Punjab Vigilance Bureau: ਸਬ-ਇੰਸਪੈਕਟਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਕਾਬੂ
Published : Dec 26, 2023, 4:43 pm IST
Updated : Dec 26, 2023, 4:43 pm IST
SHARE ARTICLE
Punjab Vigilance Bureau Nabs SI For taking RS. 50,000 bribe
Punjab Vigilance Bureau Nabs SI For taking RS. 50,000 bribe

ਦੋਸ਼ੀ ਥਾਣੇਦਾਰ ਪਹਿਲਾਂ ਵੀ ਇਕ ਲੱਖ ਰੁਪਏ ਲੈ ਚੁੱਕਾ ਸੀ ਰਿਸ਼ਵਤ

Punjab Vigilance Bureau: ਪੰਜਾਬ ਦੀ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਜਾਰੀ ਅਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਪੁਲਿਸ ਕਮਿਸ਼ਨਰੇਟ ਦਫ਼ਤਰ, ਅੰਮ੍ਰਿਤਸਰ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ) ਕੁਲਵੰਤ ਸਿੰਘ (ਨੰਬਰ 700/ਅੰਮ੍ਰਿਤਸਰ ਸਿਟੀ) ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਮੁਲਜ਼ਮ ਐਸਆਈ ਨੂੰ ਸੂਰਜ ਮਹਿਤਾ ਵਾਸੀ ਗੋਪਾਲ ਦਾਸ ਰੋਡ, ਅੰਮ੍ਰਿਤਸਰ ਵਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦਸਿਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਹਾਈ ਕੋਰਟ ਤੋਂ ਉਸ ਦੇ ਪਿਤਾ ਦੀ ਗ੍ਰਿਫਤਾਰੀ 'ਤੇ ਅੰਤਰਿਮ ਸਟੇਅ ਮਿਲਣ ਤੋਂ ਬਾਅਦ ਪੁਲਿਸ ਜਾਂਚ ਵਿਚ ਸ਼ਾਮਲ ਹੋਣ ਅਤੇ ਇਸ ਮੁਕੱਦਮੇ ਵਿਚ ਨਿਯਮਤ ਜ਼ਮਾਨਤ ਲੈਣ ਵਿਚ ਮਦਦ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦਸਿਆ ਕਿ ਉਕਤ ਥਾਣੇਦਾਰ ਉਸਦੇ ਪਿਤਾ ਦੁਆਰਾ ਉਹਨਾਂ ਦੀ ਸਾਂਝੀ ਫਰਮ ਵਿਚ ਭਾਈਵਾਲਾਂ ਵਿਰੁਧ ਦਰਜ ਕੀਤੇ ਇੱਕ ਵੱਖਰੇ ਕੇਸ ਵਿਚ ਮੱਦਦ ਦੇਣ ਦੇ ਨਾਮ ਹੇਠ ਪਹਿਲਾਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ।

ਬੁਲਾਰੇ ਨੇ ਅੱਗੇ ਦਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਅੰਮ੍ਰਿਤਸਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਐਸਆਈ ਕੁਲਵੰਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦਸਿਆ ਕਿ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

(For more Punjabi news apart from Punjab Vigilance Bureau Nabs SI For taking RS. 50,000 bribe, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement