ਬਰਿੰਦਰ ਢਿੱਲੋਂ ਨੇ 'ਸੰਯੁਕਤ ਸਮਾਜ ਮੋਰਚੇ 'ਤੇ ਚੁੱਕੇ ਸਵਾਲ
Published : Dec 26, 2021, 4:19 pm IST
Updated : Dec 26, 2021, 4:19 pm IST
SHARE ARTICLE
Brinder Singh Dhillon
Brinder Singh Dhillon

'ਆਪ' ਨਾਲ ਗਠਜੋੜ ਕਿਸਾਨਾਂ ਦੀ ਸ਼ਹਾਦਤ ਦਾ ਅਪਮਾਨ

ਚੰਡੀਗੜ੍ਹ - ਕਿਸਾਨ ਆਗੂਆਂ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਵਿਚ ਬਲਬੀਰ ਰਾਜੇਵਾਲ ਦੀ ਅਗਵਾਈ ਵਿਚ ਚੋਣ ਲੜਨ ਦਾ ਐਲਾਨ ਕੀਤਾ ਤਿ ਇਕ ਸੰਯੁਕਤ ਸਮਾਜ ਮੋਰਚਾ ਨਾਮ ਦੀ ਪਾਰਟੀ ਦਾ ਐਲਾਨ ਕੀਤਾ। ਦਿੱਲੀ ਅੰਦੋਲਨ ਤੋਂ ਵਾਪਸ ਪਰਤੇ ਕਿਸਾਨ ਆਗੂਆਂ ਵਲੋਂ ਚੋਣ ਲੜਨ ਦੇ ਫੈਸਲੇ ਨੇ ਪੰਜਾਬ ਦੀ ਸਿਆਸਤ ਵਿਚ ਹਲਚਲ ਮਚਾ ਦਿੱਤੀ ਹੈ। ਸੂਬੇ ਦੀ ਸੱਤਾ 'ਤੇ ਕਾਬਜ਼ ਕਾਂਗਰਸ ਪਾਰਟੀ ਨੇ ਕਰੀਬ 24 ਘੰਟੇ ਦੀ ਚੁੱਪ ਤੋਂ ਬਾਅਦ ਕਿਸਾਨ ਆਗੂਆਂ 'ਤੇ ਪਹਿਲਾ ਵੱਡਾ ਹਮਲਾ ਕੀਤਾ ਹੈ। 

file photo

ਦਰਅਸਲ ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਟਵੀਟ ਕਰ ਕੇ ਕਿਹਾ ਕਿ ਜੇਕਰ ਕਿਸਾਨ ਆਗੂ ਆਮ ਆਦਮੀ ਪਾਰਟੀ (ਆਪ) ਨਾਲ ਗੱਠਜੋੜ ਕਰ ਕੇ ਚੋਣਾਂ ਲੜਦੇ ਹਨ ਤਾਂ ਉਹ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਆਗੂ ਸਿਆਸੀ ਆਗੂਆਂ ਨੂੰ ਆਪਣੀ ਸਟੇਜ 'ਤੇ ਨਹੀਂ ਚੜ੍ਹਨ ਦਿੰਦੇ ਸਨ, ਅਰਵਿੰਦ ਕੇਜਰੀਵਾਲ ਹੁਣ ਉਨ੍ਹਾਂ ਦਾ ਨਵਾਂ ਬੌਸ ਹੈ।

file photofile photo

ਬਰਿੰਦਰ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ 'ਤੇ ਲੜਨਾ ਅਤੇ ਗਠਜੋੜ ਬਣਾਉਣਾ ਅੰਦੋਲਨ ਦਾ ਫਲ ਸਭ ਤੋਂ ਵੱਡੀ ਨਿਲਾਮੀ ਕਰਨ ਵਾਲੇ ਨੂੰ ਵੇਚਣਾ ਹੈ। ਉਨ੍ਹਾਂ ਕਿਹਾ ਕਿ ਆਗੂਆਂ ਨੇ ਆਪਣੇ ਕਿਸਾਨ ਅਰਵਿੰਦ ਕੇਜਰੀਵਾਲ ਨੂੰ ਵੇਚ ਦਿੱਤੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸਾਨੂੰ ਉਦਯੋਗਪਤੀਆਂ ਨੂੰ ਵੇਚ ਰਹੀ ਹੈ। ਹੁਣ ਅਖੌਤੀ ਕਿਸਾਨ ਆਗੂ ਬਣੇ ਸਿਆਸੀ ਆਗੂ ਆਪਣੇ ਸਿਆਸੀ ਹਿੱਤਾਂ ਲਈ ਕਿਸਾਨ ਨੂੰ ਵੇਚ ਦੇਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM
Advertisement