ਢੀਂਡਸਾ ਨੇ ਬਾਦਲਾਂ ਦੇ ਫਰੋਲੇ ਪੋਤੜੇ, ਪੁੱਛਿਆ ਹਰਸਿਮਰਤ ਦੀ ਅਕਾਲੀ ਦਲ ਲਈ ਕੀ ਕੁਰਬਾਨੀ ਹੈ?
Published : Jan 27, 2020, 8:58 am IST
Updated : Jan 27, 2020, 8:58 am IST
SHARE ARTICLE
File photo
File photo

ਅਕਾਲੀ ਦਲ ਨੂੰ ਮੁੜ ਲਾਈਨ 'ਤੇ ਲਿਆਉਣ ਲਈ ਮੈਦਾਨ ਵਿੱਚ ਨਿੱਤਰੇ ਸੁਖਦੇਵ ਢੀਂਡਸਾ ਨੇ ਭਵਿੱਖ ’ਚ ਚੋਣਾਂ ਨਾ ਲੜਨ ਦਾ ਦਾਅਵਾ ਕੀਤਾ

ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਅਕਾਲੀ ਦਲ ਦੀ ਮੌਜੂਦਾ ਹਾਲਤ ਲਈ ਸੁਖਬੀਰ ਬਾਦਲ ਦੀਆਂ ਨੀਤੀਆਂ ਹੀ ਜ਼ਿੰਮੇਵਾਰ ਹਨ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਘੇਰਦਿਆਂ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੇ ਪੁੱਤ ਦਾ ਮੋਹ ਕਰਕੇ ਮੂੰਹ ਫੇਰ ਰੱਖਿਆ ਹੈ।

Sukhdev DhindsaFile Photo 

ਅਕਾਲੀ ਦਲ ਨੂੰ ਮੁੜ ਲਾਈਨ 'ਤੇ ਲਿਆਉਣ ਲਈ ਮੈਦਾਨ ਵਿੱਚ ਨਿੱਤਰੇ ਸੁਖਦੇਵ ਢੀਂਡਸਾ ਨੇ ਭਵਿੱਖ ’ਚ ਚੋਣਾਂ ਨਾ ਲੜਨ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਹਮਖ਼ਿਆਲੀ ਅਕਾਲੀ ਦਲ ਟਕਸਾਲੀ, ਸੁਖਪਾਲ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਤੇ ਸਿਮਰਜੀਤ ਸਿੰਘ ਬੈਂਸ ਦੀ ਲੋਕ ਇਨਸਾਫ਼ ਪਾਰਟੀ ਨਾਲ ਸਾਂਝਾ ਫਰੰਟ ਬਣਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਦਾ ਮੁੱਖ ਮੁਕਸਦ ਚੰਗੀ ਸੋਚ ਦੇ ਧਾਰਨੀ ਨੌਜਵਾਨਾਂ ਨੂੰ ਅੱਗੇ ਲਿਆਉਣਾ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਿਧਾਂਤਕ ਲੀਹਾਂ ’ਤੇ ਲਿਆਉਣਾ ਹੈ।

Badal Family At Akal Takht SahibFile photo

ਢੀਂਡਸਾ ਨੇ ਕਿਹਾ ਕਿ ਬਹਿਬਲ ਕਾਂਡ ਦੀ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਨਿਆਂਇਕ ਜਾਂਚ ਕਰਵਾਈ ਜਾਵੇ ਤਾਂ ਸਾਰੀ ਸੱਚਾਈ ਸਾਹਮਣੇ ਆ ਜਾਵੇਗੀ। ਉਨ੍ਹਾਂ ਕਿਹਾ ਕਿ ਘਟਨਾ ਮੌਕੇ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਬਦਲਣ ਦੀ ਗੱਲ ਆਖੀ ਸੀ ਪਰ ਛੋਟੇ ਬਾਦਲ ਤੇ ਭੂੰਦੜ ਨੇ ਸੀਨੀਅਰ ਪੱਤਰਕਾਰ ਦੀ ਹਾਜ਼ਰੀ ’ਚ ਪੁਲਿਸ ’ਚ ਬਗਾਵਤ ਹੋਣ ਦੀ ਗੱਲ ਆਖ ਕੇ ਸਲਾਹ ਟਾਲ ਦਿੱਤੀ।

Harsimrat Badalfile photo

ਉਨ੍ਹਾਂ ਕਿਹਾ ਕਿ ਬਾਦਲਾਂ ਨੇ ਪਾਰਟੀ ਨੂੰ ਸਹੀ ਦਿਸ਼ਾ ਵੱਲ ਲਿਜਾਣ ਤੇ ਕੀਤੀਆਂ ਗਲਤੀਆਂ ਦਾ ਕਦੇ ਮੰਥਨ ਨਹੀਂ ਕੀਤਾ। ਹੁਣ ਅਕਾਲੀ ਦਲ ’ਚ ਲੋਕਤੰਤਰ ਦੀ ਥਾਂ ਤਾਨਾਸ਼ਾਹੀ ਭਾਰੂ ਹੈ। ਉਨ੍ਹਾਂ ਸੁਖਬੀਰ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਉਨ੍ਹਾਂ ਤੇ ਹਰਸਿਮਰਤ ਦੀ ਅਕਾਲੀ ਦਲ ਲਈ ਕੀ ਕੁਰਬਾਨੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement