Punjab News: NRI ਦੀ ਸ਼ੱਕੀ ਹਾਲਤ 'ਚ ਮੌਤ; 3 ਭੈਣਾਂ ਦੇ ਇਕਲੌਤੇ ਭਰਾ ਨੇ ਅੱਜ ਵਾਪਸ ਜਾਣਾ ਸੀ ਕੈਨੇਡਾ
Published : Dec 26, 2023, 5:46 pm IST
Updated : Dec 26, 2023, 5:46 pm IST
SHARE ARTICLE
File Image
File Image

ਪਰਿਵਾਰ ਨੇ ਜਤਾਇਆ ਹਤਿਆ ਦਾ ਖਦਸ਼ਾ

Punjab News: ਜਲੰਧਰ ਦੀ ਸ਼ੇਰ ਸਿੰਘ ਕਲੋਨੀ ਨੇੜੇ 39 ਸਾਲਾ ਐਨਆਰਆਈ ਵਿਅਕਤੀ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਖਪਾਲ ਸਿੰਘ ਸੁੱਖਾ ਵਾਸੀ ਹਰਦੇਵ ਨਗਰ ਵਜੋਂ ਹੋਈ ਹੈ। ਉਹ ਕੈਨੇਡਾ ਵਿਚ ਪੀਆਰ ਸੀ ਅਤੇ ਅੱਜ ਉਸ ਨੇ ਵਾਪਸ ਕੈਨੇਡਾ ਜਾਣਾ ਸੀ। ਉਸ ਦੀ ਕੈਨੇਡਾ ਦੀ ਲਈ ਫਲਾਈਟ ਵੀ ਬੁੱਕ ਹੋ ਗਈ ਸੀ ਪਰ ਇਸ ਤੋਂ ਪਹਿਲਾਂ ਹੀ ਉਸ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਉਸ ਦੇ ਕਤਲ ਦਾ ਸ਼ੱਕ ਜਤਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਸੁਖਪਾਲ ਸਿੰਘ ਸੁੱਖਾ ਅਪਣੀ ਐਕਟਿਵਾ ’ਤੇ ਘਰ ਪਰਤ ਰਿਹਾ ਸੀ। ਦੇਰ ਰਾਤ ਤਕ ਉਹ ਘਰ ਨਹੀਂ ਪਰਤਿਆ ਤੇ ਉਦੋਂ ਤੋਂ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਪਰਿਵਾਰਕ ਮੈਂਬਰਾਂ ਨੂੰ ਸਵੇਰੇ ਸ਼ੇਰ ਸਿੰਘ ਕਲੋਨੀ ਨੇੜੇ ਉਸ ਦੀ ਲਾਸ਼ ਪਈ ਮਿਲੀ। ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਸੁਖਪਾਲ ਨੂੰ ਲਿਜਾਂਦਿਆਂ ਹੀ ਮ੍ਰਿਤਕ ਐਲਾਨ ਦਿਤਾ।

ਪਰਿਵਾਰਕ ਮੈਂਬਰਾਂ ਦਾ ਇਲਜ਼ਾਮ ਹੈ ਕਿ ਸੁਖਪਾਲ ਸਿੰਘ ਦੀ ਕੁੱਟਮਾਰ ਕਰ ਕੇ ਉਸ ਨੂੰ ਜ਼ਖਮੀ ਹਾਲਤ 'ਚ ਉਥੇ ਸੁੱਟ ਦਿਤਾ ਗਿਆ। ਇਸ ਕਾਰਨ ਉਸ ਦੀ ਮੌਤ ਹੋ ਗਈ ਹੈ। ਸੁਖਪਾਲ ਸਿੰਘ ਵਿਆਹੁਤਾ ਸੀ ਅਤੇ 3 ਭੈਣਾਂ ਦਾ ਇਕਲੌਤਾ ਭਰਾ ਸੀ। ਮਾਮਲੇ ਦੀ ਸੂਚਨਾ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੂੰ ਦੇ ਦਿਤੀ ਗਈ ਹੈ।

(For more Punjabi news apart from NRI died in suspicious circumstances in jalandhar, stay tuned to Rozana Spokesman)

Tags: jalandhar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement