ਅੰਮ੍ਰਿਤਸਰ ਦੇ ਵੋਟਰਾਂ ਕੋਲ ਮਜੀਠੀਆ ਨੂੰ ਸਬਕ ਸਿਖਾਉਣ ਦਾ ਸੁਨਿਹਰੀ ਮੌਕਾ: ਹਰਪਾਲ ਚੀਮਾ
Published : Jan 27, 2022, 6:04 pm IST
Updated : Jan 27, 2022, 6:04 pm IST
SHARE ARTICLE
 Harpal Cheema
Harpal Cheema

ਨਸ਼ਾ ਮਾਫੀਆ ਮਾਮਲੇ 'ਚ ਕੇਸ ਦਰਜ ਹੋਣ ਉਪਰੰਤ ਹੁਣ ਕਿਸ ਮੂੰਹ ਨਾਲ ਲੋਕਾਂ 'ਚ ਜਾਣਗੇ ਬਿਕਰਮ ਮਜੀਠੀਆ

 

ਚੰਡੀਗੜ੍ਹ:  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਗੁਰੂ ਦੀ ਨਗਰੀ ਅੰਮ੍ਰਿਤਸਰ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨਾਂ ਕੋਲ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆਂ ਨੂੰ ਹਰਾ ਕੇ ਸਬਕ ਸਿਖਾਉਣ ਦਾ ਸੁਨਿਹਰੀ ਮੌਕਾ ਹੈ, ਕਿਉਂਕਿ ਇਨਾਂ ਦੋਵੇਂ ਆਗੂਆਂ ਨੇ ਸੱਤਾ ਵਿੱਚ ਰਹਿ ਕੇ ਪੰਜਾਬ ਦੇ ਲੋਕਾਂ ਨਾਲ ਧੋਖ਼ੇ ਹੀ ਧੋਖ਼ੇ ਕੀਤੇ ਹਨ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਕਾਂਗਰਸ ਵੱਲੋਂ ਅਤੇ ਬਿਕਰਮ ਸਿੰਘ ਮਜੀਠੀਆ ਅਕਾਲੀ ਦਲ ਬਾਦਲ ਵੱਲੋਂ ਚੋਣ ਲੜ ਰਹੇ ਹਨ, ਜਦੋਂ ਕਿ ਆਮ ਆਦਮੀ ਪਾਰਟੀ ਨੇ ਉਘੀ ਸਮਾਜ ਸੇਵਕਾ ਬੀਬੀ ਜੀਵਨਜੋਤ ਕੌਰ ਨੂੰ ਮੈਦਾਨ ਵਿੱਚ ਉਤਾਰਿਆ ਹੈ।

 

Harpal CheemaHarpal Cheema

ਚੀਮਾ ਨੇ ਅੱਗੇ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਕੋਲ ਵੋਟ ਨਾਲ ਚੋਣ ਕਰਨ ਦਾ ਮੌਕਾ ਹੁੰਦਾ ਹੈ। ਇਸ ਲਈ ਪੂਰੇ ਪੰਜਾਬ ਸਮੇਤ ਅੰਮ੍ਰਿਤਸਰ ਪੂਰਬੀ ਦੇ ਲੋਕ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀਆਂ ਅਤੇ ਨਸ਼ਾ ਮਾਫੀਆ ਨੂੰ ਪੈਦਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸ੍ਰੀ ਗੁੱਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਗੁਰਬਾਣੀ ਦੀ ਦੁਬਾਰਾ ਬੇਅਦਬੀ ਕਰਨ ਵਾਲੀ ਕਾਂਗਰਸ ਪਾਰਟੀ ਖ਼ਿਲਾਫ਼ ਵੋਟਾ ਪਾ ਕੇ ਸਾਰੇ ਲਾਰੇਬਾਜ਼ ਆਗੂਆਂ ਨੂੰ ਸਖ਼ਤ ਸੰਦੇਸ਼ ਦੇਣਗੇ।

Harpal Cheema  Harpal Cheema

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ, ''ਕਾਂਗਰਸ ਪਾਰਟੀ ਦਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਹਨ, ਪਰ ਉਨਾਂ ਨਾ ਤਾਂ ਆਪਣੇ ਵਿਧਾਨ ਸਭਾ ਹਲਕਾ ਦਾ ਵਿਕਾਸ ਕੀਤਾ ਅਤੇ ਨਾ ਲੋਕਾਂ ਦੀਆਂ ਸਾਂਝੀਆਂ ਸਮੱਸਿਆਵਾਂ ਦਾ ਹੱਲ ਕੀਤਾ।'' ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਕਰੀਬ 15 ਸਾਲ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਲੋਕ ਸਭਾ ਮੈਂਬਰ ਬਣਦੇ ਰਹੇ ਹਨ ਅਤੇ ਇਨਾਂ ਦੀ ਧਰਮਪਤਨੀ ਡਾ. ਨਵਜੋਤ ਕੌਰ ਸਿੱਧੂ ਅਕਾਲੀ- ਭਾਜਪਾ ਸਰਕਾਰ ਵੇਲੇ ਵਿਧਾਇਕ ਅਤੇ ਸੰਸਦੀ ਸਕੱਤਰ ਰਹੇ ਹਨ।

 

Navjot Singh Sidhu Navjot Singh Sidhu

ਚੀਮਾ ਨੇ ਦੋਸ਼ ਲਾਇਆ ਕਿ ਹਮੇਸ਼ਾਂ ਸੱਤਾ ਨਾਲ ਰਹੇ ਸਿੱਧੂ ਪਰਿਵਾਰ ਨੇ ਅੰਮ੍ਰਿਤਸਰ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਕਦੇ ਕੋਈ ਕਦਰ ਨਹੀਂ ਕੀਤੀ, ਸਗੋਂ ਆਪਣੇ ਹਿੱਤਾਂ ਨੂੰ ਹੀ ਪਹਿਲ ਦਿੱਤੀ ਹੈ। ਇੱਕ ਹੀ ਪਰਿਵਾਰ ਵਿਚੋਂ ਸੰਸਦ ਮੈਂਬਰ ਅਤੇ ਸੂਬਾ ਸਰਕਾਰ ਵਿੱਚ ਸੰਸਦੀ ਸਕੱਤਰ ਹੋਣ ਦੇ ਬਾਵਜੂਦ ਇਹ ਸਿੱਧੂ ਪਰਿਵਾਰ ਇੱਕ ਵੀ ਵੱਡਾ ਪ੍ਰੋਜੈਕਟ ਸ੍ਰੀ ਅੰਮਿਤਸਰ ਵਿੱਚ ਸਥਾਪਤ ਨਹੀਂ ਕਰ ਸਕਿਆ। ਹੋਰ ਤਾਂ ਹੋਰ ਸਿੱਧੂ ਪਰਿਵਾਰ ਨੇ ਦੁਸਹਿਰੇ ਮੌਕੇ ਰੇਲ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਪਰਿਵਾਰਾਂ ਦੀ ਵੀ ਕੋਈ ਸਾਰ ਨਹੀਂ ਲਈ। ਉਨਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਸ੍ਰੀ ਅੰਮ੍ਰਿਤਸਰ ਪੂਰਬੀ ਦੇ ਵੋਟਰਾਂ ਤੋਂ ਵੋਟਾਂ ਮੰਗਣ ਦਾ ਹੱਕ ਗੁਆ ਚੁੱਕੇ ਹਨ, ਜਿਸ ਕਰਕੇ ਵੋਟਰਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਵੋਟ ਨਾ ਪਾਉਣ  ਦਾ ਫ਼ੈਸਲਾ ਕਰ ਲਿਆ ਹੈ।

ਅਕਾਲੀ ਆਗੂ ਬਿਰਕਮ ਮਜੀਠੀਆ ਵੱਲੋਂ ਹਲਕਾ ਪੂਰਬੀ ਤੋਂ ਚੋਣ ਲੜਨ ਬਾਰੇ ਹਰਪਾਲ ਸਿੰਘ ਚੀਮਾ ਨੇ ਕਿਹਾ, ''ਅਕਾਲੀ- ਭਾਜਪਾ ਸਰਕਾਰ ਵੇਲੇ ਬਿਕਰਮ ਮਜੀਠੀਆ ਕਰੀਬ 10 ਸਾਲ ਪੰਜਾਬ ਦੇ ਕੈਬਿਨਟ ਮੰਤਰੀ ਰਹੇ ਹਨ ਪਰ ਮਜੀਠੀਆ ਨੇ ਵਿਕਾਸ ਦੀ ਥਾਂ ਪੰਜਾਬ ਅਤੇ ਪੰਜਾਬ ਦੀ ਜਵਾਨੀ ਦਾ ਵਿਨਾਸ਼ ਹੀ ਕੀਤਾ ਹੈ। ਅੱਜ ਨਸ਼ਾ ਮਾਫੀਆ ਮਾਮਲੇ 'ਚ ਬਿਕਰਮ ਮਜੀਠੀਆ 'ਤੇ ਕੇਸ ਦਰਜ ਹੋਣ ਨਾਲ ਮਾਝੇ ਦੇ ਨਾਂਅ 'ਤੇ ਧੱਬਾ ਲਾ ਦਿੱਤਾ ਗਿਆ। ਮਜੀਠੀਆ ਨੇ ਇੱਥੋਂ ਦੇ ਉਦਯੋਗਾਂ ਨੂੰ ਬਰਬਾਦ ਕਰ ਦਿੱਤਾ ਅਤੇ ਲੋਕ ਬੇਰੁਜ਼ਗਾਰ ਹੋ ਗਏ।'' ਉਨਾਂ ਸਵਾਲ ਕੀਤਾ ਕਿ ਨਸ਼ੇ ਤਸਕਰੀ ਮਾਮਲੇ ਵਿੱਚ ਪੁਲਿਸ ਕੇਸ ਵਿੱਚ ਸੁਪਰੀਮ ਕੋਰਟ ਦੀ ਸ਼ਰਨ ਪਿਆ ਬਿਕਰਮ ਮਜੀਠੀਆ ਕਿਸ ਮੂੰਹ ਨਾਲ ਪਵਿੱਤਰ ਸ਼ਹਿਰ ਦੇ ਲੋਕਾਂ ਕੋਲੋਂ ਵੋਟਾਂ ਮੰਗਣ ਜਾਣਗੇ।

'ਆਪ' ਆਗੂ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਸ੍ਰੀ ਗੁਰੂ ਗਰੰਥ ਸਾਹਿਬ ਦੀਆਂ ਬੇਅਦਬੀਆਂ, ਸਿੱਖਾਂ ਨੂੰ ਗੋਲੀ ਕਾਂਡ 'ਚ ਮਾਰਨ ਅਤੇ ਕਿਸਾਨਾਂ ਖ਼ਿਲਾਫ਼ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਸਮਰਥਨ ਦੇ ਦੋਸ਼ਾਂ ਵਿੱਚ ਘਿਰਿਆ ਹੋਇਆ ਹੈ। ਪੰਜਾਬ ਦੇ ਕਿਸਾਨ, ਮਜ਼ਦੂਰ, ਔਰਤਾਂ ਅਤੇ ਵਿਦਿਆਰਥੀ ਅਕਾਲੀ ਸਰਕਾਰ ਦੇ ਜ਼ੁਲਮਾਂ ਨੂੰ ਅਜੇ ਤੱਕ ਭੁੱਲੇ ਨਹੀਂ ਹੈ। ਇਸ ਲਈ ਸੂਬੇ ਦੇ ਲੋਕਾਂ ਸਮੇਤ ਅੰਮ੍ਰਿਤਸਰ ਪੂਰਬੀ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਿਕਰਮ ਮਜੀਠੀਆ ਨੂੰ ਸੱਤਾ ਤੋਂ ਦੂਰ ਰੱਖਣ ਦਾ ਫ਼ੈਸਲਾ ਕਰ ਚੁੱਕੇ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਹਲਕਾ ਅੰਮ੍ਰਿਤਸਰ ਪੂਰਬੀ ਦੇ ਵੋਟਰਾਂ ਨੇ ਅਕਾਲੀ ਦਲ, ਕਾਂਗਰਸ, ਭਾਰਤੀ ਜਨਤਾ ਪਾਰਟੀ, ਕੈਪਟਨ ਅਮਰਿੰਦਰ ਸਿੰਘ ਸਮੇਤ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਨੂੰ ਵੋਟਾਂ ਪਾ ਕੇ ਪਰਖ਼ ਲਿਆ ਹੈ ਅਤੇ ਇਹ ਆਗੂ ਲੋਕਾਂ ਦੀਆਂ ਭਾਵਨਵਾਂ 'ਤੇ ਖ਼ਰੇ ਨਹੀਂ ਉਤਰੇ। ਚੀਮਾ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਪੂਰੇ ਪੰਜਾਬ 'ਚ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਆਪਣੀ ਸਰਕਾਰ ਬਣਾਉਣ ਦਾ ਦ੍ਰਿੜ ਨਿਸ਼ਚਾ ਕਰ ਲਿਆ ਹੈ। ਇਸ ਲਈ ਹਲਕਾ ਅੰਮ੍ਰਿਤਸਰ ਪੂਰਬੀ ਦੇ ਵੋਟਰ 'ਆਪ' ਦੀ ਉਮੀਦਵਾਰ ਅਤੇ ਉਘੀ ਸਮਾਜ ਸੇਵਕਾ ਬੀਬਾ ਜੀਵਨਜੋਤ ਕੌਰ ਨੂੰ ਆਪਣਾ ਕੀਮਤੀ ਵੋਟ ਜ਼ਰੂਰ ਦੇਣ ਤਾਂ ਜੋ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਨੂੰ ਸਬਕ ਸਿਖਲਾਇਆ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement