ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 28 ਜਨਵਰੀ ਨੂੰ ਭਾਰੀ ਬਾਰਿਸ਼ ਦੀ ਸੰਭਾਵਨਾ
Published : Jan 27, 2020, 11:39 am IST
Updated : Jan 27, 2020, 3:40 pm IST
SHARE ARTICLE
Weather will change again it will rain
Weather will change again it will rain

ਸਕਾਈਮੇਟ ਵੈਦਰ ਮੁਤਾਬਕ ਅਗਲੇ ਕੁੱਝ ਦਿਨਾਂ ਦੌਰਾਨ...

ਜਲੰਧਰ: ਬੀਤੇ ਕੁੱਝ ਦਿਨਾਂ ਤੋਂ ਖਿੜ ਰਹੀ ਤੇਜ਼ ਧੁੱਪ ਦੇ ਚਲਦੇ ਉੱਤਰ ਭਾਰਤ ਦੇ ਕੁੱਝ ਹਿੱਸਿਆਂ ਵਿਚ ਠੰਡ ਤੋਂ ਥੋੜੀ ਰਾਹਤ ਮਿਲੀ ਹੈ। ਹਾਲਾਂਕਿ ਸੀਤ ਲਹਿਰ ਦਾ ਕਹਿਰ ਅਜੇ ਵੀ ਜਾਰੀ ਹੈ। ਉੱਥੇ ਹੀ ਦਿੱਲੀ ਵਿਚ ਬੀਤੇ ਹਫ਼ਤੇ ਵਿਚ ਤੇਜ਼ ਹਾਵਾਵਾਂ ਦੇ ਚਲਦੇ ਪ੍ਰਦੂਸ਼ਣ ਤੋਂ ਹਲਕੀ ਰਾਹਤ ਮਿਲੀ ਹੈ ਪਰ ਹੁਣ ਇਹ ਖਰਾਬ ਸ਼੍ਰੇਣੀ ਵਿਚ ਬਣੀ ਹੋਈ ਹੈ। ਸੋਮਵਾਰ ਨੂੰ ਸਫਦਗੰਜ ਇਲਾਕੇ ਵਿਚ ਸਵੇਰੇ ਸਾਢੇ ਪੰਜ ਵਜੇ ਦਾ ਤਾਪਮਾਨ 9.8 ਡਿਗਰੀ ਸੀ।

PhotoPhoto

ਉੱਥੇ ਹੀ ਪਾਲਮ ਵਿਚ ਤਾਪਮਾਨ 11 ਡਿਗਰੀ ਦਰਜ ਕੀਤਾ ਗਿਆ ਜੋ ਕਿ ਐਤਵਾਰ ਦੇ ਮੁਕਾਬਲੇ ਇਕ ਡਿਗਰੀ ਸੈਲਸੀਅਸ ਜ਼ਿਆਦਾ ਹੈ। ਸੋਮਵਾਰ ਤੋਂ ਸਫਦਰਗੰਜ ਵਿਚ 1000 ਮੀਟਰ ਵਿਜੀਬਿਲਿਟੀ ਦਰਜ ਕੀਤੀ ਗਈ ਹੈ ਤੇ ਪਾਲਮ ਵਿਚ ਵੀ 1200 ਮੀਟਰ ਵਿਜੀਬਿਲਿਟੀ ਰਹੀ। ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ ਅਤੇ ਉੱਤਰ ਪ੍ਰਦੇਸ਼ ਵਿਚ ਵੱਖ-ਵੱਖ ਭਾਗਾਂ ਵਿਚ ਸੰਘਣਾ ਕੋਰਾ ਪੈਣ ਦੇ ਆਸਾਰ ਹਨ।

PhotoPhoto

ਸਕਾਈਮੇਟ ਵੈਦਰ ਮੁਤਾਬਕ ਅਗਲੇ ਕੁੱਝ ਦਿਨਾਂ ਦੌਰਾਨ ਪੱਛਮੀ ਫਾਰਮੈਟ ਦੇ ਚਲਦੇ ਦਿੱਲੀ-ਐਨਸੀਆਰ ਦੇ ਨਾਲ-ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ, ਪੰਜਾਬ ਅਤੇ ਉੱਤਰਾਖੰਡ ਤੇ ਲੱਦਾਖ਼ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਅਗਲੇ 24 ਘੰਟਿਆਂ ਦੌਰਾਨ, ਉੱਤਰ ਪੱਛਮ ਅਤੇ ਪੱਛਮੀ-ਕੇਂਦਰੀ ਅਰਬ ਸਾਗਰ ਦੇ 45 ਤੋਂ 55 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਹਵਾ ਚੱਲਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਮਛੇਰਿਆਂ ਨੂੰ ਸਮੁੰਦਰ ਵਿਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।

Rain Rain

ਅਗਲੇ 48 ਘੰਟਿਆਂ ਵਿੱਚ ਹਿਮਾਚਲ ਪ੍ਰਦੇਸ਼ ਵਿਚ ਅੱਠ ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਅਤੇ ਬਰਫਬਾਰੀ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਸੋਲਨ ਵਿਚ ਸ਼ਿਮਲਾ, ਮੰਡੀ, ਕੁੱਲੂ, ਚੰਬਾ, ਸਿਰਮੌਰ, ਲਾਹੌਲ ਸਪਿਤੀ ਅਤੇ ਕਿੰਨੌਰ ਵਿਚ ਭਾਰੀ ਬਰਫਬਾਰੀ ਅਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ  27 ਅਤੇ 28 ਜਨਵਰੀ ਨੂੰ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਦੇ ਆਸਾਰ ਹਨ। 

Rain Rain

ਦੂਜੇ ਪਾਸੇ ਸ਼ੁੱਕਰਵਾਰ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਤੇਜ਼ ਧੁੱਪ ਨਿਕਲੀ। ਅੰਮ੍ਰਿਤਸਰ ਸਭ ਤੋਂ ਠੰਢਾ ਰਿਹਾ। ਇਥੇ ਦਾ ਘੱਟ ਤੋਂ ਘੱਟ ਤਾਪਮਾਨ 3.2 ਡਿਗਰੀ ਸੈਲਸੀਅਸ ਰਿਹਾ। ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਨਾਲ ਲੱਗਦੇ ਮੈਦਾਨੀ ਇਲਾਕੇ ’ਚ ਸ਼ਨੀਵਾਰ ਠੰਡੀਆਂ ਹਵਾਵਾਂ ਚਲਦੀਆਂ ਰਹੀਆਂ ਜਿਸ ਕਾਰਨ ਠੰਡ ਹੋਰ ਵੀ ਵਧ ਗਈ। ਮੌਸਮ ਵਿਭਾਗ ਮੁਤਾਬਕ ਐਤਵਰ ਨੂੰ ਮੌਸਮ ਖੁਸ਼ਕ ਰਹੇਗਾ ਪਰ ਸੋਮਵਾਰ ਤੇ ਮੰਗਲਵਾਰ ਮੀਂਹ ਪੈ ਸਕਦਾ ਹੈ।

ਸ਼ਨੀਵਾਰ ਭਾਵੇਂ ਮੈਦਾਨੀ ਇਲਾਕਿਆਂ ’ਚ ਧੁੱਪ ਚੜੀ ਪਰ ਨਾਲ ਹੀ ਹਲਕੀ ਬਦਲਵਾਈ ਹੋਣ ਕਾਰਨ ਲੋਕਾਂ ਨੂੰ ਸੀਤਲਹਿਰ ਤੋਂ ਰਾਹਤ ਨਹੀਂ ਮਿਲੀ। ਪਤਝੜ ਦਾ ਮੌਸਮ ਸ਼ੁਰੂ ਹੋ ਜਾਣ ਕਾਰਨ ਤੇਜ਼ ਹਵਾਵਾਂ ਨੇ ਸੜਕਾਂ ’ਤੇ ਪੱਤੇ ਵਿਛਾ ਦਿੱਤੇ। ਮੈਦਾਨੀ ਇਲਾਕਿਆਂ ਚੋਂ ਕਰਨਾਲ, ਹਿਸਾਰ, ਨਾਰਨੌਲ ਅਤੇ ਹੋਰਤਕ ਸਭ ਤੋਂ ਠੰਡੇ ਰਹੇ। ਕਰਨਾਲ ’ਚ ਘੱਟੋ ਘੱਟ ਤਾਪਮਾਨ 2 ਡਿਗਰੀ ਸੈਲਸਿਅਸ ਦਰਜ ਕੀਤਾ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow  ਕਰੋ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement