ਵਿਦਿਆਰਥੀਆਂ ਲਈ ਪੰਜਾਬ ਸਕੂਲ ਸਿਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ, ਪੜ੍ਹੋ ਕੀ 
Published : Dec 26, 2023, 2:18 pm IST
Updated : Dec 26, 2023, 2:18 pm IST
SHARE ARTICLE
File Photo
File Photo

ਹਰਜੋਤ ਬੈਂਸ ਨੇ ਦੱਸਿਆ ਕਿ ਇਹ ਕੈਂਪ 23 ਤੋਂ 31 ਦਸੰਬਰ ਤੱਕ ਲਗਾਇਆ ਜਾਵੇਗਾ। 

Punjab News - ਸਕੂਲ ਆਫ਼ ਐਮੀਨੈਂਸ ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਉਦੇਸ਼ ਨਾਲ 9 ਰੋਜ਼ਾ  ਰਿਹਾਇਸ਼ੀ ਕੈਂਪ ਲਗਾਇਆ ਗਿਆ। ਇਸ ਸਬੰਧੀ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਕੈਂਪ ਅੰਮ੍ਰਿਤਸਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਲਗਾਇਆ ਗਿਆ ਹੈ ਜਿਸ ਵਿਚ ਸੂਬੇ ਦੇ ਵੱਖ-ਵੱਖ ਸਕੂਲ ਆਫ਼ ਐਮੀਨੈਂਸ ਦੇ 600 ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ 360 ਰਣਨੀਤੀਆਂ ਸਿਖਾਈਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਭਗਵੰਤ ਮਾਨ ਸਰਕਾਰ ਵੱਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਗਾਈਡਿੰਗ ਅਤੇ ਕਾਊਂਸਲਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਹੈ। ਹਰਜੋਤ ਬੈਂਸ ਨੇ ਦੱਸਿਆ ਕਿ ਇਹ ਕੈਂਪ 23 ਤੋਂ 31 ਦਸੰਬਰ ਤੱਕ ਲਗਾਇਆ ਜਾਵੇਗਾ। ਕੈਂਪ ਵਿਚ ਭਾਗ ਲੈਣ ਲਈ ਸਕੂਲ ਦੇ ਪ੍ਰਿੰਸੀਪਲ ਵੱਲੋਂ ਸਮੂਹ ਵਿਦਿਆਰਥੀਆਂ ਨੂੰ ਕੈਂਪ ਬਾਰੇ ਜਾਗਰੂਕ ਕੀਤਾ ਗਿਆ, ਜਿਸ ਉਪਰੰਤ 1500 ਦੇ ਕਰੀਬ ਮੈਡੀਕਲ ਅਤੇ ਨਾਨ-ਮੈਡੀਕਲ ਵਿਦਿਆਰਥੀਆਂ ਦੇ ਮਾਪਿਆਂ ਦੀ ਸਹਿਮਤੀ ਨਾਲ ਰਜਿਸਟ੍ਰੇਸ਼ਨ ਕੀਤੀ ਗਈ, ਜਿਸ ਉਪਰੰਤ ਪ੍ਰੀਖਿਆ, ਮੈਰਿਟ ਸੂਚੀ ਦੇ ਆਧਾਰ ‘ਤੇ ਵਿਦਿਆਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ।

ਕੈਂਪ ਵਿਚ ਵਿਦਿਆਰਥੀਆਂ ਨੇ ਆਈ.ਆਈ.ਟੀ. ਜੇ.ਈ.ਈ (IIT JEE) ਅਤੇ NEET ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਵੱਖ-ਵੱਖ ਨਾਮਵਰ ਸਹਿਭਾਗੀ ਸਿੱਖਿਆ ਸੰਸਥਾਵਾਂ ਦੇ ਅਧਿਆਪਕਾਂ ਦੁਆਰਾ ਕਰਵਾਈ ਜਾਵੇਗੀ। ਵਰਕਸ਼ਾਪ ਵਿਚ ਨਾ ਸਿਰਫ਼ ਸਕੂਲ ਦੇ ਅਧਿਆਪਕ ਹੀ ਵਿਦਿਆਰਥੀਆਂ ਨੂੰ ਸਿਖਲਾਈ ਦੇਣਗੇ ਸਗੋਂ ਇੰਡਸਟਰੀ ਦੇ ਨਾਮਵਰ ਅਧਿਆਪਕ ਵੀ ਵਿਦਿਆਰਥੀਆਂ ਨਾਲ ਆਹਮੋ-ਸਾਹਮਣੇ ਹੋਣਗੇ।

ਹਰਜੋਤ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਵੱਲ ਇਹ ਇੱਕ ਨਿਵੇਕਲਾ ਕਦਮ ਹੈ ਅਤੇ ਇਹ ਆਪਣੀ ਕਿਸਮ ਦਾ ਪਹਿਲਾ ਕੈਂਪ ਹੈ ਜਿਸ ਵਿੱਚ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਨੂੰ ਯਕੀਨੀ ਬਣਾਉਣ ਲਈ ਬਹੁਤ ਸਾਰੇ ਯਤਨ ਕੀਤੇ ਜਾ ਰਹੇ ਹਨ।
 
 

SHARE ARTICLE

ਏਜੰਸੀ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement