
ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਐਡਵੋਕੇਟ ਹਰਪ੍ਰੀਤ ਸਿੰਘ ਬਰਾੜ...
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਐਡਵੋਕੇਟ ਹਰਪ੍ਰੀਤ ਸਿੰਘ ਬਰਾੜ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਬਾਰ ਕੌਂਸਲ ਵਲੋਂ ਚੰਡੀਗੜ੍ਹ 'ਚ ਕੌਮਾਂਤਰੀ ਕਾਂਨਫ਼ਰੰਸ ਕਰਵਾਈ ਜਾ ਰਹੀ ਹੈ।
Punjab University
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਬਰਾੜ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਫ਼ਿਲਾਸਫ਼ੀ ਅਤੇ ਇਸ ਦੇ ਮੌਜੂਦਾ ਸਮੇਂ 'ਚ ਪ੍ਰਭਾਵ ਦੇ ਵਿਸ਼ੇ 'ਤੇ ਕਰਵਾਈ ਜਾ ਰਹੀ ਹੈ।
Bar Council
ਇਸ ਦੋ ਦਿਨਾਂ ਕਾਂਨਫ਼ਰੰਸ ਦਾ ਉਦਘਾਟਨ ਭਾਰਤ ਦੇ ਚੀਫ਼ ਜਸਟਿਸ ਐੱਸ. ਏ. ਬੋਬਡੇ ਵਲੋਂ 1 ਫਰਵਰੀ ਨੂੰ ਪੰਜਾਬ ਯੂਨੀਵਰਸਿਟੀ ਦੇ ਜਮਨੇਜ਼ੀਅਮ ਹਾਲ 'ਚ ਸਵੇਰੇ 11 ਵਜੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕਾਨਫ਼ਰੰਸ ਦੇ ਦੂਜੇ ਦਿਨ ਦਾ ਸਮਾਗਮ 2 ਫਰਵਰੀ ਨੂੰ ਦੁਪਹਿਰ 12 ਵਜੇ ਯੂਨੀਵਰਸਿਟੀ ਦੇ ਲਾਅ ਭਵਨ 'ਚ ਹੋਵੇਗਾ।