ਰਾਹੁਲ ਗਾਂਧੀ ਦਾ ਐਲਾਨ- ਵਰਕਰਾਂ ਦੀ ਰਾਏ ਲੈ ਕੇ CM ਚਿਹਰੇ ਦਾ ਐਲਾਨ ਕਰੇਗੀ ਕਾਂਗਰਸ
Published : Jan 27, 2022, 7:24 pm IST
Updated : Jan 27, 2022, 7:24 pm IST
SHARE ARTICLE
Congress Will Announce Punjab Chief Ministerial Candidate: Rahul Gandhi
Congress Will Announce Punjab Chief Ministerial Candidate: Rahul Gandhi

ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਪੰਜਾਬ ਜਾਣਨਾ ਚਾਹੁੰਦਾ ਹੈ ਤਾਂ ਕਾਂਗਰਸ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰੇਗੀ।



ਜਲੰਧਰ: ਕਾਂਗਰਸ ਦੀ ਪੰਜਾਬ ਫਤਿਹ ਰੈਲੀ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਪੰਜਾਬ ਜਾਣਨਾ ਚਾਹੁੰਦਾ ਹੈ ਤਾਂ ਕਾਂਗਰਸ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰੇਗੀ। ਇਸ ਬਾਰੇ ਉਹ ਵਰਕਰਾਂ ਦੀ ਰਾਇ ਲੈਣਗੇ। ਰਾਹੁਲ ਗਾਂਧੀ ਨੇ ਦੱਸਿਆ ਕਿ ਉਹਨਾਂ ਨੂੰ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਭਰੋਸਾ ਦਿੱਤਾ ਹੈ ਕਿ ਜੋ ਵੀ ਅਗਵਾਈ ਕਰੇਗਾ, ਦੂਜਾ ਉਸ ਦੀ ਪੂਰੀ ਮਦਦ ਕਰੇਗਾ। ਇਸ ਨਾਲ ਮੈਨੂੰ ਬਹੁਤ ਖੁਸ਼ੀ ਹੋਈ।

Rahul Gandhi Punjab VisitRahul Gandhi Punjab Visit

ਰੈਲੀ ਵਿਚ ਨਵਜੋਤ ਸਿੱਧੂ ਨੇ ਸਭ ਤੋਂ ਪਹਿਲਾਂ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਕਰਨ ਦੀ ਮੰਗ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੀ ਸੀਐਮ ਚਿਹਰਾ ਐਲਾਨਣ ਦੀ ਮੰਗ ਕੀਤੀ। ਜਿਸ ਤੋਂ ਬਾਅਦ ਰਾਹੁਲ ਨੇ ਭਰੋਸਾ ਦਿਵਾਇਆ ਕਿ ਪੰਜਾਬ 'ਚ ਕਾਂਗਰਸ ਮੁੱਖ ਮੰਤਰੀ ਚਿਹਰੇ ਨਾਲ ਚੋਣ ਲੜੇਗੀ।

CM ChanniCM Channi

ਜੇਕਰ ਪਾਰਟੀ ਨੂੰ ਮੇਰਾ ਕੰਮ ਪਸੰਦ ਹੈ ਤਾਂ ਮੈਨੂੰ ਵੀ ਪੂਰੇ 5 ਸਾਲ ਦਿੱਤੇ ਜਾਣ- CM ਚੰਨੀ

ਵਰਚੁਅਲ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰ ਚੰਨੀ ਨੇ ਕਿਹਾ ਕਿ ਮੈਨੂੰ 111 ਦਿਨ ਮਿਲੇ ਹਨ। ਮੈਂ ਨਾ ਤਾਂ ਸੌਂਦਾ ਸੀ ਤੇ ਨਾ ਹੀ ਕਿਸੇ ਨੂੰ ਸੌਣ ਦਿੰਦਾ ਸੀ। ਸੀਐਮ ਚੰਨੀ ਨੇ ਕਿਹਾ ਕਿ ਜੇਕਰ ਪਾਰਟੀ ਨੂੰ ਉਹਨਾਂ ਦਾ ਕੰਮ ਪਸੰਦ ਹੈ ਤਾਂ ਮੈਨੂੰ ਵੀ ਪੂਰੇ 5 ਸਾਲ ਦਿਓ। ਉਹਨਾਂ ਕਿਹਾ ਕਿ ਬਾਹਰਲੇ ਲੋਕਾਂ ਨੂੰ ਸਵਾਲ ਕਰਨ ਦਾ ਮੌਕਾ ਨਾ ਦਿੱਤਾ ਜਾਵੇ ਕਿ ਕਾਂਗਰਸ ਵਿਚ ਲੜਾਈ ਹੋਈ ਹੈ। ਮੈਂ ਕਿਸੇ ਵੀ ਅਹੁਦੇ ਲਈ ਆਪਣੀ ਪਾਰਟੀ ਅਤੇ ਪੰਜਾਬ ਨੂੰ ਨੁਕਸਾਨ ਨਹੀਂ ਪਹੁੰਚਾ ਸਕਦਾ।ਮੁੱਖ ਮੰਤਰੀ ਚੰਨੀ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਨਵਜੋਤ ਸਿੱਧੂ ਨੂੰ ਅਪਣੇ ਕੋਲ ਬੁਲਾ ਕੇ ਜੱਫੀ ਪਾਈ ਅਤੇ ਕਿਹਾ ਕਿ ਅਸੀਂ ਸਾਰੇ ਇਕੱਠੇ ਹਾਂ।

CM Channi, Navjot Singh and Bharat Bhushan AshuCM Channi, Navjot Singh and Bharat Bhushan Ashu

ਨਵਜੋਤ ਸਿੱਧੂ ਨੇ ਕੀਤੀ ਮੁੱਖ ਮੰਤਰੀ ਚਿਹਰਾ ਐਲਾਨਣ ਦੀ ਮੰਗ

ਰੈਲੀ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਨੂੰ ਕਿਹਾ ਕਿ ਪੰਜਾਬ ਦੇ ਲੋਕਾਂ ਦੇ 3 ਸਵਾਲ ਹਨ। ਪਹਿਲਾਂ ਪੰਜਾਬ ਨੂੰ ਕਰਜ਼ੇ ਦੀ ਦਲਦਲ ਵਿਚੋਂ ਕੌਣ ਕੱਢੇਗਾ ? ਦੂਜਾ ਪੰਜਾਬ ਨੂੰ ਕਰਜ਼ੇ ਦੀ ਦਲਦਲ ਵਿਚੋਂ ਕਿਸ ਏਜੰਡੇ ਨਾਲ ਕੱਢਿਆ ਜਾਵੇਗਾ ? ਅਤੇ ਤੀਜਾ ਇਸ ਏਜੰਡੇ ਨੂੰ ਲਾਗੂ ਕਰਨ ਲਈ ਚਿਹਰਾ ਕਿਹੜਾ ਦਿੱਤਾ ਜਾਵੇਗਾ ?

Navjot SidhuNavjot Sidhu

ਸਿੱਧੂ ਨੇ ਕਿਹਾ ਕਿ ਜੇਕਰ ਪੰਜਾਬੀਆਂ ਨੂੰ ਇਹਨਾਂ ਸਵਾਲਾਂ ਦਾ ਜਵਾਬ ਦਿੱਤਾ ਜਾਵੇ ਤਾਂ ਪੰਜਾਬ ਵਿਚ 70 ਸੀਟਾਂ ਨਾਲ ਕਾਂਗਰਸ ਦੀ ਸਰਕਾਰ ਬਣੇਗੀ। ਸਿੱਧੂ ਨੇ ਕਿਹਾ ਕਿ ਮੈਨੂੰ ਦਰਸ਼ਨੀ ਘੋੜਾ ਨਾ ਬਣਾ ਦਿਓ, ਫੈਸਲੇ ਲੈਣ ਦੀ ਤਾਕਤ ਦਿੱਤੀ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement