
ਗੋਂਗਲੂਆਂ ਤੋਂ ਮਿੱਟੀ ਝਾੜਨ ਦਾ ਕੰਮ ਕਰ ਰਹੀ ਹੈ ਕੈਪਟਨ ਸਰਕਾਰ...
ਚੰਡੀਗੜ੍ਹ : ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਐਸ.ਆਈ.ਟੀ ਦੀ ਕਾਰਵਾਈ 'ਤੇ ਬੋਲਦਿਆਂ ਬਰਗਾੜੀ ਮੋਰਚੇ ਦੇ ਮੁੱਖ ਆਗੂ ਬਲਜੀਤ ਸਿੰਘ ਦਾਦੂਵਾਲ ਨੇ ਆਖਿਆ ਕਿ ਕੈਪਟਨ ਸਰਕਾਰ ਗੋਂਗਲੂਆਂ ਤੋਂ ਮਿੱਟੀ ਝਾੜਨ ਦਾ ਕੰਮ ਕਰ ਰਹੀ ਹੈ ਜਦਕਿ ਜਨਰਲ ਡਾਇਰ ਵਾਂਗ ਗੋਲੀ ਚਲਾਉਣ ਵਾਲੇ ਅਸਲ ਦੋਸ਼ੀ ਵੀ ਗ੍ਰਿਫ਼ਤਾਰ ਕੀਤੇ ਜਾਣੇ ਚਾਹੀਦੇ ਹਨ।
Baljit Singh Daduwal
ਦਸ ਦਈਏ ਕਿ ਐਸਆਈਟੀ ਨੇ ਬਹਿਬਲ ਕਲਾਂ ਗੋਲੀ ਮਾਮਲੇ ਵਿਚ ਹੁਸ਼ਿਆਰਪੁਰ ਤੋਂ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਉਸ ਸਮੇਂ ਪੁਲਿਸ ਟੀਮ ਦੀ ਅਗਵਾਈ ਕਰ ਰਹੇ ਸਨ।
Charanjit Sharma
ਐਸ.ਆਈ.ਟੀ ਨੇ ਇਹ ਕਾਰਵਾਈ ਹਾਈਕੋਰਟ ਦੇ ਉਸ ਫ਼ੈਸਲੇ ਮਗਰੋਂ ਕੀਤੀ ਹੈ। ਜਿਸ ਵਿਚ ਹਾਈਕੋਰਟ ਨੇ ਜਾਂਚ ਰਿਪੋਰਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖ਼ਾਰਜ ਕਰ ਦਿਤੀ ਸੀ। ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਮਗਰੋਂ ਹੁਣ ਇਸ ਮਾਮਲੇ ਵਿਚ ਹੋਰ ਖ਼ੁਲਾਸੇ ਹੋਣ ਦੀ ਉਮੀਦ ਹੈ।