Khanuri Border News : ਜਗਜੀਤ ਡੱਲੇਵਾਲ ਦਾ ਖਨੌਰੀ ਮੋਰਚੇ ਉੱਪਰ ਮਰਨ ਵਰਤ 31ਵੇਂ ਦਿਨ ਵੀ ਜਾਰੀ, ਬਲੱਡ ਪ੍ਰੈਸ਼ਰ ਘਟਿਆ

By : BALJINDERK

Published : Dec 26, 2024, 6:04 pm IST
Updated : Dec 26, 2024, 6:08 pm IST
SHARE ARTICLE
ਡੱਲੇਵਾਲ ਦਾ ਹਾਲ ਚਾਲ ਜਾਣਨ ਪਹੁੰਚੇ ਸਪੀਕਰ ਕੁਲਤਾਰ ਸਿੰਘ ਸੰਧਵਾਂ
ਡੱਲੇਵਾਲ ਦਾ ਹਾਲ ਚਾਲ ਜਾਣਨ ਪਹੁੰਚੇ ਸਪੀਕਰ ਕੁਲਤਾਰ ਸਿੰਘ ਸੰਧਵਾਂ

Khanuri Border News : ਡੱਲੇਵਾਲ ਨੇ ਕੱਲ੍ਹ ਸ਼ਾਮ ਤੋਂ ਪਾਣੀ ਵੀ ਨਹੀਂ ਪੀਤਾ, ਕਿਉਂਕਿ ਉਸ ਨੂੰ ਪਾਣੀ ਪੀਣ ਤੋਂ ਬਾਅਦ ਉਲਟੀਆਂ ਆ ਰਹੀਆ ਹਨ

Khanuri Border News in Punjabi : ਅੱਜ 31ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਖਨੌਰੀ ਮੋਰਚੇ ਉੱਪਰ ਮਰਨ ਵਰਤ ਜਾਰੀ ਹੈ, ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਉਹਨਾਂ ਦਾ ਬਲੱਡ ਪ੍ਰੈਸ਼ਰ 88/59 ਹੈ ਜੋ ਕਿ ਬਹੁਤ ਘੱਟ ਹੈ। ਡਾਕਟਰਾਂ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਨੇ ਕੱਲ੍ਹ ਸ਼ਾਮ ਤੋਂ ਪਾਣੀ ਵੀ ਨਹੀਂ ਪੀਤਾ, ਕਿਉਂਕਿ ਉਸ ਨੂੰ ਪਾਣੀ ਪੀਣ ਤੋਂ ਬਾਅਦ ਉਲਟੀਆਂ ਆ ਰਹੀਆ ਹਨ ਅਤੇ ਉਹਨਾਂ ਦੀ ਪਲਸ ਅਤੇ ਰੋਗਾਂ ਨਾਲ ਲੜਨ ਦੀ ਅੰਦਰੂਨੀ ਰੋਗ ਤਾਕਤ (ਪ੍ਰਤੀਰੋਧਕ ਸ਼ਕਤੀ) ਬਹੁਤ ਕਮਜ਼ੋਰ ਹੋ ਗਈ ਹੈ।

ਜ਼ਿਕਰਯੋਗ ਹੈ ਕਿ 30 ਦਸੰਬਰ ਦੇ "ਪੰਜਾਬ ਬੰਦ" ਦੇ ਪ੍ਰੋਗਰਾਮ ਦੀ ਤਿਆਰੀ ਲਈ ਅੱਜ ਵਪਾਰਕ, ​​ਸੱਭਿਆਚਾਰਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਨਾਲ-ਨਾਲ ਦੋਵਾਂ ਮੋਰਚਿਆਂ ਦੇ ਆਗੂਆਂ ਦੀ ਮੀਟਿੰਗ ਖਨੌਰੀ ਮੋਰਚੇ ਉੱਪਰ ਹੋਈ ਹੈ। ਜਿਸ ’ਚ ਸਮੂਹ ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਅਤੇ 30 ਦਸੰਬਰ ਦੇ ਪ੍ਰੋਗਰਾਮ ਦੀ ਤਿਆਰੀ ਲਈ ਭਲਕੇ ਬਾਅਦ ਦੁਪਹਿਰ 3 ਵਜੇ ਜ਼ਿਲ੍ਹਾ ਪੱਧਰ 'ਤੇ ਵਪਾਰਕ, ​​ਸਮਾਜਿਕ, ਸੱਭਿਆਚਾਰਕ ਅਤੇ ਧਾਰਮਿਕ ਜਥੇਬੰਦੀਆਂ ਨਾਲ ਦੋਵੇਂ ਮੋਰਚਿਆਂ ਦੀ ਮੀਟਿੰਗ ਹੋਵੇਗੀ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ 'ਤੇ ਅੱਜ ਜਗਜੀਤ ਸਿੰਘ ਡੱਲੇਵਾਲ ਜੀ ਦੇ ਮਰਨ ਵਰਤ ਦੇ ਸਮਰਥਨ ’ਚ ਦੇਸ਼ ਭਰ ਵਿੱਚ ਜ਼ਿਲ੍ਹਾ ਅਤੇ ਤਹਿਸੀਲ ਪੱਧਰ 'ਤੇ 10 ਤੋਂ ਸ਼ਾਮ 4 ਵਜੇ ਤੱਕ ਸੰਕੇਤਿਕ ਭੁੱਖ ਹੜਤਾਲ ਅਤੇ ਰੋਸ ਪ੍ਰਦਰਸ਼ਨ ਕੀਤੇ ਗਏ।

(For more news apart from Jagjit Dallewal fast to death continues on Khannoori  News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement