'ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ'
Published : Jan 27, 2022, 7:08 pm IST
Updated : Jan 27, 2022, 7:13 pm IST
SHARE ARTICLE
Karuna Raju
Karuna Raju

ਸੂਬੇ ਵਿੱਚ 56 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 26 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 82.62 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

Karuna RajuKaruna Raju

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 7.02 ਕਰੋੜ ਰੁਪਏ ਦੀ 16.10 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 58.89 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 15.51 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

 

VOTEVOTE

 

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1164 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2713 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1702 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 570 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਗੈਰ ਜ਼ਮਾਨਤੀ ਵਾਰੰਟਾਂ ਦੇ 2470 ਕੇਸਾਂ ‘ਤੇ ਕਾਰਵਾਈ  ਕੀਤੀ ਜਾ ਚੁੱਕੀ ਹੈ ਜਦਕਿ 145 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 12054 ਨਾਕੇ ਲਾਏ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 374299 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 56 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement