
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਆਪਣੇ 27 ਨਵੇਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਆਪਣੇ 27 ਨਵੇਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿਚ ਬਟਾਲਾ ਤੋਂ ਫਤਹਿ ਜੰਗ ਬਾਜਵਾ, ਫਗਵਾੜਾ ਤੋਂ ਵਿਜੇ ਸਾਂਪਲਾ, ਮੋਗਾ ਤੋਂ ਹਰਜੋਤ ਕਮਲ ਨੂੰ ਟਿਕਟ ਦਿੱਤੀ ਗਈ ਹੈ। ਰੋਪੜ ਤੋਂ ਇਕਬਾਲ ਸਿੰਘ ਲਾਲਪੁਰਾ, ਗੁਰਦਾਸਪੁਰ ਤੋਂ ਪਰਮਿੰਦਰ ਸਿੰਘ ਗਿੱਲ ਚੋਣ ਲੜਨਗੇ।
ਇਸ ਤੋਂ ਇਲਾਵਾ ਮਜੀਠਾ ਤੋਂ ਪ੍ਰਦੀਪ ਭੁੱਲਰ, ਅੰਮ੍ਰਿਤਸਰ ਪੱਛਮੀ ਤੋਂ ਕੁਮਾਰ ਅਮਿਤ ਨੂੰ ਟਿਕਟ ਦਿੱਤੀ ਗਈ ਹੈ। ਭਾਜਪਾ ਨੇ ਰਾਜਪੁਰਾ ਤੋਂ ਸੀਨੀਅਰ ਆਗੂ ਹਰਜੀਤ ਗਰੇਵਾਲ ਦੀ ਟਿਕਟ ਕੱਟ ਦਿੱਤੀ ਹੈ, ਰਾਜਪੁਰਾ ਤੋਂ ਜਗਦੀਸ਼ ਕੁਮਾਰ ਜੱਗਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਅਟਾਰੀ ਤੋਂ ਬਲਵਿੰਦਰ ਕੌਰ, ਸ਼ਾਹਕੋਟ ਤੋਂ ਨਰਿੰਦਰਪਾਲ ਸਿੰਘ ਨੂੰ ਟਿਕਟ ਦਿੱਤੀ ਗਈ ਹੈ।
ਦੱਸ ਦੇਈਏ ਕਿ ਪੰਜਾਬ 'ਚ ਭਾਜਪਾ 65 ਸੀਟਾਂ 'ਤੇ ਚੋਣ ਲੜ ਰਹੀ ਹੈ, ਜਿਨ੍ਹਾਂ ਵਿਚੋਂ ਹੁਣ 62 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚਮਕੌਰ ਸਾਹਿਬ ਤੋਂ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਮੁਕਾਬਲੇ ਦਰਸ਼ਨ ਸਿੰਘ ਸ਼ਿਵਜੋਤ ਨੂੰ ਟਿਕਟ ਦਿੱਤੀ ਗਈ ਹੈ। ਰਾਕੇਸ਼ ਢੀਂਗਰਾ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਖਿਲਾਫ ਚੋਣ ਲੜਨਗੇ। ਰਣਦੀਪ ਸਿੰਘ ਦਿਓਲ ਧੂਰੀ ਤੋਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਲੜਨਗੇ।