
ਅਮਨ ਅਰੋੜਾ ਨਾਲ ਉਨ੍ਹਾਂ ਦੀ ਪਤਨੀ ਸ਼ਬੀਨਾ ਅਰੋੜਾ ਵੀ ਮੌਜੂਦ ਰਹੇ।
ਵਿਧਾਨ ਸਭਾ ਹਲਕਾ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਹਲਕਾ ਸੁਨਾਮ ਦੇ ਮੌਜੂਦਾ ਵਿਧਾਇਕ ਅਮਨ ਅਰੋੜਾ ਵਲੋਂ ਆਪਣੇ ਨਾਮਜ਼ਦਗੀ ਪੱਤਰ ਵਿਧਾਨ ਸਭਾ ਹਲਕਾ ਸੁਨਾਮ-101 ਦੇ ਚੋਣਕਾਰ ਅਫ਼ਸਰ/ਐੱਸ.ਡੀ.ਐੱਮ. ਸੁਨਾਮ ਜਸਪ੍ਰੀਤ ਸਿੰਘ ਕੋਲ ਦਾਖ਼ਲ ਕੀਤੇ ਗਏ। ਇਸ ਮੌਕੇ ਅਮਨ ਅਰੋੜਾ ਨਾਲ ਉਨ੍ਹਾਂ ਦੀ ਪਤਨੀ ਸ਼ਬੀਨਾ ਅਰੋੜਾ ਵੀ ਮੌਜੂਦ ਰਹੇ।
]'ਆਪ' ਉਮੀਦਵਾਰ ਗੁਰਪ੍ਰੀਤ ਬਣਾਂਵਾਲੀ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ
ਹਲਕਾ ਸਰਦੂਲਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਅੱਜ ਆਪਣੇ ਕਾਗ਼ਜ਼ ਰਿਟਰਨਿੰਗ ਅਫਸਰ-ਕਮ ਉਪ ਮੰਡਲ ਮੈਜਿਸਟਰੇਟ ਮਨੀਸ਼ਾ ਰਾਣਾ ਕੋਲ ਆਪਣੇ ਕਾਗ਼ਜ਼ ਦਾਖ਼ਲ ਕੀਤੇ। ਕਾਗ਼ਜ਼ ਦਾਖ਼ਲ ਕਰਨ ਸਮੇਂ ਉਨ੍ਹਾਂ ਦੇ ਨਾਲ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਇਕ ਹੀ ਵਿਅਕਤੀ ਨਾਲ ਸੀ।