
ਫ਼ਰੀਦਕੋਟ ਦੇ ਬਾਜਾਖਾਨਾ ਪੁਲਿਸ ਸਟੇਸ਼ਨ ਵਿਚ ਦਰਜ ਹੈ ਮਾਮਲਾ
ਚੰਡੀਗੜ੍ਹ: ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ ਹੁਣ ਪੰਜਾਬ ਪੁਲਿਸ ਨੇ ਫਰੀਦਕੋਟ ਜ਼ਿਲ੍ਹੇ ਦੇ ਬਾਜਾਖਾਨਾ ਥਾਣੇ ਵਿੱਚ ਰਾਮ ਰਹੀਮ ਅਤੇ 9 ਹੋਰ ਦੋਸ਼ੀਆਂ ਖਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ।
Ram Rahim
ਦੱਸ ਦੇਈਏ ਕਿ ਇਹ ਮਾਮਲਾ 2015 ਦਾ ਹੈ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਰੂਪ ਚੋਰੀ ਹੋ ਗਿਆ ਸੀ। ਇਸ ਮਾਮਲੇ 'ਚ ਪੁਲਿਸ ਨੇ ਐੱਫ.ਆਈ.ਆਰ ਵੀ ਦਰਜ ਕੀਤੀ ਸੀ, ਜਦਕਿ ਅੱਜ ਪੁਲਿਸ ਨੇ ਰਾਮ ਰਹੀਮ ਅਤੇ 9 ਹੋਰ ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਇਸ ਮਾਮਲੇ ਵਿੱਚ ਐਸਆਈਟੀ ਰਾਮ ਰਹੀਮ ਤੋਂ ਦੋ ਵਾਰ ਪੁੱਛਗਿੱਛ ਕਰ ਚੁੱਕੀ ਹੈ।