
Gurdaspur News: ਜ਼ਖ਼ਮੀ ਕੈਦੀ ਨੂੰ ਸਰਕਾਰੀ ਹਸਪਤਾਲ ਵਿਚ ਕਰਵਾਇਆ ਦਾਖ਼ਲ
Prisoners clashed in Gurdaspur Jail New: ਗੁਰਦਾਸਪੁਰ ਸਥਿਤ ਕੇਂਦਰੀ ਜੇਲ ਵਿਚ ਅੱਜ ਹਵਾਲਾਤੀਆਂ ਦੇ ਦੋ ਧੜਿਆਂ ਵਿਚ ਟਕਰਾਅ ਹੋ ਗਿਆ। ਦੋ ਗੁੱਟਾਂ ਵਿੱਚ ਹੋਈ ਲੜਾਈ ਵਿੱਚ ਇੱਕ ਕੈਦੀ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿੱਚ ਅੱਜ ਕੁਝ ਕੈਦੀਆਂ ਵਿੱਚ ਝਗੜਾ ਹੋ ਗਿਆ। ਇਸ ਤੋਂ ਪਹਿਲਾਂ ਕਿ ਜੇਲ ਪੁਲਿਸ ਮੌਕੇ 'ਤੇ ਪਹੁੰਚ ਕੇ ਦੋਹਾਂ ਧੜਿਆਂ ਦੇ ਲੋਕਾਂ ਨੂੰ ਸ਼ਾਂਤ ਕਰਦੀ, ਦੋਹਾਂ ਧੜਿਆਂ 'ਚ ਝੜਪ ਹੋ ਗਈ। ਝੜਪ ਵਿੱਚ ਗਗਨਦੀਪ ਪੁੱਤਰ ਬਲਬੀਰ ਸਿੰਘ ਜ਼ਖ਼ਮੀ ਹੋ ਗਿਆ। ਦੱਸਿਆ ਜਾਂਦਾ ਹੈ ਕਿ ਦੂਜੇ ਗਰੁੱਪ ਦੇ ਕੈਦੀਆਂ ਨੇ ਉਸ ਦੇ ਸਿਰ 'ਤੇ ਹਮਲਾ ਕਰ ਦਿੱਤਾ।
ਦੋ ਗੁੱਟਾਂ ਵਿਚਾਲੇ ਲੜਾਈ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਜੇਲ ਪੁਲਸ ਨੇ ਕੈਦੀਆਂ ਨੂੰ ਮਿਲਣ ਆਏ ਲੋਕਾਂ ਨੂੰ ਬਾਹਰ ਕੱਢ ਦਿੱਤਾ ਅਤੇ ਜ਼ਖ਼ਮੀ ਕੈਦੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਮੌਕੇ 'ਤੇ ਕਈ ਪੁਲਿਸ ਅਧਿਕਾਰੀਆਂ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਕੋਈ ਵੀ ਜੇਲ ਅਧਿਕਾਰੀ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹੈ।