ਕਿਹਾ ਕਿ ਉਹ ਇਕ ਹੀ ਪੈਨਸ਼ਨ ਲੈਣਗੇ। ਇਸ ਮੌਕੇ ਵਿਦਿਆਰਥੀਆਂ ਵਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਉਹ ਕਹਿਣੀ ਅਤੇ ਕਰਨੀ ਵਿਚ ਵਿਸ਼ਵਾਸ ਰਖਦੇ ਹਨ ਅਤੇ ਇਸ ਗੱਲ ਦਾ ਭਰੋਸਾ ਦਿੰਦੇ ਹਨ

Navjot singh sidhuNavjot singh sidhu

ਕਿ ਉਨ੍ਹਾਂ ਨੂੰ ਨੌਕਰੀਆਂ ਲਈ ਦੇਸ਼-ਵਿਦੇਸ਼ ਦੀਆਂ ਠੋਕਰਾਂ ਨਹੀਂ ਖਾਣੀਆਂ ਪੈਣਗੀਆਂ ਸਗੋਂ ਸੂਬੇ ਵਿਚ ਹੀ ਉਨ੍ਹਾਂ ਦੇ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਦੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਵਿਦਿਆਰਥੀਆਂ ਦੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਵੋਟਾਂ ਖ਼ਾਤਰ ਜਾਤੀਵਾਦ ਦਾ ਸਹਾਰਾ ਨਹੀਂ ਲੈਣਾ ਚਾਹੀਦਾ। ਇਸ ਮੌਕੇ ਯੂਨਵਰਸਿਟੀ ਦੇ ਕੁਲਪਤੀ ਡਾ. ਜ਼ੋਰਾ ਸਿੰਘ ਨੇ ਸ. ਸਿੱਧੂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਪ੍ਰੋ. ਕੁਲਪਤੀ ਡਾ. ਤੇਜਿੰਦਰ ਕੌਰ, ਉਪ ਕੁਲਪਤੀ ਡਾ. ਸ਼ਾਲਿਨੀ ਗੁਪਤਾ, ਰਜਿਸਟਰਾਰ ਕੁਲਭੂਸ਼ਨ ਆਦਿ ਹਾਜ਼ਰ ਸਨ। 
 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement