
ਸੋਨੀ ਨੇ ਸਿਵਲ ਹਸਪਤਾਲ ਪੱਟੀ ਵਿਖੇ ਜ਼ਚਾ-ਬੱਚਾ ਕੇਂਦਰ ਦੀ ਉਸਾਰੀ ਦੇ ਕੰਮ ਦੀ ਕਰਵਾਈ ਸ਼ੁਰੂਆਤ
ਸੂਬਾ ਸਰਕਾਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ: ਸੋਨੀ
ਤਰਨ ਤਾਰਨ, ਪੱਟੀ, 25 ਦਸਬੰਰ (ਅਜੀਤ ਸਿੰਘ ਘਰਿਆਲਾ, ਪ੍ਰਦੀਪ ਮਹਿਤਾ) ਉਪ ਮੁੱਖ ਮੰਤਰੀ ਪੰਜਾਬ ਓ.ਪੀ. ਸੋਨੀ ਵਲੋਂ ਅੱਜ ਸਿਵਲ ਹਸਪਤਾਲ ਪੱਟੀ ਵਿਖੇ 7 ਕਰੋੜ 50 ਲੱਖ ਦੀ ਲਾਗਤ ਨਾਲ ਬਣਨ ਵਾਲੇ ਜ਼ਚਾ-ਬੱਚਾ ਕੇਂਦਰ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਹਲਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ, ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ, ਐਸ. ਐਸ. ਪੀ. ਹਰਵਿੰਦਰ ਸਿੰਘ ਵਿਰਕ, ਡਾਇਰੈਕਟਰ ਫੈਮਲੀ ਪਲਾਨਿੰਗ ਡਾ. ਓ.ਪੀ. ਗੁਜਰਾ, ਸਿਵਲ ਸਰਜਨ ਡਾ. ਰੋਹਿਤ ਮਹਿਤਾ ਅਤੇ ਚੇਅਰਮੈਨ ਜ਼ਿਲਾ ਯੋਜਨਾ ਕਮੇਟੀ ਸ੍ਰੀ ਜਗਤਾਰ ਸਿੰਘ ਬੁਰਜ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਸਬੋਧਨ ਕਰਦਿਆਂ ਉਪ ਮੁੱਖ ਮੰਤਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਪੱਟੀ ਵਿਖੇ ਬਣਨ ਜਾ ਰਿਹਾ 30 ਬੈੱਡਾਂ ਦੀ ਸਮਰੱਥਾ ਵਾਲਾ ਜ਼ਚਾ-ਬੱਚਾ ਕੇਂਦਰ ਇਕ ਸਾਲ ਦੇ ਅੰਦਰ-ਅੰਦਰ ਬਣ ਕੇ ਤਿਆਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਲਕਾ ਪੱਟੀ ਦੇ ਵਿਕਾਸ ਲਈ ਕਰੋੜਾਂ ਰਪੁਏ ਖ਼ਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਪੱਟੀ ਵਿਚ ਜ਼ਚਾ-ਬੱਚਾ ਕੇਂਦਰ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਹਸਪਤਾਲ ਨੂੰ ਸਾਰੀਆਂ ਸਿਹਤ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੁਰੀ, ਹਰਵਿੰਦਰ ਸਿੰਘ ਪੁਲਿਸ ਜਿਲ੍ਹਾਂ ਮੁਖੀ, ਅਲਕਾ ਕਾਲੀਆਂ ਐਸਡੀ ਐਮ ਪੱਟੀ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਹਰਮਨਬੀਰ ਸਿੰਘ ਨਿਗਰਾਨ ਇੰਜੀ, ਸੁਖਚੈਨ ਸਿੰਘ ਸੀਨੀ. ਕਾਰਜਕਾਰੀ ਇੰਜੀ ਤੇ ਹੋਰ ਹਾਜ਼ਰ ਸਨ।
ਹਰਪ੍ਰੀਤ ਸਿੰਘ ਉਪ ਮੰਡਲ ਅਫਸਰ ਤੇ ਹੋਰ ਹਾਜ਼ਰ ਸਨ।
25-03----------------------------