
ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿਸਤਾਨ
ਅੰਮ੍ਰਿਤਸਰ: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਪਾਕਿਸਤਾਨ ਇੱਕ ਤੋਂ ਬਾਅਦ ਇੱਕ ਡਰੋਨ ਰਾਹੀਂ ਘੁਸਪੈਠ ਦੀ ਕੋਸ਼ਿਸ਼ ਕਰ ਰਿਹਾ ਹੈ। ਐਤਵਾਰ, 25 ਦਸੰਬਰ ਨੂੰ, ਬੀਐਸਐਫ ਦੇ ਜਵਾਨਾਂ ਨੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਵਿੱਚ ਇੱਕ ਡਰੋਨ ਨੂੰ ਗੋਲੀ ਮਾਰ ਕੇ ਕਾਬੂ ਕਰ ਲਿਆ।
ਸਰਹੱਦ 'ਤੇ ਸ਼ਾਮ 6.30 ਵਜੇ ਦੇ ਕਰੀਬ ਸੁਰੱਖਿਆ ਬਲ ਦੇ ਜਵਾਨਾਂ ਨੂੰ ਅੰਮ੍ਰਿਤਸਰ ਦੇ ਪਿੰਡ ਰਾਜਾਤਾਲ ਨੇੜੇ ਪੈਂਦੇ ਇਲਾਕੇ 'ਚ ਕਿਸੇ ਸ਼ੱਕੀ ਵਸਤੂ ਜਾਂ ਡਰੋਨ ਦੇ ਡਿੱਗਣ ਦੀ ਆਵਾਜ਼ ਸੁਣਾਈ ਦਿੱਤੀ। ਬੀਐਸਐਸ ਦੇ ਜਵਾਨਾਂ ਅਨੁਸਾਰ, ਜਵਾਨਾਂ ਨੇ ਉੱਡਣ ਵਾਲੀ ਵਸਤੂ/ਡਰੋਨ ਨੂੰ ਗੋਲੀਬਾਰੀ ਕਰਕੇ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਨਾਲ ਹੀ ਪੂਰੇ ਖੇਤਰ ਨੂੰ ਘੇਰ ਲਿਆ।
ਜਵਾਨਾਂ ਨੇ ਸਥਾਨਕ ਪੁਲਿਸ ਅਤੇ ਸਬੰਧਤ ਏਜੰਸੀਆਂ ਨੂੰ ਸੂਚਨਾ ਦਿੱਤੀ। ਇਸ ਤੋਂ ਇਲਾਵਾ ਤਲਾਸ਼ੀ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਸਰਹੱਦ ਤੋਂ ਅੱਗੇ ਖੇਤ ਵਿੱਚ ਪਿਆ 1 ਡਰੋਨ ਬਰਾਮਦ ਕੀਤਾ। ਜਿਸ ਤੋਂ ਬਾਅਦ ਇਲਾਕੇ 'ਚ ਪੂਰੀ ਤਰ੍ਹਾਂ ਤਲਾਸ਼ੀ ਮੁਹਿੰਮ ਚਲਾਈ ਗਈ। ਅੰਮ੍ਰਿਤਸਰ ਵਿੱਚ ਪਿਛਲੇ ਚਾਰ ਦਿਨਾਂ ਵਿੱਚ ਇਹ ਚੌਥੀ ਘਟਨਾ ਹੈ।