
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਮੈਂਬਰ ਰਘਬੀਰ ਦਿਆਲ ਬਾਂਸਲ ਉਰਫ਼ ਆਰ.ਡੀ. ਬਾਂਸਲ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋ ਗਈ। ਉਨ੍ਹਾਂ ਦੀ ਮ੍ਰਿਤਕ ਦੇਹ ਐਤਵਾਰ ...
ਚੰਡੀਗੜ੍ਹ - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਮੈਂਬਰ ਰਘਬੀਰ ਦਿਆਲ ਬਾਂਸਲ ਉਰਫ਼ ਆਰ.ਡੀ. ਬਾਂਸਲ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋ ਗਈ। ਉਨ੍ਹਾਂ ਦੀ ਮ੍ਰਿਤਕ ਦੇਹ ਐਤਵਾਰ ਸਵੇਰ ਚੰਡੀਗੜ੍ਹ ਯੂਨੀਵਰਸਿਟੀ ਦੇ ਗੈਸਟ ਹਾਊਸ 'ਚੋਂ ਮਿਲੀ। ਉਨ੍ਹਾਂ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਆਰ.ਡੀ ਬਾਂਸਲ ਮੁਕਤਸਰ ਸਰਕਾਰੀ ਕਾਲਜ ਵਿਖੇ ਅਸਿਸਟੈਂਟ ਪ੍ਰੋਫੈਸਰ ਸਨ। ਇਸ ਮੌਤ ਨੂੰ ਲੈ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਫਿਲਹਾਲ ਮੌਕੇ 'ਤੇ ਪਹੁੰਚ ਕੇ ਪੁਲਿਸ ਮਾਮਲੇ ਦੀਜਾਂਚ ਵਿਚ ਜੁਟ ਗਈ ਹੈ। ਸੂਤਰਾਂ ਅਨੁਸਾਰ ਪੁਲਿਸ ਕੁਝ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ। ਸੂਤਰਾਂ ਦੇ ਅਨੁਸਾਰ 51 ਸਾਲਾ ਬਾਂਸਲ ਇਮਾਰਤ ਦੀ ਪਹਿਲੀ ਮੰਜ਼ਲ 'ਤੇ ਕਮਰੇ ਦੇ ਬਾਲਕੋਨੀ' ਚ ਖੜ੍ਹੇ ਸਨ, ਉਹ ਦਿਲ ਦੀ ਬਿਮਾਰੀ ਤੋਂ ਪੀੜਿਤ ਸਨ। ਅਚਾਨਕ ਬਾਂਸਲ ਜ਼ਮੀਨ 'ਤੇ ਡਿੱਗ ਗਏ ਅਤੇ ਉਨ੍ਹਾਂ ਦੇ ਸਿਰ 'ਚ ਸੱਟ ਲੱਗ ਗਈ। ਇਸ ਤੋਂ ਤੁਰਤ ਬਾਅਦ ਉਨ੍ਹਾਂ ਨੂੰ ਪੀਜੀਆਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਉਹ ਸਰਕਾਰੀ ਕਾਲਜ, ਮੁਕਤਸਰ ਵਿਚ ਇਕ ਸਹਾਇਕ ਪ੍ਰੋਫੈਸਰ ਸਨ। ਉਨ੍ਹਾਂ ਦੀ ਪਤਨੀ ਇਕ ਸਰਕਾਰੀ ਅਧਿਆਪਕ ਹੈ ਅਤੇ ਉਨ੍ਹਾਂ ਦਾ ਭਰਾ ਮੁਕਤਸਰ ਵਿਖੇ ਇਕ ਡਾਕਟਰ ਹੈ।