
ਉਹਨਾਂ ਤਿੰਨਾਂ ਨੇ ਪਾਕਿਸਤਾਨ ਤੋਂ ਹੁਣ ਤਕ 14 ਕਿਲੋਗ੍ਰਾਮ ਹੈਰੋਇਨ ਤੇ 12 ਪਿਸਟਲ ਮੰਗਵਾਏ...
ਗੁਰਦਾਸਪੁਰ- ਪੁਲਿਸ ਦੇ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਕਪਿਲ ਕੌਸ਼ਿਲ ਦੀ ਟੀਮ ਅਤੇ ਗੁਰਦਾਸਪੁਰ ਬੀ.ਐਸ.ਐਫ ਦੀ ਟੀਮ ਨੂੰ ਉਸ ਵੇਲੇ ਵਡੀ ਕਾਮਯਾਬੀ ਹਾਸਿਲ ਹੋਈ ਜਦੋ ਇਕ ਲ ਸਾਂਝੇ ਉਪਰੇਸ਼ਨ ਦੌਰਾਨ ਗੁਪਤ ਸੁਚਨਾ ਦੇ ਅਧਾਰ ’ਤੇ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਵਾਉਣ ਵਾਲੇ ਤਸਕਰ ਗਿਰੋਹ ਦੇ ਇਕ ਮੈਂਬਰ ਗੁਰਵਿੰਦਰ ਚੰਦ ਉਰਫ ਕੇਵਰਾ ਪੁੱਤਰ ਸੁੱਚਾ ਚੰਦ ਵਾਸੀ ਸਰਜੇਚੱਕ ਨੂੰ 5 ਲੱਖ 54 ਹਜਾਰ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ
ਪ੍ਰੈਸ ਵਾਰਤਾ ਦੌਰਾਨ ਐਸ ਐਸ ਪੀ ਗੁਰਦਾਸਪੁਰ ਦੀਪਕ ਹਿਲੋਰੀ ਨੇ ਦੱਸਿਆ ਕਿ ਗੁਰਵਿੰਦਰ ਚੰਦ, ਅਜੇ ਮਸੀਹ ਪੁੱਤਰ ਲਿਆਕਤ ਮਸੀਹ ਵਾਸੀ ਲੰਘਾ ਪਕੀਵਾ ਅਤੇ ਮਲਕੀਤ ਸਿੰਘ ਪੁੱਤਰ ਤਰਸੇਮ ਚੌਂਕੀਦਾਰ ਵਾਸੀ ਨਾਹਰ ਬਾਣਾ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ ਇਹਨਾਂ ਤਿੰਨਾਂ ਦੇ ਪਾਕਿਸਤਾਨ ਸਮੱਗਲਰਾਂ ਨਾਲ ਸਬੰਧ ਹਨ ਤੇ ਇਹ ਪਾਕਿਸਤਾਨ ਤੋਂ ਡਰੋਨ ਰਾਂਹੀ ਹੈਰੋਇਨ ਮੰਗਵਾਉਂਦੇ ਸਨ। ਇਹਨਾਂ ਨੇ ਬੀਤੀ 17 ਦਸੰਬਰ ਦੀ ਰਾਤ ਨੂੰ ਕੁੱਲ 08 ਕਿਲੋਗ੍ਰਾਮ ਹੈਰੋਇਨ ਪਾਕਿਸਤਾਨ ਤੋਂ ਬਿੱਟੂ ਨਾਮ ਦੇ ਸਮੱਗਲਰ ਕੋਲੋਂ ਪਿੰਡ ਲਾਲਪੁਰ ਦੀ ਬੰਬੀ ’ਤੇ ਡਰੋਨ ਰਾਹੀ ਸੁਟਵਾ ਕੇ ਕਿਸੇ ਨਾਮਾਲੂਮ ਵਿਅਕਤੀ ਨੂੰ ਦਿੱਤੀ ਹੈ। ਜਿਹਨਾਂ ਨੂੰ ਇਸ ਕੰਮ ਦੇ ਬਦਲੇ ਪਰ ਪੈਕਟ 2 ਲੱਖ ਰੁਪਏ ਦੇ ਹਿਸਾਬ ਨਾਲ 16 ਲੱਖ ਰੁਪਏ ਮਿਲਣੇ ਸਨ।
ਜਿਸ ’ਤੇ ਸੀ.ਆਈ.ਏ ਸਟਾਫ ਗੁਰਦਾਸਪੁਰ ਅਤੇ ਥਾਣਾ ਕਲਾਨੌਰ ਦੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਅਧਾਰ ’ਤੇ ਕਟਲੀ ਰੋਡ ਕਲਾਨੌਰ ਵਿਖੇ ਸਪੈਸ਼ਲ ਨਾਕਾਬੰਦੀ ਕਰ ਕੇ ਦੋਸ਼ੀ ਗੁਰਵਿੰਦਰ ਚੰਦ ਉਰਫ ਕੇਵਰਾ ਪੁੱਤਰ ਸੁੱਚਾ ਚੰਦ ਵਾਸੀ ਸਰਦੇਚੱਕ ਨੂੰ ਮੋਟਰ ਸਾਈਕਲ ਸਪਲੈਂਡਰ ਬਿਨਾਂ ਨੰਬਰੀ ਸਮੇਤ ਗ੍ਰਿਫਤਾਰ ਕਰ ਕੇ ਉਸ ਪਾਸੋਂ ਮੌਕ ’ਤੇ 03 ਲੱਖ ਰੁਪਏ ਭਾਰਤੀ ਕਰੰਸੀ, ਇੱਕ ਮੋਬਾਇਲ ਫੋਨ ਅਤੇ 02 ਰਸਾਇਣਕ ਸਟਿੱਕਾਂ (ਲਾਈਟਾ) ਨੂੰ ਬ੍ਰਾਮਦ ਕਰ ਲਿਆ। ਇਹ ਰਸਾਇਣਕ ਸਟਿੱਕਾ ਦੇਰ ਰਾਤ ਰੋਸ਼ਨੀ ਦਾ ਕੰਮ ਕਰਦੀਆਂ ਹਨ ਅਤੇ ਹਨੇਰੇ ਵਿਚ ਜਦੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਸੁੱਟੀ ਜਾਂਦੀ ਹੈ ਤਾਂ ਇਹ ਸਟਿੱਕਾ ਦੀ ਰੋਸ਼ਨੀ ਨਾਲ ਖੇਤਾਂ ਵਿੱਚੋ ਲੱਭਣੀ ਆਸਾਨ ਹੋ ਜਾਂਦੀ ਹੈ ਪਕੜੇ ਗਏ ਗੁਰਵਿੰਦਰ ਚੰਦ ਉਤੇ ਮੁਕੱਦਮਾ ਨੰਬਰ 121 ਮਿਤੀ 25.12.2022 ਜੁਰਮ 21,23,27-ਏ.29/61/85 ਐਨ.ਡੀ.ਪੀ.ਐਸ ਐਕਟ ਥਾਣਾ ਕਲਾਨੌਰ ਵਿਖੇ ਰਜਿਸਟਰ ਕੀਤਾ ਗਿਆ।
ਪੁੱਛਗਿੱਛ ਦੌਰਾਨ ਦੋਸ਼ੀ ਗੁਰਵਿੰਦਰ ਚੰਦ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਉਹਨਾਂ ਤਿੰਨਾਂ ਨੇ ਪਾਕਿਸਤਾਨ ਤੋਂ ਹੁਣ ਤਕ 14 ਕਿਲੋਗ੍ਰਾਮ ਹੈਰੋਇਨ ਤੇ 12 ਪਿਸਟਲ ਮੰਗਵਾਏ ਸਨ। ਜਿਸ ਸਬੰਧੀ ਉਹਨਾਂ ਪਰ ਮੁਕੱਦਮਾ ਨੰਬਰ 188 ਮਿਤੀ 25.11.2020 ਜੁਰਮ 25/54/59 ਅਸਲਾ ਐਕਟ ਥਾਣਾ ਡੇਰਾ ਬਾਬਾ ਨਾਨਕ ਪੁਲਿਸ ਜਿਲਾ ਬਟਾਲਾ ਵਿਖੇ ਦਰਜ ਹੋਇਆ ਸੀ। ਜਿਸ ਵਿਚ ਪਿਸਟਲ ਦੀ ਬ੍ਰਾਮਦਗੀ ਹੋਈ ਸੀ, ਪਰ 14 ਕਿਲੋਗ੍ਰਾਮ ਹੈਰੋਇਨ ਇਹਨਾਂ ਨੇ ਪਾਸਿਕਤਾਨ ਸਮੱਗਲਰ ਬਿੱਟੂ ਦੇ ਕਹਿਣ ’ਤੇ ਕਿਸੇ ਅਣਪਛਾਤੇ ਵਿਅਕਤੀ ਨੂੰ ਦੇ ਦਿੱਤੀ ਸੀ। ਪੁਲਿਸ ਵਲੋਂ ਹੁਣ ਬਾਕੀ ਦੋਵੇਂ ਸਮੱਗਲਰ ਅਜੇ ਮਸੀਹ ਅਤੇ ਮਲਕੀਤ ਸਿੰਘ ਨੂੰ ਕਾਬੂ ਕਰਨ ਲਈ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ