6 ਮਹੀਨੇ ਪਹਿਲਾਂ ਰੋਜ਼ੀ-ਰੋਟੀ ਲਈ ਦੁਬਈ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ 
Published : Dec 26, 2022, 9:12 pm IST
Updated : Dec 26, 2022, 9:12 pm IST
SHARE ARTICLE
 Bachittar Singh
Bachittar Singh

ਬਚਿੱਤਰ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਖੇੜੀ ਖੁਰਦ ਵਿਖੇ ਹੀ ਕੀਤਾ ਜਾਵੇਗਾ। 

 

ਸੰਗਰੂਰ  - ਬਲਾਕ ਸ਼ੇਰਪੁਰ ਅਧੀਨ ਪੈਂਦੇ ਪਿੰਡ ਖੇੜੀ ਖੁਰਦ ਦੇ ਇਕ ਨੌਜਵਾਨ ਦੀ ਦੁਬਈ ਦੇ ਸ਼ਹਿਰ ਆਬੂਧਾਬੀ ਵਿਖੇ ਸੜਕ ਹਾਦਸੇ ’ਚ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਮੁੱਖ ਆਗੂ ਮਨਜੀਤ ਸਿੰਘ ਧਾਮੀ ਸ਼ੇਰਪੁਰ ਨੇ ਦੱਸਿਆ ਕਿ ਜਸਮੇਲ ਸਿੰਘ ਵਾਸੀ ਖੇੜੀ ਖੁਰਦ ਦਾ ਪੁੱਤਰ ਬਚਿੱਤਰ ਸਿੰਘ (22) ਉਰਫ਼ ਮਾਲੀ 6 ਮਹੀਨੇ ਪਹਿਲਾਂ ਰੋਜ਼ੀ-ਰੋਟੀ ਲਈ ਦੁਬਈ ਗਿਆ ਸੀ ਪਰ ਬੀਤੇ ਦਿਨ ਬਚਿੱਤਰ ਸਿੰਘ ਦੀ ਸੜਕ ਹਾਦਸੇ ’ਚ ਮੌਤ ਹੋ ਗਈ।

ਮਨਜੀਤ ਸਿੰਘ ਧਾਮੀ ਨੇ ਦੱਸਿਆ ਕਿ ਬਚਿੱਤਰ ਸਿੰਘ ਮਾਲੀ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਦੋ ਭੈਣਾਂ ਦਾ ਇਕੱਲਾ ਭਰਾ ਸੀ। ਉਨ੍ਹਾਂ ਦੱਸਿਆ ਕਿ ਅਜੇ ਮ੍ਰਿਤਕ ਦੀ ਲਾਸ਼ ਦੁਬਈ ਵਿਖੇ ਹੀ ਹੈ, ਜਿਸ ਨੂੰ ਪੰਜਾਬ ਲਿਆਉਣ ਲਈ ਯਤਨ ਕੀਤਾ ਜਾ ਰਿਹਾ ਹੈ। ਬਚਿੱਤਰ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਖੇੜੀ ਖੁਰਦ ਵਿਖੇ ਹੀ ਕੀਤਾ ਜਾਵੇਗਾ। 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement