ਰਾਹੁਲ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ
Published : Jan 27, 2022, 11:06 pm IST
Updated : Jan 27, 2022, 11:07 pm IST
SHARE ARTICLE
image
image

ਰਾਹੁਲ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ


ਰਾਹੁਲ ਗਾਂਧੀ, ਮੁੱਖ ਮੰਤਰੀ ਚੰਨੀ, ਸਿੱਧੂੂ ਤੇ ਹੋਰਨਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਛਕਿਆ


ਅੰਮਿ੍ਤਸਰ, 27 ਜਨਵਰੀ (ਸੁਖਵਿੰਦਰਜੀਤ ਸਿੰਘ ਬਹੋੜੂ): ਕੁਲ ਹਿੰਦ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਸੱਚਖੰਡ ਹਰਿਮੰਦਰ ਸਾਹਿਬ ਚੋਣ ਲੜ ਰਹੇ ਉਮੀਦਵਾਰਾਂ ਨਾਲ ਮੱਥਾ ਟੇਕਿਆ | ਉਨ੍ਹਾਂ ਗੁਰੂ ਘਰ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਰਾਹੁਲ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਦੇਗ ਭੇਟ ਕੀਤੀ | ਗੁਰੂ ਘਰ ਦੇ ਅਰਦਾਸੀਆ ਸਿੰਘ ਸ. ਗੁਰਚਰਨ ਸਿੰਘ ਨੇ ਰਾਹੁਲ ਗਾਂਧੀ ਨੰੂ ਫੱੁਲਾਂ ਦਾ ਪ੍ਰਸ਼ਾਦ ਭੇਟ ਕੀਤਾ | ਉਪਰੰਤ ਰਾਹੁਲ ਗਾਂਧੀ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿਖੇ ਪੰਗਤ ਵਿਚ ਬੈਠ ਕੇ ਸੰਗਤਾਂ ਨਾਲ ਪ੍ਰਸ਼ਾਦਾ ਛਕਿਆ |
ਉਪਰੰਤ ਇਤਿਹਾਸਕ ਜਲਿਆਵਾਲੇ ਬਾਗ਼ ਦੇ ਸ਼ਹੀਦਾਂ ਨੂੰ ਅਕੀਦਤ ਦੇ ਫੁੱਲ ਭੇਟ ਕੀਤੇ |
ਇਸ ਤੋਂ ਬਾਅਦ ਰਾਹੁਲ ਗਾਂਧੀ ਦੁਰਗਿਆਨਾ ਮੰਦਰ ਭਗਵਾਨ ਵਾਲਮੀਕ ਤੀਰਥ ਵੀ ਮੱਥਾ ਟੇਕਿਆ ਤੇ ਉਨ੍ਹਾਂ ਦਾ ਮਾਣ ਸਨਮਾਨ ਪ੍ਰਬੰਧਕਾਂ ਵਲੋਂ ਕੀਤਾ ਗਿਆ |
ਇਸ ਮੌਕੇ ਕਾਂਗਰਸੀ ਨੇਤਾ ਭਗਵੰਤਪਾਲ ਸਿੰਘ ਸੱਚਰ ਨੇ ਪਾਰਟੀ ਵਲੋਂ ਰਾਹੁਲ ਗਾਂਧੀ ਨੂੰ  ਸ੍ਰੀ ਸਾਹਿਬ ਤੇ ਗੁਰੂ ਦੀ ਬਖ਼ਸ਼ਿਸ਼ ਸਿਰੋਪਾਉ ਭੇਟ ਕੀਤਾ | ਸੰਘਣੀ ਧੁੰਦ ਕਾਰਨ ਰਾਹੁਲ ਗਾਂਧੀ ਤਿੰਨ ਘੰਟੇ ਲੇਟ ਪੁੱਜੇ | ਡੀਲਕਸ ਬੱਸ ਰਾਹੀਂ ਸ੍ਰੀ ਦਰਬਾਰ ਸਾਹਿਬ ਪੁੱਜੇ, ਜਿਨ੍ਹਾਂ ਜੂਨੀਅਰ, ਕਾਂਗਰਸੀ ਵਰਕਰਾਂ ਵਲੋਂ ਭਰਵਾਂ ਸਨਮਾਨਤ ਕੀਤਾ ਗਿਆ | ਇਸ ਮੌਕੇ ਗੁਰਜੀਤ ਸਿੰਘ ਔਜਲਾ, ਰਾਜ ਕੁਮਾਰ ਵੇਰਕਾ, ਭਗੰਵਤਪਾਲ ਸਿੰਘ ਸੱਚਰ, ਜਸਵਿੰਦਰ ਸਿੰਘ ਸ਼ੇਰਗਿੱਲ, ਇੰਦਰਬੀਰ ਸਿੰਘ ਬੁਲਾਰੀਆ, ਕੁਲਬੀਰ ਸਿੰਘ ਜ਼ੀਰਾ ਤੇ ਪੰਜਾਬ ਭਰ ਤੋਂ ਵਿਧਾਇਕ ਪੁੱਜੇ ਸਨ |

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement