
ਲਵਕਰਨ ਸਿੰਘ ਵਾਸੀ ਬਾਕੀਪੁਰ ਵਜੋਂ ਹੋਈ ਹੋਈ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ
Tarn Taran Encounter of drug smuggler latest news in punjabi: ਤਰਨਤਾਰਨ ਵਿਚ ਪੁਲਿਸ ਅਤੇ ਨਸ਼ਾ ਤਸਕਰ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਮੁਲਜ਼ਮ ਨੇ ਪੁਲਿਸ ਉੱਤੇ ਤਾਬੜਤੋੜ ਗੋਲੀਬਾਰੀ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਈ ਕਾਰਵਾਈ ’ਚ ਗੋਲੀਬਾਰੀ ਕੀਤੀ। ਇਸ ਦੌਰਾਨ ਨਸ਼ਾ ਤਸਕਰ ਦੀ ਲੱਤ ਵਿਚ ਗੋਲੀ ਲੱਗ ਗਈ ਹੈ। ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਨਸ਼ਾ ਤਸਕਰ ਕੋਲੋਂ 32 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਲਵਕਰਨ ਸਿੰਘ ਵਾਸੀ ਬਾਕੀਪੁਰ ਵਜੋਂ ਹੋਈ ਹੈ।