
ਸਾਡੀ ਸਰਕਾਰ ਦੁਬਾਰਾ ਆਉਣ 'ਤੇ ਨਸ਼ਿਆ ਦਾ ਪੂਰੀ ਤਰ੍ਹਾਂ ਖਾਤਮਾ ਕੀਤਾ ਜਾਵੇਗਾ
ਦਾਖਾ (ਰਾਜਵਿੰਦਰ ਸਿੰਘ) - ਸੰਵੇਦਨਸ਼ੀਲ ਕਹੇ ਜਾਣ ਵਾਲੇ ਹਲਕਾ ਦਾਖਾ ਤੋਂ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਨੇ ਅੱਜ ਨਾਮਜ਼ਦਗੀ ਪੱਤਰ ਭਰਿਆ ਹੈ। ਕੈਪਟਨ ਸੰਦੀਪ ਸਿੰਘ ਸੰਧੂ ਨੇ ਜਿਥੇ ਪਾਰਟੀ ਹਾਈਕਮਾਂਡ ਦਾ ਟਿਕਟ ਦੇਣ ਲਈ ਧੰਨਵਾਦ ਕੀਤਾ ਉਥੇ ਹੀ ਕਿਹਾ ਕਿ ਉਹਨਾਂ ਦੇ ਹਲਕੇ ਵਿਚ ਬਹੁਤ ਜ਼ਿਆਦਾ ਵਿਕਾਸ ਕਾਰਜ ਅਜੇ ਵੀ ਬਾਕੀ ਹਨ ਜਿਨ੍ਹਾਂ ਨੂੰ ਪੂਰਾ ਕਰਨਾ ਚਾਹੁੰਦੇ ਹਨ ਅਤੇ ਇਸ ਦੇ ਨਾਲ ਹੀ ਉਹਨਾਂ ਨੇ ਹਲਕਾ ਦਾਖਾ ਵਿਚ ਨਸ਼ੇ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ। ਉਹਨਾਂ ਕਿਹਾ ਸਾਡੀ ਸਰਕਾਰ ਦੁਬਾਰਾ ਆਉਣ 'ਤੇ ਨਸ਼ਿਆ ਦਾ ਪੂਰੀ ਤਰ੍ਹਾਂ ਖਾਤਮਾ ਕੀਤਾ ਜਾਵੇਗਾ। ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਵਿਕਾਸ ਸਿਰਫ਼ ਕਹਿਣ ਨਾਲ ਹੀ ਨਹੀਂ ਹੁੰਦਾ ਇਹ ਕਰ ਕੇ ਦਿਖਾਉਣਾ ਪੈਂਦਾ ਹੈ ਤੇ ਇਹ ਸਿਰਫ਼ ਜਨਤਾ ਹੀ ਤੈਅ ਕਰਦੀ ਹੈ ਕਿ ਸਰਕਾਰ ਨੇ ਵਿਕਾਸ ਕੀਤਾ ਹੈ ਜਾਂ ਨਹੀਂ।
ਭਾਰਤ ਭੂਸ਼ਣ ਆਸ਼ੂ ਨੇ ਭਰਿਆ ਨਾਮਜ਼ਦੀ ਪੱਤਰ
ਲੁਧਿਆਣਾ ਤੋਂ ਕਾਂਗਰਸ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਲੁਧਿਆਣਾ ਪੱਛਮੀ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਉਨ੍ਹਾਂ ਦੀ ਪਤਨੀ ਮਮਤਾ ਆਸ਼ੂ ਨੇ ਵੀ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕੀਤੀ ਹੈ।
Bharat Bhushan Ashu
ਪੰਜਾਬ ਵਿਚ, ਉਮੀਦਵਾਰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਆਪਣੀ ਵਿਧਾਨ ਸਭਾ ਸੀਟ ਦੇ ਰਿਟਰਨਿੰਗ ਅਫਸਰ (ਆਰ.ਓ.) ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ 12 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਦਾਖਲਾ ਲੈਣ ਦੀ ਆਖਰੀ ਮਿਤੀ 1 ਫਰਵਰੀ ਹੈ। ਹਾਲਾਂਕਿ 30 ਜਨਵਰੀ ਨੂੰ ਸਰਕਾਰੀ ਛੁੱਟੀ ਹੋਣ ਕਾਰਨ ਨਾਮਜ਼ਦਗੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।
ਸੁੰਦਰ ਸ਼ਾਮ ਅਰੋੜਾ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ
ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁੰਦਰ ਸ਼ਾਮ ਅਰੋੜਾ ਨੇ ਆਪਣੇ ਨਾਮਜ਼ਦਗੀ ਕਾਗਜ਼ ਐੱਸ.ਡੀ.ਐਮ. ਹੁਸ਼ਿਆਰਪੁਰ ਸ਼ਿਵ ਰਾਜ ਸਿੰਘ ਬੱਲ ਕੋਲ ਦਾਖ਼ਲ ਕਰਵਾਏ ਗਏ।
sunder sham arora
ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ. ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਨਗਰ ਪੰਚਾਇਤ ਰਾਜਾਸਾਂਸੀ ਦੇ ਦਫ਼ਤਰ ਵਿਖੇ ਐੱਸ.ਡੀ.ਐੱਮ. ਲੋਪੋਕੇ ਕਮ ਰਿਟਰਨਿੰਗ ਅਧਿਕਾਰੀ ਸ. ਅਰਮਿੰਦਰ ਸਿੰਘ ਦੀ ਅਦਾਲਤ ਵਿਚ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਹਨ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਵੀ ਮੌਜੂਦ ਸਨ।
Sukhbinder Singh Sarkaria
ਬੀਬੀ ਰਾਜਿੰਦਰ ਕੌਰ ਭੱਠਲ
ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਕਾਂਗਰਸੀ ਉਮੀਦਵਾਰ ਬੀਬੀ ਰਾਜਿੰਦਰ ਕੌਰ ਭੱਠਲ ਨੇ ਆਪਣੇ ਨਾਮਜ਼ਦਗੀ ਕਾਗ਼ਜ਼ ਚੋਣ ਰਿਟਰਨਿੰਗ ਅਫ਼ਸਰ ਮੈਡਮ ਨਵਰੀਤ ਕੌਰ ਸੇਖੋਂ ਕੋਲ ਦਾਖ਼ਲ ਕੀਤੇ, ਜਦਕਿ ਕਵਰਿੰਗ ਉਮੀਦਵਾਰ ਬਣੇ ਬੀਬੀ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਨੇ ਵੀ ਆਪਣੇ ਕਾਗ਼ਜ਼ ਭਰੇ। ਬੀਬੀ ਭੱਠਲ ਨੇ ਕਾਗ਼ਜ਼ ਦਾਖਲ ਕਰਨ ਤੋਂ ਪਹਿਲਾਂ ਸਨਾਤਨ ਧਰਮ ਮੰਦਰ ਵਿਖੇ ਪਹੁੰਚ ਕੇ ਹਵਨਯੱਗ ਕਰਵਾਇਆ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਸੂਬੇ ਵਿਚ ਮੁੜ ਕਾਂਗਰਸ ਸਰਕਾਰ ਦਾ ਬਣਨਾ ਜ਼ਰੂਰੀ ਹੈ।
ਰਾਣਾ ਕੰਵਰਪਾਲ ਸਿੰਘ
ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਣਾ ਕੰਵਰਪਾਲ ਸਿੰਘ ਨੇ ਆਪਣੇ ਸਾਥੀਆਂ ਸਮੇਤ ਨਾਮਜਦਗੀ ਪੱਤਰ ਦਾਖਲ ਕੀਤੇ ਤੇ ਕਾਂਗਰਸ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ
ਸੰਦੀਪ ਜਾਖੜ
ਅਬੋਹਰ ਤੋਂ ਕਾਂਗਰਸ ਦੇ ਉਮੀਦਵਾਰ ਸੰਦੀਪ ਜਾਖੜ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਅਬੋਹਰ ਦੇ ਰੀਟਰਨਿੰਗ ਅਫ਼ਸਰ ਤੇ ਐਸ ਡੀ ਐਮ ਅਮਿਤ ਗੁਪਤਾ ਕੋਲ ਭਰਿਆ। ਨਾਮਜ਼ਦਗੀ ਪੱਤਰ ਭਰਨ ਤੋਂ ਬਾਅਦ ਸੰਦੀਪ ਜਾਖੜ ਨੇ ਕਿਹਾ ਕਿ ਉਨ੍ਹਾਂ ਨੂੰ ਹਲਕੇ ਦੇ ਲੋਕਾਂ ਦਾ ਵੱਡਾ ਸਹਿਯੋਗ ਮਿਲ ਰਿਹਾ ਹੈ ਤੇ ਇਸ ਦੇ ਪਿਛੇ ਕਾਰਨ ਕਾਂਗਰਸ ਵਲੋਂ ਕਰਵਾਏ ਵਿਕਾਸ ਕਾਰਜ ਹਨ ।