ਮੁੱਖ ਮੰਤਰੀ ਕੈਪਟਨ ਵੱਲੋਂ ਪੀ.ਜੀ.ਆਈ.ਐਚ.ਆਰ.ਈ. ਦੀ ਸਥਾਪਨਾ 'ਚ ਦੇਰੀ ਲਈ ਕੇਂਦਰ ਨੂੰ ਪੱਤਰ
Published : Jan 27, 2019, 7:04 pm IST
Updated : Jan 27, 2019, 7:04 pm IST
SHARE ARTICLE
CM
CM

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਅੰਮ੍ਰਿਤਸਰ ਵਿਖੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਹੋਰਟੀਕਲਚਰ ਰਿਸਰਚ ਐਂਡ ਐਜੂਕੇਸ਼ਨ (ਪੀ.ਜੀ.ਆਈ.ਐਚ.ਆਰ.ਈ.) ਦੀ...

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਅੰਮ੍ਰਿਤਸਰ ਵਿਖੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਹੋਰਟੀਕਲਚਰ ਰਿਸਰਚ ਐਂਡ ਐਜੂਕੇਸ਼ਨ (ਪੀ.ਜੀ.ਆਈ.ਐਚ.ਆਰ.ਈ.) ਦੀ ਸਥਾਪਨਾ ਸਬੰਧੀ ਪ੍ਰਾਜੈਕਟ ਵਿਚ ਗੈਰ-ਜ਼ਰੂਰੀ ਦੇਰੀ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਕੇਂਦਰੀ ਮੰਤਰੀ ਰਾਧਾ ਮੋਹਨ ਸਿੰਘ ਨੂੰ ਪੱਤਰ ਲਿਖਿਆ ਹੈ।

ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦਾ ਪ੍ਰਸਤਾਵ ਪ੍ਰਵਾਨ ਕਰਨ ਤੋਂ ਬਾਅਦ ਪੀ.ਜੀ.ਆਈ.ਐਚ.ਆਰ.ਈ. ਸਥਾਪਤ ਕਰਨ ਵਾਸਤੇ ਅਟਾਰੀ, ਅੰਮ੍ਰਿਤਸਰ ਵਿਖੇ 100 ਏਕੜ ਅਤੇ ਅਬੋਹਰ ਵਿਖੇ 50 ਏਕੜ ਹੋਰ ਜ਼ਮੀਨ ਤਬਦੀਲ ਕਰ ਦਿਤੀ ਹੈ। ਗੌਰਤਲਬ ਹੈ ਕਿ ਕੇਂਦਰੀ ਮੰਤਰੀ ਨੇ ਸਾਲ 2015-16 ਦਾ ਕੇਂਦਰੀ ਬਜਟ ਪੇਸ਼ ਕਰਦੇ ਹੋਏ ਪੰਜਾਬ ਦੇ ਅੰਮ੍ਰਿਤਸਰ ਵਿਖੇ ਪੀ.ਜੀ.ਆਈ.ਐਚ.ਆਰ. ਈ. ਸਥਾਪਤ ਕਰਨ ਦਾ ਐਲਾਨ ਕੀਤਾ ਸੀ। 

Amarinder Singh Chief minister of PunjabAmarinder Singh Chief minister of Punjab

ਇਸ ਤੋਂ ਬਾਅਦ ਡਾਇਰੈਕਟਰ ਆਫ ਐਗਰੀਕਲਚਰ ਰਿਸਰਚ ਐਂਡ ਐਜੂਕੇਸ਼ਨ (ਡੀ.ਏ.ਆਰ.ਈ.)/ਇੰਡੀਅਨ ਕਾਊਂਸਲ ਆਫ ਐਗਰੀਕਲਚਰ ਰਿਸਰਚ (ਆਈ.ਸੀ.ਏ.ਆਰ.) ਦੀ ਟੀਮ ਨੇ ਅੰਮ੍ਰਿਤਸਰ-ਅਟਾਰੀ ਰਾਜਸੀ ਮਾਰਗ ਉਤੇ 25-30 ਏਕੜ ਹੋਰ ਵਾਧੂ ਜ਼ਮੀਨ ਐਡਮਿਨੀਸਟ੍ਰੇਟਿਵ ਕਮ ਅਕਾਦਮਿਕ ਕੈਂਪਸ ਅਤੇ ਵਿਦਿਆਰਥੀ ਹੋਸਟਲ ਸਥਾਪਤ ਕਰਨ ਲਈ ਸ਼ਨਾਖਤ ਕੀਤੀ ਸੀ।

ਪਰ ਵਾਰ-ਵਾਰ ਪੱਤਰ ਲਿਖੇ ਜਾਣ ਅਤੇ ਨਿੱਜੀ ਪਹੁੰਚ ਕਰਨ ਦੇ ਬਾਵਜੂਦ ਡੀ.ਏ.ਆਰ.ਈ./ਆਈ.ਸੀ.ਏ.ਆਰ. ਵੱਲੋਂ ਕੋਈ ਵੀ ਪੁਸ਼ਟੀ ਨਹੀਂ ਕੀਤੀ ਗਈ ਤਾਂ ਜੋ ਪੰਜਾਬ ਸਰਕਾਰ ਇਸ ਸ਼ਾਨੇਮਤੇ ਪ੍ਰਾਜੈਕਟ ਨੂੰ ਸ਼ੁਰੂ ਕਰਨ ਹਿੱਤ ਇਹ ਬਹੁਤ ਹੀ ਮਹਿੰਗੀ ਜ਼ਮੀਨ ਨੂੰ ਪ੍ਰਾਪਤ ਕਰਨ ਦੇ ਸਮਰੱਥ ਹੋ ਸਕਦੀ। ਮੰਤਰੀ ਦੇ ਨਿੱਜੀ ਦਖਲ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸਤਾਵਿਤ ਅਤਿ ਅਧੂਨਿਕ ਬਾਗਬਾਨੀ, ਖੋਜ ਅਤੇ ਸਿੱਖਿਆ ਇੰਸਟੀਚਿਊਟ ਨੂੰ ਬਿਨਾਂ ਕਿਸੇ ਦੇਰੀ ਤੋਂ ਅਮਲ ਵਿਚ ਲਿਆਉਣਾ ਚਾਹੀਦਾ ਹੈ ਕਿਉਂਕਿ ਇਹ ਦੇਸ਼ ਅਤੇ ਸੂਬੇ ਦੇ ਹਿੱਤ ਵਿਚ ਹੈ। ਉਨਾਂ ਕਿਹਾ ਕਿ ਇਹ ਇੰਸਟੀਚਿਊਟ ਕਿਸਾਨਾਂ ਨੂੰ ਰਿਵਾਇਤੀ ਖੇਤੀਬਾੜੀ ਤੋਂ ਬਾਗਬਾਨੀ ਵੱਲ ਮੋੜਨ ਲਈ ਸਹਾਈ ਹੋਵੇਗਾ ਅਤੇ ਇਸ ਨਾਲ ਉਨਾਂ ਦੀ ਆਮਦਨ ਵਿਚ ਵੀ ਵਾਧਾ ਹੋਵੇਗਾ। 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement