ਵਿਸ਼ੇਸ਼ ਸੈਸ਼ਨ ਤੋਂ ਇਕ ਦਿਨ ਪਹਿਲਾਂ ਪੰਜਾਬ ਮੰਤਰੀ ਮੰਡਲ ਨੇ ਮੀਟਿੰਗ ਸੱਦੀ
Published : Dec 26, 2025, 5:19 pm IST
Updated : Dec 26, 2025, 9:03 pm IST
SHARE ARTICLE
Punjab Cabinet convenes meeting a day before special session
Punjab Cabinet convenes meeting a day before special session

ਵਿਸ਼ੇਸ਼ ਸੈਸ਼ਨ ਦਾ ਪ੍ਰੋਗਰਾਮ ਵੀ ਹੋਇਆ ਜਾਰੀ

ਚੰਡੀਗੜ੍ਹ: ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਇਕ ਦਿਨ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 29 ਦਸੰਬਰ ਨੂੰ ਸੱਦੀ ਗਈ ਹੈ। ਵਰਨਣਯੋਗ ਹੈ ਕਿ ਮਨਰੇਗਾ ਵਿਚ ਕੇਂਦਰ ਸਰਕਾਰ ਵਲੋਂ ਕੀਤੇ ਬਦਲਾਅ ਵਿਰੁਧ ਵਿਚਾਰ ਕਰਨ ਲਈ 30 ਦਸੰਬਰ ਨੂੰ ਇਕ ਦਿਨ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ। ਇਸ ਵਿਸ਼ੇਸ਼ ਸੈਸ਼ਨ ਦਾ ਪ੍ਰੋਗਰਾਮ ਵੀ ਅੱਜ ਵਿਧਾਨ ਸਭਾ ਸਕੱਤਰੇਤ ਦੀ ਤਰਫ਼ੋਂ ਜਾਰੀ ਕਰ ਦਿਤਾ ਗਿਆ ਹੈ।

ਮੰਤਰੀ ਮੰਡਲ ਦੀ ਬੈਠਕ ਵਿਚ ਮਨਰੇਗਾ ਦੇ ਬਦਲਾਅ ਵਿਰੁਧ ਲਿਆਂਦੇ ਜਾਣ ਵਾਲੇ ਮਤੇ ਦੇ ਸਬੰਧ ਵਿਚ ਸੱਤਾਧਿਰ ਦੀ ਰਣਨੀਤੀ ਉਪਰ ਚਰਚਾ ਕੀਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਵਿਸ਼ੇਸ਼ ਸੈਸ਼ਨ ਵਿਚ ਕੇਂਦਰੀ ਬਿਜਲੀ ਸੋਧ ਬਿਲ ’ਤੇ ਵੀ ਚਰਚਾ ਹੋ ਸਕਦੀ ਹੈ। ਸੈਸ਼ਨ ਦੇ ਜਾਰੀ ਪ੍ਰੋਗਰਾਮ ਮੁਤਾਬਕ 30 ਦਸੰਬਰ ਸਵੇਰੇ 11 ਵਜੇ ਕਾਰਵਾਈ ਸ਼ੁਰੂ ਹੋਵੇਗੀ। ਇਸ ਵਿਚ ਸੱਭ ਤੋਂ ਪਹਿਲਾਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿਤੀ ਜਾਵੇਗੀ ਅਤੇ ਇਸ ਤੋਂ ਬਾਅਦ ਮਨਰੇਗਾ ਬਾਰੇ ਮਤਾ ਚਰਚਾ ਲਈ ਪੇਸ਼ ਹੋਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement