
ਇਸ ਤੋਂ ਪਹਿਲਾਂ ਜੇਲ੍ਹ 'ਚ ਬੰਦ ਹੋਣ ਦੌਰਾਨ ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਉਨ੍ਹਾਂ ਨੂੰ 31 ਜਨਵਰੀ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਇਜਾਜ਼ਤ ਦਿੱਤੀ ਸੀ।
ਚੰਡੀਗੜ੍ਹ : ਮਨੀ ਲਾਂਡਰਿੰਗ ਮਾਮਲੇ 'ਚ ਜੇਲ੍ਹ 'ਚ ਬੰਦ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੀ ਜ਼ਮਾਨਤ ਮਿਲ ਗਈ ਹੈ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਸੁਖਪਾਲ ਖਹਿਰਾ ਮਾਮਲੇ 'ਚ ਬਹਿਸ ਪੂਰੀ ਹੋਣ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ, ਜੋ ਕਿ ਅੱਜ ਸੁਣਾ ਦਿੱਤਾ ਗਿਆ। ਇਸ ਤੋਂ ਪਹਿਲਾਂ ਜੇਲ੍ਹ 'ਚ ਬੰਦ ਹੋਣ ਦੌਰਾਨ ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਉਨ੍ਹਾਂ ਨੂੰ 31 ਜਨਵਰੀ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਇਜਾਜ਼ਤ ਦਿੱਤੀ ਸੀ।
Sukhpal Khaira
ਪੰਜਾਬ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਕਾਂਗਰਸ ਵੱਲੋਂ ਸੁਖਪਾਲ ਖਹਿਰਾ ਨੂੰ ਭੁਲੱਥ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸ ਕਾਰਨ ਸੁਖਪਾਲ ਖਹਿਰਾ ਵੱਲੋਂ ਮੋਹਾਲੀ ਅਦਾਲਤ 'ਚ ਨਾਮਜ਼ਦਗੀ ਪੱਤਰ ਭਰਨ ਲਈ ਅਰਜ਼ੀ ਦਾਖ਼ਲ ਕੀਤੀ ਗਈ ਸੀ, ਜਿਸ 'ਤੇ ਅਦਾਲਤ ਨੇ ਉਨ੍ਹਾਂ ਦੇ ਹੱਕ 'ਚ ਫ਼ੈਸਲਾ ਸੁਣਾਇਆ ਸੀ। ਅਦਾਲਤ ਨੇ ਹੁਕਮ ਦਿੱਤੇ ਸਨ ਕਿ ਸੁਖਪਾਲ ਖਹਿਰਾ ਨੂੰ 31 ਜਨਵਰੀ ਨੂੰ ਚੋਣ ਅਧਿਕਾਰੀ ਅੱਗੇ ਪੇਸ਼ ਕੀਤਾ ਜਾਵੇ ਅਤੇ ਜੇਕਰ ਉਹ 31 ਜਨਵਰੀ ਨੂੰ ਕਿਸੇ ਕਾਰਨ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਪਾਉਂਦੇ ਤਾਂ ਉਨ੍ਹਾਂ ਨੂੰ ਇਕ ਫਰਵਰੀ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਲਿਜਾਇਆ ਜਾਵੇ। ਹੁਣ ਹਾਈਕੋਰਟ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।