
ਸੀਨੀਅਰ ਅਕਾਲੀ ਆਗੂ ਅਤੇ ਹਲਕਾ ਅਮਲੋਹ ਤੋਂ 4 ਵਾਰ ਵਿਧਾਇਕ ਰਹਿ ਚੁੱਕੇ ਦਲੀਪ ਸਿੰਘ ਪਾਂਧੀ ਦਾ ਦੇਹਾਂਤ ਹੋ ਗਿਆ। ਹਾਸਲ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮੌਤ ਦਿਲ ਦਾ ...
ਪਟਿਆਲਾ : ਸੀਨੀਅਰ ਅਕਾਲੀ ਆਗੂ ਅਤੇ ਹਲਕਾ ਅਮਲੋਹ ਤੋਂ 4 ਵਾਰ ਵਿਧਾਇਕ ਰਹਿ ਚੁੱਕੇ ਦਲੀਪ ਸਿੰਘ ਪਾਂਧੀ ਦਾ ਦੇਹਾਂਤ ਹੋ ਗਿਆ। ਹਾਸਲ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਰਕੇ ਹੋਈ। 85 ਸਾਲਾ ਦਲੀਪ ਸਿੰਘ ਪਾਂਧੀ ਹਲਕਾ ਅਮਲੋਹ ਦੇ ਪਿੰਡ ਝੰਬਲ ਦੇ ਰਹਿਣ ਵਲੇ ਸਨ। ਉਹ ਅਕਾਲੀ ਦਲ ਤੋਂ 1969, 1977, 1980 ਅਤੇ 1985 ਵਿਚ ਵਿਧਾਨ ਸਭਾ ਹਲਕਾ ਅਮਲੋਹ ਤੋਂ ਵਿਧਾਇਕ ਰਹਿ ਚੁੱਕੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਦਲੀਪ ਸਿੰਘ ਪਾਂਧੀ ਦਾ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ। 82 ਸਾਲ ਦੇ ਪਾਂਧੀ ਪਿਛਲੇ ਕੁੱਝ ਸਮੇਂ ਤੋਂ ਬੀਮਾਰ ਸਨ। ਉਨ੍ਹਾਂ ਦੇ ਪਰਵਾਰ ਨੇ ਇਹ ਜਾਣਕਾਰੀ ਦਿਤੀ। ਉਨ੍ਹਾਂ ਦੇ ਪਰਵਾਰ ਵਿਚ ਇਕ ਧੀ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਰਹੇ ਪਾਂਧੀ ਅਮਲੋਹ ਸੀਟ ਤੋਂ ਵਿਧਾਇਕ ਵੀ ਰਹਿ ਚੁੱਕੇ ਸਨ।
ਸਰਕਾਰੀ ਸਨਮਾਨ ਦੇ ਨਾਲ ਉਨ੍ਹਾਂ ਦਾ ਅੰਤਮ ਸੰਸਕਾਰ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪਾਂਧੀ ਦੇ ਦੇਹਾਂਤ 'ਤੇ ਸੋਗ ਜਤਾਉਂਦੇ ਹੋਏ ਉਨ੍ਹਾਂ ਨੂੰ ਇਕ ਅਜਿਹਾ ਜ਼ਮੀਨੀ ਨੇਤਾ ਦੱਸਿਆ, ਜਿਸ ਨੇ ਦਬੇ - ਕੁਚਲੇ ਲੋਕਾਂ ਦੀ ਤਰੱਕੀ ਲਈ ਜੀਵਨ ਭਰ ਕੰਮ ਕੀਤਾ। ਸ਼੍ਰੋਮਣੀ ਅਕਾਲੀ ਦਲ ਨੇ ਵੀ ਪਾਂਧੀ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ।