Punjab Vigilance Bureau: 20,000 ਰੁਪਏ ਮਾਸਿਕ ਰਿਸ਼ਵਤ ਲੈਂਦਾ ਪੁੱਡਾ ਐਕਸੀਅਨ ਵਿਜੀਲੈਂਸ ਬਿਊਰੋ ਵਲੋਂ ਕਾਬੂ
Published : Dec 26, 2023, 6:59 pm IST
Updated : Dec 26, 2023, 6:59 pm IST
SHARE ARTICLE
Punjab Vigilance Bureau nabs XEN PUDA for taking Rs 20,000 bribe for running milk booth
Punjab Vigilance Bureau nabs XEN PUDA for taking Rs 20,000 bribe for running milk booth

ਗੁਰਪ੍ਰੀਤ ਸਿੰਘ ਨੇ ਦੁੱਧ ਦਾ ਬੂਥ ਚਲਾਉਣ ਬਦਲੇ ਮੰਗੀ ਸੀ ਰਿਸ਼ਵਤ

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਗੁਰਪ੍ਰੀਤ ਸਿੰਘ, ਕਾਰਜਕਾਰੀ ਇੰਜਨੀਅਰ, ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ), ਅੰਮ੍ਰਿਤਸਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਦਬੁਰਜੀ ਦੇ ਨਿਵਾਸੀ ਗੁਰਦਰਸ਼ਨ ਸਿੰਘ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰ ਕਾਰਵਾਈ ਉਪਰੰਤ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਸ ਨੂੰ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਨੇੜੇ ਪੁੱਡਾ ਵਲੋਂ ਦੁੱਧ ਵਿਕਰੀ ਦਾ ਬੂਥ 2016 ਵਿਚ ਅਲਾਟ ਹੋਇਆ ਸੀ।

ਜਦੋਂ ਉਹ ਸਾਲ 2021 ਵਿਚ ਕੈਨੇਡਾ ਚਲਾ ਗਿਆ ਤਾਂ ਉਸ ਦੇ ਪਿਤਾ ਵਲੋਂ ਇਹ ਬੂਥ ਚਲਾਇਆ ਜਾ ਰਿਹਾ ਸੀ। ਉਕਤ ਪੁੱਡਾ ਐਕਸੀਅਨ ਵਲੋਂ ਇਸ ਬੂਥ ਨੂੰ ਚੱਲਦਾ ਰੱਖਣ ਬਦਲੇ 20,000 ਰੁਪਏ ਮਹੀਨਾ ਰਿਸ਼ਵਤ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਉਸ ਨੇ ਅੱਗੇ ਕਿਹਾ ਕਿ ਉਕਤ ਐਕਸੀਅਨ ਨੇ ਉਸ ਨੂੰ ਧਮਕੀ ਦਿਤੀ ਹੈ ਕਿ ਜੇਕਰ ਉਹ ਉਸ ਨੂੰ 20,000 ਦੀ ਮਹੀਨਾ ਰਿਸ਼ਵਤ ਦੇਣ ਵਿਚ ਅਸਫਲ ਰਿਹਾ ਤਾਂ ਉਹ ਉਸ ਦੇ ਬੂਥ ਦੀ ਅਲਾਟਮੈਂਟ ਰੱਦ ਕਰਵਾ ਦੇਵੇਗਾ। ਸ਼ਿਕਾਇਤਕਰਤਾ ਨੇ ਇਹ ਵੀ ਦਸਿਆ ਕਿ ਉਕਤ ਐਕਸੀਅਨ ਪਹਿਲਾਂ ਵੀ ਉਸ ਕੋਲ਼ੋਂ ਇਸੇ ਕੰਮ ਬਦਲੇ ਇਕ ਲੱਖ ਰੁਪਏ ਲੈ ਚੁੱਕਾ ਹੈ।

ਬੁਲਾਰੇ ਨੇ ਦਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਐਕਸੀਅਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

 (For more Punjabi news apart from Vigilance Bureau nabs XEN PUDA for taking Rs 20,000 bribe for running milk booth, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement