Amritsar News : ਅੰਮ੍ਰਿਤਸਰ ’ਚ ਨਗਰ ਨਿਗਮ ਦੀਆਂ ਚੋਣਾਂ ’ਚ ਜਿੱਤ ਦਰਜ ਕਰਨ ਵਾਲੇ 40 ਕੌਂਸਲਰਾਂ ਦੇ ਨਾਲ ਰਾਜਾ ਵੜਿੰਗ ਨੇ ਕੀਤੀ ਮੀਟਿੰਗ 

By : BALJINDERK

Published : Dec 26, 2024, 7:42 pm IST
Updated : Dec 26, 2024, 7:42 pm IST
SHARE ARTICLE
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

Amritsar News : ਅੰਮ੍ਰਿਤਸਰ ਦੀ ਪਵਿੱਤਰ ਨਗਰੀ ਦੇ ਲੋਕਾਂ ਦਾ ਕੀਤਾ ਧੰਨਵਾਦ

Amritsar News in Punjabi : ਅੰਮ੍ਰਿਤਸਰ ਦੇ ਵਿੱਚ ਨਗਰ ਨਿਗਮ ਦੀਆਂ ਚੋਣਾਂ ਦੇ ਵਿੱਚ ਜਿੱਤ ਦਰਜ ਕਰਨ ਵਾਲੇ 40 ਕੌਂਸਲਰਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਨੇ ਮੀਟਿੰਗ ਕੀਤੀ। ਉਨ੍ਹਾਂ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੈਂ ਅੰਮ੍ਰਿਤਸਰ ਦੀ ਪਵਿੱਤਰ ਨਗਰੀ ਦੇ ਲੋਕਾਂ ਧੰਨਵਾਦ ਕਰਨਾ ਚਾਹੁੰਦਾ ਹਾਂ ਜਿਨ੍ਹਾਂ ਲੋਕਾਂ ਨੇ ਕਾਂਗਰਸ ਪਾਰਟੀ ਵਿਚ ਆਪਣਾ ਵਿਸਵਾਸ਼ ਪ੍ਰਗਟਾਇਆ ਹੈ ਅਤੇ ਕਾਂਗਰਸ ਨੂੰ ਬੁਹਮਤ ਹਾਸਲ ਹੋਇਆ ਹੈ।

ਰਾਜਾ ਵੜਿੰਗ ਨੇ ਕਿਹਾ ਕਿ 5 ਕਾਰਪੋਰੇਸ਼ਨ ਦੀਆਂ ਚੋਣਾਂ ਨੇ ਸਮੁੱਚੇ ਪੰਜਾਬ ਭਰ ਵਿਚ ਸਨੇਹਾ ਦਿੱਤਾ ਹੈ ਕਿ ਅੱਜ ਪੰਜਾਬ ਦੇ ਸ਼ਹਿਰੀਆਂ ਦੀ ਪਹਿਲੀ ਪਸੰਦ ਕਾਂਗਰਸ ਪਾਰਟੀ ਹੈ ਅਤੇ ਮੈਂ  ਇਸ ਨਗਰੀ ਦੇ ਲੋਕਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ। 

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਿੱਚ ਮੇਅਰ ਕਾਂਗਰਸ ਦਾ ਹੀ ਬਣੇਗਾ। ਉਨ੍ਹਾਂ ਕਿਹਾ ਕਿ ਅੱਜ ਦੀ ਇਸ ਮੀਟਿੰਗ ’ਚ ਇਹ ਗੱਲ ਸਿੱਧ ਹੋ ਗਈ ਹੈ ਕਿ ਸਾਰੇ ਕੌਂਸਲਰ ਅਤੇ ਲੀਡਰ ਸਹਿਬਾਨ ਅੱਜ ਦੀ ਮੀਟਿੰਗ ਸ਼ਾਮਲ ਹੋ ਹਨ। ਹੁਣ ਅੱਗੋਂ ਕਿਸ ਤਰ੍ਹਾਂ ਦੀ ਰੂਪ ਰੇਖਾ ਬਣਦੀ ਹੈ ਔਰਤ ਜਾਂ ਮਰਦ ਜਾਂ ਰਿਜ਼ਰਵ ਨੂੰ ਜ਼ਿੰਮੇਵਾਰੀ ਸੌਂਪੀ ਜਾਵੇਗੀ ਇਹ ਨੋਟੀਫਿਕੇਸ਼ਨ ਜਾਰੀ ਕਰ ਕੇ ਦੱਸਾਂਗੇ। ਅਸੀਂ ਸਾਰੇ ਹੋਲਡਰਾਂ ਦੀਆਂ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਫੈਸਲਾ ਕਰਾਂਗੇ। ਉਨ੍ਹਾਂ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਪੰਜਾਬ ਸਰਕਾਰ ’ਤੇ ਰੱਜ ਕੇ ਵਰੇ। ਉਨ੍ਹਾਂ ਕਿਹਾ ਪੰਜਾਬ ’ਚ ਮਾਹੌਲ ਖ਼ਰਾਬ ਹੋਣ ਲਈ ਸਰਕਾਰ ਜ਼ਿੰਮੇਵਾਰ ਹੈ। 

ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਮੇਅਰ ਬਣਾਉਣ ਨੂੰ ਲੈ ਕੇ ਅੱਜ ਨੋਟੀਫਿਕੇਸ਼ਨ ਨਹੀਂ ਜਾਰੀ ਕੀਤਾ ਗਿਆ।   

(For more news apart from  Raja Warring held meeting with 40 councilors who won Municipal Corporation elections in Amritsar News in Punjabi, stay tuned to Rozana Spokesman)


 

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement