ਪੰਜਾਬ 'ਚ 2022 ਦੌਰਾਨ ਅਪਰਾਧ ਦਰ ਵਿਚ ਦਰਜ ਕੀਤੀ ਗਈ ਮਹੱਤਵਪੂਰਨ ਗਿਰਾਵਟ
Published : Dec 26, 2022, 6:24 pm IST
Updated : Dec 26, 2022, 6:28 pm IST
SHARE ARTICLE
 Crime
Crime

ਪੰਜਾਬ ਪੁਲਿਸ ਨੇ ਅਪਰਾਧੀਆਂ ਨਾਲ ਕਰੜੇ ਹੱਥੀਂ ਨਜਿੱਠਦਿਆਂ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਿਆ

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸੁਚੱਜੇ ਪ੍ਰਸ਼ਾਸਨ ਅਤੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਯੋਗ ਨਿਗਰਾਨੀ ਹੇਠ ਪੰਜਾਬ ਵਿੱਚ ਅਪਰਾਧ ਦਰ 'ਚ ਤੇਜ਼ੀ ਨਾਲ ਗਿਰਾਵਟ ਆਈ ਹੈ। ਅਪਰਾਧ ਸਬੰਧੀ ਸੂਬੇ ਦੇ ਅਧਿਕਾਰਤ ਅੰਕੜਿਆਂ ਅਨੁਸਾਰ ਪਿਛਲੇ ਸਾਲ ਦੀ ਤੁਲਨਾ ਵਿੱਚ ਇਸ ਸਾਲ ਕਤਲਾਂ ਦੀ ਗਿਣਤੀ 2021 ਵਿੱਚ 723 ਤੋਂ ਘਟ ਕੇ 2022 ਵਿੱਚ 654 ਰਹਿ ਗਈ ਹੈ, ਜਦੋਂ ਕਿ ਅਗਵਾ ਕਰਨ ਦੀਆਂ ਘਟਨਾਵਾਂ 2021 ਵਿੱਚ 1787 ਤੋਂ ਘੱਟ ਕੇ 2022 ਵਿੱਚ1645 ਰਹਿ ਗਈਆਂ ਹਨ।

ਇਸੇ ਤਰ੍ਹਾਂ ਚੋਰੀ ਨਾਲ ਸਬੰਧਤ ਕੇਸ ਵੀ 2021 ਵਿੱਚ 8417 ਤੋਂ ਘਟ ਕੇ 2022 ਵਿੱਚ 8407 ਰਹਿ ਗਏ ਹਨ ਅਤੇ ਆਬਕਾਰੀ ਐਕਟ ਨਾਲ ਸਬੰਧਤ ਕੇਸ 2021 ਵਿੱਚ 10745 ਤੋਂ ਘਟ ਕੇ 2022 ਵਿੱਚ 9104 ਰਹਿ ਗਏ ਹਨ। ਅੰਕੜਿਆਂ ਮੁਤਾਬਕ ਸੂਬੇ ਵਿੱਚ ਦਰਜ ਐਫ.ਆਈ.ਆਰਜ਼ ਦੀ ਗਿਣਤੀ ਵੀ 2021 ਵਿੱਚ 73581 ਤੋਂ ਘਟ ਕੇ 2022 ਵਿੱਚ 71827 ਰਹਿ ਗਈ ਹੈ।

ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀ) ਸੁਖਚੈਨ ਸਿੰਘ ਗਿੱਲ ਨੇ ਅੱਜ ਕਿਹਾ ਕਿ 2022 ਦੌਰਾਨ ਪੰਜਾਬ ਪੁਲਿਸ ਦੀ ਅੰਦਰੂਨੀ ਸੁਰੱਖਿਆ ਨੇ 43 ਰਾਈਫਲਾਂ, 220 ਰਿਵਾਲਵਰ/ਪਿਸਟਲ, 13 ਟਿਫਨ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਇਸ(ਆਈਈਡੀਜ਼), 24.5 ਕਿਲੋਗ੍ਰਾਮ ਆਰਡੀਐਕਸ ਅਤੇ ਹੋਰ ਵਿਸਫੋਟਕ, 37 ਹੈਂਡ ਗ੍ਰਨੇਡ, ਡਿਸਪੋਜ਼ਡ ਰਾਕੇਟ ਲਾਂਚਰ ਦੀਆਂ ਦੋ ਸਲੀਵਜ਼, 22 ਡਰੋਨ ਅਤੇ 23 ਵਾਹਨਾਂ ਸਮੇਤ 119 ਅੱਤਵਾਦੀਆਂ/ਕੱਟੜਪੰਥੀਆਂ ਨੂੰ ਗ੍ਰਿਫਤਾਰ ਕਰਕੇ 18 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।

ਉਨ੍ਹਾਂ ਕਿਹਾ ਕਿ 6 ਅਪ੍ਰੈਲ, 2022 ਨੂੰ ਗਠਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹੁਣ ਤੱਕ 428 ਗੈਂਗਸਟਰਾਂ/ਅਪਰਾਧੀਆਂ ਦੀ ਗ੍ਰਿਫਤਾਰੀ ਅਤੇ ਦੋ ਗੈਂਗਸਟਰਾਂ/ਅਪਰਾਧੀਆਂ ਦੇ ਖਾਤਮੇ ਨਾਲ 111 ਗੈਂਗਸਟਰ/ਅਪਰਾਧਿਕ ਮਾਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 411 ਹਥਿਆਰ,ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਗਏ 97 ਵਾਹਨ, 44.21 ਕਿਲੋਗ੍ਰਾਮ ਹੈਰੋਇਨ ਅਤੇ 1.30 ਕਰੋੜ ਰੁਪਏ ਦੀ ਰਾਸ਼ੀ ਬਰਾਮਦ ਕੀਤੀ ਗਈ।

ਜ਼ਿਕਰਯੋਗ ਹੈ ਕਿ ਸੱਤਾ ਸੰਭਾਲਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦਾ ਗਠਨ ਕੀਤਾ ਸੀ। ਆਈਜੀਪੀ ਨੇ ਦੱਸਿਆ ਕਿ 1 ਜਨਵਰੀ ਤੋਂ 20 ਦਸੰਬਰ, 2022 ਤੱਕ ਪੰਜਾਬ ਵਿੱਚ ਪੰਜ ਵੱਡੀਆਂ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਵਿੱਚ ਪੁਲਿਸ ਚੌਕੀ ਕਾਲਵਾ, ਥਾਣਾ ਨੂਰਪੁਰ ਬੇਦੀ, ਰੋਪੜ ਵਿਖੇ ਆਈਈਡੀ ਧਮਾਕਾ; ਮੋਹਾਲੀ ਵਿਖੇ ਇੰਟੈਲੀਜੈਂਸ ਹੈੱਡਕੁਆਰਟਰ ਦੀ ਇਮਾਰਤ 'ਤੇ ਆਰਪੀਜੀ ਹਮਲਾ; ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਕਤਲ; ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਪਰਦੀਪ ਕੁਮਾਰ ਦਾ ਕਤਲ ਅਤੇ ਤਰਨਤਾਰਨ ਦੇ ਥਾਣਾ ਸਰਹਾਲੀ ਵਿਖੇ ਆਰਪੀਜੀ ਹਮਲਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇਨ੍ਹਾਂ ਸਾਰੇ ਵੱਡੇ ਅਪਰਾਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਹੈ।

ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੀ ਬਰਾਮਦਗੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਵਿਆਪਕ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਗਈਆਂ ਹਨ।

ਨਸ਼ਿਆਂ ਬਾਰੇ ਸਲਾਨਾ ਅਪਡੇਟ ਦਿੰਦੇ ਹੋਏ ਆਈਜੀਪੀ ਨੇ ਕਿਹਾ ਕਿ 1 ਜਨਵਰੀ ਤੋਂ 25 ਦਸੰਬਰ, 2022 ਤੱਕ ਪੰਜਾਬ ਪੁਲਿਸ ਨੇ 12171 ਐਫਆਈਆਰਜ਼, ਜਿਨ੍ਹਾਂ ਵਿੱਚੋਂ 1374 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ, ਦਰਜ ਕਰਕੇ 2316 ਵੱਡੀਆਂ ਮੱਛੀਆਂ ਸਮੇਤ 16798 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ 'ਤੇ ਨਾਕੇ ਲਗਾਉਣ ਤੋਂ ਇਲਾਵਾ ਨਸ਼ਾ ਪ੍ਰਭਾਵਿਤ ਇਲਾਕਿਆਂ ਦੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾ ਕੇ ਸੂਬੇ ਭਰ 'ਚੋਂ 582 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਇੱਕ ਸਾਲ ਅੰਦਰ ਹੈਰੋਇਨ ਦੀ ਕੁੱਲ ਰਿਕਵਰੀ 729.5 ਕਿਲੋ ਹੋ ਗਈ ਹੈ।

ਆਈਜੀਪੀ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ 690 ਕਿਲੋ ਅਫੀਮ, 1396 ਕਿਲੋ ਗਾਂਜਾ, 518 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਓਡ ਦੀਆਂ 60.13 ਲੱਖ ਗੋਲੀਆਂ/ਕੈਪਸੂਲ/ਟੀਕੇ/ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਸ ਸਾਲ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 11.59 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਐਨਡੀਪੀਐਸ ਕੇਸਾਂ ਵਿੱਚ ਭਗੌੜੇ ਅਪਰਾਧੀਆਂ (ਪੀਓਜ਼)/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 1 ਜਨਵਰੀ, 2022 ਤੋਂ ਹੁਣ ਤੱਕ 955 ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਦੌਰਾਨ ਮੌਤ ਹੋਣ ਦੀ ਸੂਰਤ ਵਿੱਚ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ਵੀ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ।

ਹਾਲ ਹੀ ਵਿੱਚ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਪੰਜਾਬ ਪੁਲਿਸ ਦੇ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੇ ਦੋ ਚੈੱਕ (ਹਰੇਕ 1 ਕਰੋੜ ਰੁਪਏ) ਸੌਂਪੇ ਗਏ। 2 ਕਰੋੜ ਰੁਪਏ ਦੀ ਰਾਸ਼ੀ ਵਿੱਚ 1 ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਦਿੱਤੀ ਗਈ ਐਕਸ-ਗ੍ਰੇਸ਼ੀਆ ਰਾਸ਼ੀ, ਜਦੋਂ ਕਿ 1 ਕਰੋੜ ਰੁਪਏ ਬੀਮਾ ਕਵਰ ਦੇ ਸਨ ਜਿਸਦਾ ਭੁਗਤਾਨ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤਾ ਜਾਣਾ ਸੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪੁਲਿਸ ਭਲਾਈ ਲਈ ਬਜਟ ਅਲਾਟਮੈਂਟ ਨੂੰ 10 ਕਰੋੜ ਰੁਪਏ ਤੋਂ ਵਧਾ ਕੇ 15 ਕਰੋੜ ਰੁਪਏ ਕਰ ਦਿੱਤਾ ਹੈ।

ਪੰਜਾਬ ਪੁਲਿਸ ਵੱਲੋਂ ਸਾਲ 2022 ਵਿਚ ਕੀਤੀ ਅੱਤਵਾਦੀਆਂ ਖਿਲਾਫ਼ ਕਾਰਵਾਈ
- ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼: 18
- ਅੱਤਵਾਦੀ/ਕੱਟੜਪੰਥੀ ਗ੍ਰਿਫ਼ਤਾਰ: 119
- ਬਰਾਮਦ ਹੋਈਆਂ ਕੁੱਲ ਰਾਈਫਲਾਂ: 43
- ਕੁੱਲ ਰਿਵਾਲਵਰ/ਪਿਸਤੌਲ ਬਰਾਮਦ: 220
- ਕੁੱਲ ਟਿਫਿਨ IED ਬਰਾਮਦ: 13
- RDX ਅਤੇ ਹੋਰ ਵਿਸਫੋਟਕ ਪਦਾਰਥਾਂ ਦੀ ਰਿਕਵਰੀ: 24.5 ਕਿਲੋਗ੍ਰਾਮ
- ਬਰਾਮਦ ਕੁੱਲ ਹੈਂਡ ਗ੍ਰਨੇਡ: 37
- ਬਰਾਮਦ ਡਰੋਨ: 22

ਪੰਜਾਬ ਪੁਲਿਸ ਵੱਲੋਂ ਸਾਲ 2022 ਵਿਚ ਕੀਤੀ ਗੈਂਗਸਟਰਾਂ ਵਿਰੁੱਧ ਕਾਰਵਾਈ
- ਕੁੱਲ ਮਾਡਿਊਲਾਂ ਦਾ ਪਰਦਾਫਾਸ਼ ਕੀਤਾ: 111
- ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ: 428
- ਮਾਰੇ ਗਏ ਗੈਂਗਸਟਰ/ਅਪਰਾਧੀ : 2
- ਬਰਾਮਦ ਕੀਤੇ ਹਥਿਆਰ: 411
- ਗੈਂਗਸਟਰਾਂ ਕੋਲੋਂ ਬਰਾਮਦ ਹੈਰੋਇਨ: 44.21 ਕਿਲੋਗ੍ਰਾਮ
- ਬਰਾਮਦ ਕੀਤੇ ਵਾਹਨ: 97
- ਬਰਾਮਦ ਗੈਰ-ਕਾਨੂੰਨੀ ਰਾਸ਼ੀ: 1.30 ਕਰੋੜ ਰੁਪਏ

ਪੰਜਾਬ ਪੁਲਿਸ ਵੱਲੋਂ ਸਾਲ 2022 ਵਿਚ ਕੀਤੀ ਨਸ਼ਿਆਂ ਵਿਰੁੱਧ ਕਾਰਵਾਈ
- ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰ/ਸਪਲਾਇਰ: 16798
- ਗ੍ਰਿਫ਼ਤਾਰ ਵੱਡੀਆਂ ਮੱਛੀਆਂ: 2316
- ਦਰਜ ਕੁੱਲ FIRs : 12171
- ਵਪਾਰਕ ਮਾਮਲਿਆਂ ਨਾਲ ਸਬੰਧਤ ਕੁੱਲ FIRs : 1374
- ਬਰਾਮਦ ਕੁੱਲ ਹੈਰੋਇਨ: 729.5 ਕਿਲੋਗ੍ਰਾਮ
- ਬਰਾਮਦ ਕੁੱਲ ਅਫ਼ੀਮ: 690 ਕਿਲੋਗ੍ਰਾਮ
- ਬਰਾਮਦ ਕੁੱਲ ਗਾਂਜਾ: 1396 ਕਿਲੋਗ੍ਰਾਮ
- ਬਰਾਮਦ ਕੁੱਲ ਭੁੱਕੀ: 518 ਕੁਇੰਟਲ
- ਬਰਾਮਦ ਕੀਤੀਆਂ ਫਾਰਮਾ Opioids ਦੀਆਂ ਕੁੱਲ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ: 60.13 ਲੱਖ
- ਕੁੱਲ ਡਰੱਗ ਮਨੀ ਬਰਾਮਦ: 11.59 ਕਰੋੜ ਰੁਪਏ
- NDPS ਮਾਮਲਿਆਂ ਵਿਚ ਗ੍ਰਿਫਤਾਰ POs/ਭਗੌੜਿਆਂ ਦੀ ਕੁੱਲ ਗਿਣਤੀ: 955

4 ਸਾਲ 2022 ਦੌਰਾਨ ਪੰਜ ਹਾਈ-ਪ੍ਰੋਫਾਈਲ ਕੇਸਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਗਿਆ

- ਪੁਲਿਸ ਚੌਕੀ ਕਾਲਵਾ, ਥਾਣਾ ਨੂਰਪੁਰ ਬੇਦੀ, ਰੋਪੜ ਵਿਖੇ ਆਈਈਡੀ ਧਮਾਕਾ
- ਮੋਹਾਲੀ ਵਿਖੇ ਇੰਟੈਲੀਜੈਂਸ ਹੈੱਡਕੁਆਰਟਰ ਦੀ ਇਮਾਰਤ 'ਤੇ ਆਰਪੀਜੀ ਹਮਲਾ
- ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਕਤਲ
- ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਪਰਦੀਪ ਕੁਮਾਰ ਦਾ ਕਤਲ
- ਥਾਣਾ ਸਰਹਾਲੀ, ਤਰਨਤਾਰਨ ਵਿਖੇ ਆਰਪੀਜੀ ਹਮਲਾ

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement