ਪੰਜਾਬ ਵਿਧਾਨ ਸਭਾ ਚੋਣਾਂ 2022: ਦੂਜੇ ਦਿਨ ਦਾਖ਼ਲ ਹੋਈਆਂ 91 ਨਾਮਜ਼ਦਗੀਆਂ
Published : Jan 27, 2022, 7:29 pm IST
Updated : Jan 27, 2022, 7:29 pm IST
SHARE ARTICLE
Punjab Assembly Elections 2022: 91 Nominations filed on Day 2
Punjab Assembly Elections 2022: 91 Nominations filed on Day 2

ਮੁੱਖ ਚੋਣ ਅਧਿਕਾਰੀ ਪੰਜਾਬ ਵੱਲੋਂ `ਨੋਅ ਯੂਅਰ ਕੈਂਡੀਡੇਟ` ਮੋਬਾਈਲ ਐਪ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਵੀਰਵਾਰ ਨੂੰ ਦੱਸਿਆ ਕਿ ਐਨਕੋਰ ਸਾਫਟਵੇਅਰ `ਤੇ ਉਪਲਬਧ ਅੰਕੜਿਆਂ ਅਨੁਸਾਰ ਦੂਜੇ ਦਿਨ ਸੂਬੇ ਵਿੱਚ ਸਿਰਫ਼ 91 ਨਾਮਜ਼ਦਗੀਆਂ ਹੀ ਦਾਖ਼ਲ ਹੋਈਆਂ ਹਨ। ਪਹਿਲੇ ਦਿਨ 12 ਨਾਮਜ਼ਦਗੀਆਂ ਦਾਖਲ ਹੋਣ ਦੇ ਨਾਲ, ਹੁਣ ਰਾਜ ਵਿੱਚ ਦਾਖਲ ਨਾਮਜ਼ਦਗੀਆਂ ਦੀ ਕੁੱਲ ਗਿਣਤੀ 103 ਹੋ ਗਈ ਹੈ।

Election Commission Election Commission

ਡਾ: ਰਾਜੂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਬਾਈਲ ਐਪਲੀਕੇਸ਼ਨ `ਨੋਅ ਯੂਅਰ ਕੈਂਡੀਡੇਟ` ਦੀ ਵੱਧ ਤੋਂ ਵੱਧ ਵਰਤੋਂ ਕਰਨ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੀ ਫੋਟੋ ਸਣੇ ਉਸਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ।

Punjab ElectionsPunjab Elections

ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ `ਤੇ ਵੀ ਉਪਲਬਧ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement