
ਕੱਲ੍ਹ ਦੇਰ ਸ਼ਾਮ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ
ਲੁਧਿਆਣਾ: ਧੁੰਦ ਕਾਰਨ ਹਰ ਰੋਜ਼ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ। ਕਈ ਲੋਕ ਇਹਨਾਂ ਹਾਦਸਿਆਂ 'ਚ ਆਪਣੀ ਜਾਨ ਗੁਆ ਲੈਂਦੇ ਹਨ। ਅਜਿਹੀ ਹੀ ਮੰਦਭਾਗੀ ਖਬਰ ਜ਼ਿਲ੍ਹਾ ਲੁਧਿਆਣਾ ਤੋਂ ਸਾਹਮਣੇ ਆਈ ਹੈ।
ਇਥੇ ਪਿੰਡ ਅਖਾੜਾ ਦੇ ਛੁੱਟੀ ਆਏ ਨੌਜਵਾਨ ਫੌਜੀ ਦੀ ਭਿਆਨਕ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਫੌਜੀ ਦੀ ਪਹਿਚਾਣ ਜਤਿੰਦਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਉਹ ਬੀਤੇ ਦਿਨ ਦੇਰ ਸ਼ਾਮ ਪਿੰਡ ਤੋਂ ਬਾਹਰ ਰਹਿੰਦੇ ਆਪਣੇ ਇਕ ਕਰੀਬੀ ਪਰਿਵਾਰ ਨੂੰ ਮਿਲਣ ਲਈ ਮੋਟਰਸਾਈਕਲ ’ਤੇ ਗਿਆ ਸੀ ਤਾਂ ਸੰਘਣੀ ਧੁੰਦ ਕਾਰਨ ਅੱਗਿਓਂ ਆ ਰਹੇ ਮੋਟਰਸਾਈਕਲ ਨਾਲ ਟਕਰਾਅ ਜਾਣ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ।
ਜਤਿੰਦਰ ਸਿੰਘ ਦਾ ਕੱਲ੍ਹ ਦੇਰ ਸ਼ਾਮ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਜਤਿੰਦਰ ਸਿੰਘ ਪਠਾਨਕੋਟ ’ਚ ਡਿਊਟੀ ’ਤੇ ਤਾਇਨਾਤ ਸੀ। ਮ੍ਰਿਤਕ ਫੌਜੀ ਜਤਿੰਦਰ ਪੁੱਤਰ ਬਲਵੀਰ ਸਿੰਘ ਸਾਧਾਰਨ ਜਿਹੇ ਮਜ਼ਦੂਰ ਮਾਪਿਆਂ ਦਾ ਵੱਡਾ ਸਹਾਰਾ ਅਤੇ ਭਰਾ ਸਤਪਾਲ ਸਿੰਘ ਤੇ ਦੋ ਭੈਣਾਂ ਦਾ ਵੱਡਾ ਭਰਾ ਸੀ।