
ਹਲਕਾ ਭੁਲੱਥ ਤੋਂ ਕਾਂਗਰਸ ਦੇ ਉਮੀਦਵਾਰ ਹਨ ਸੁਖਪਾਲ ਸਿੰਘ ਖਹਿਰਾ
ਚੰਡੀਗੜ੍ਹ: ਮੋਹਾਲੀ ਦੀ ਸਪੈਸ਼ਲ ਕੋਰਟ ਵਲੋਂ ਸੁਖਪਾਲ ਸਿੰਘ ਖਹਿਰਾ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਦਰਅਸਲ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਨਾਮਜ਼ਦਗੀ ਪੱਤਰ ਭਰਨ ਲਈ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਲਈ ਉਹਨਾਂ ਨੂੰ 31 ਜਨਵਰੀ ਅਤੇ 1 ਫਰਵਰੀ ਤਰੀਕ ਦਿੱਤੀ ਗਈ ਹੈ।
ਅਦਾਲਤ ਵਲੋਂ ਜਾਰੀ ਹੁਕਮਾਂ ਅਨੁਸਾਰ ਜੇਕਰ ਸੁਖਪਾਲ ਖਹਿਰਾ ਕਿਸੇ ਕਾਰਨ 31 ਜਨਵਰੀ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਪਾਉਂਦੇ ਤਾਂ ਉਹਨਾਂ ਨੂੰ 1 ਫਰਵਰੀ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਲਿਜਾਇਆ ਜਾਵੇਗਾ। ਅਦਾਲਤ ਦੇ ਇਸ ਫੈਸਲੇ ਦਾ ਸੁਖਪਾਲ ਖਹਿਰਾ ਦਾ ਪੁੱਤਰ ਮਹਿਤਾਬ ਖਹਿਰਾ ਨੇ ਸਵਾਗਤ ਕੀਤਾ ਹੈ।
ਦੱਸ ਦੇਈਏ ਸੁਖਪਾਲ ਸਿੰਘ ਖਹਿਰਾ ਨੂੰ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਫਿਲਹਾਲ ਉਹ ਹਿਰਾਸਤ ਵਿਚ ਹਨ। ਇਸ ਦੇ ਬਾਵਜੂਦ ਕਾਂਗਰਸ ਨੇ ਸੁਖਪਾਲ ਸਿੰਘ ਖਹਿਰਾ ਨੂੰ ਵਿਧਾਨ ਸਭਾ ਹਲਕਾ ਭੁਲੱਥ ਤੋਂ ਚੋਣ ਮੈਦਾਨ ਵਿਚ ਉਤਾਰਿਆ ਹੈ।