
ਇਸ ਮੌਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਉਨ੍ਹਾਂ ਨਾਲ ਐਡਵੋਕੇਟ ਮਨਜੀਤ ਸਿੰਘ ਨਿੱਝਰ ਅਤੇ ਜਤਿਨ ਐਡਵੋਕੇਟ ਜਤਿੰਦਰ ਸਿੰਘ ਚੌਹਾਨ ਹਾਜ਼ਰ ਸਨ।
ਅਜਨਾਲਾ - ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਅੱਜ ਅਜਨਾਲਾ ਤੋਂ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਬੋਨੀ ਅਮਰਪਾਲ ਅਜਨਾਲਾ ਨੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਇਆ। ਬੋਨੀ ਅਜਨਾਲਾ ਨੇ ਆਪਣਾ ਨਾਮਜ਼ਦਗੀ ਪੱਤਰ ਚੋਣ ਰਿਟਰਨਿੰਗ ਅਫ਼ਸਰ ਐੱਸ.ਡੀ.ਐੱਮ. ਅਜਨਾਲਾ ਹਰਕੰਵਲਜੀਤ ਸਿੰਘ ਅਤੇ ਤਹਿਸੀਲਦਾਰ ਰਾਜਪ੍ਰੀਤਪਾਲ ਸਿੰਘ ਕੋਲ ਦਾਖ਼ਲ ਕਰਵਾਇਆ।
ਇਸ ਮੌਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਉਨ੍ਹਾਂ ਨਾਲ ਐਡਵੋਕੇਟ ਮਨਜੀਤ ਸਿੰਘ ਨਿੱਝਰ ਅਤੇ ਜਤਿਨ ਐਡਵੋਕੇਟ ਜਤਿੰਦਰ ਸਿੰਘ ਚੌਹਾਨ ਹਾਜ਼ਰ ਸਨ। ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਤੋਂ ਪਹਿਲਾਂ ਬੋਨੀ ਅਜਨਾਲਾ ਨੇ ਸ਼ਹਿਰ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋ ਕੇ ਆਪਣੀ ਜਿੱਤ ਲਈ ਅਰਦਾਸ ਕਰਵਾਈ ਅਤੇ ਆਪਣੇ ਪਿਤਾ ਸਾਬਕਾ ਸੰਸਦ ਮੈਂਬਰ ਡਾ.ਰਤਨ ਸਿੰਘ ਅਜਨਾਲਾ ਅਤੇ ਮਾਤਾ ਡਾ.ਅਵਤਾਰ ਕੌਰ ਤੋਂ ਅਸ਼ੀਰਵਾਦ ਲਿਆ।
Vardev Singh Noni Mann
ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਤਹਿਤ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਗੁਰੂ ਹਰਸਹਾਏ ਹਲਕੇ ਤੋਂ ਸਾਂਝੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਐੱਸ.ਡੀ.ਐੱਮ. ਦਫ਼ਤਰ ਗੁਰੂ ਹਰਸਹਾਏ ਪਹੁੰਚ ਕੇ ਰਿਟਰਨਿੰਗ ਅਫ਼ਸਰ ਕਮ ਉਪ ਮੰਡਲ ਮੈਜਿਸਟਰੇਟ ਬਬਨਦੀਪ ਸਿੰਘ ਵਾਲੀਆ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਇਸ ਦੌਰਾਨ ਅਕਾਲੀ ਉਮੀਦਵਾਰ ਵਰਦੇਵ ਸਿੰਘ ਮਾਨ ਦੇ ਕਵਰਿੰਗ ਨੋਮੀਨੇਸ਼ਨ ਫਾਰਮ ਉਨ੍ਹਾਂ ਦੇ ਭਰਾ ਨਰਦੇਵ ਸਿੰਘ ਬੌਬੀ ਮਾਨ ਵਲੋਂ ਭਰਵਾਏ ਗਏ।
teerath Singh Mahal
ਵਿਧਾਨ ਸਭਾ ਹਲਕਾ ਬਾਘਾਪੁਰਾਣਾ ਤੋਂ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਜੱਥੇਦਾਰ ਤੀਰਥ ਸਿੰਘ ਮਾਹਲ ਨੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਇਆ। ਜੱਥੇਦਾਰ ਮਾਹਲ ਨੇ ਆਪਣਾ ਨਾਮਜ਼ਦਗੀ ਪੱਤਰ ਚੋਣ ਰਿਟਰਨਿੰਗ ਅਫ਼ਸਰ ਐੱਸ. ਡੀ. ਐੱਮ. ਨਿਤਿਸ ਸਿੰਗਲਾ ਕੋਲ ਦਾਖ਼ਲ ਕਰਵਾਇਆ। ਇਸ ਮੌਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਗਈ। ਪੁਲਸ ਪ੍ਰਸ਼ਾਸਨ ਵੱਲੋਂ ਤਹਿਸੀਲ ਕੰਪਲੈਕਸ ਵਿਖੇ ਪੂਰੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।
ਬਲਦੇਵ ਸਿੰਘ ਮਾਨ
ਵਿਧਾਨ ਸਭਾ ਹਲਕਾ ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਚੋਣਕਾਰ ਅਫ਼ਸਰ/ਐੱਸ.ਡੀ.ਐੱਮ ਸੁਨਾਮ ਜਸਪ੍ਰੀਤ ਸਿੰਘ ਦੇ ਦਫ਼ਤਰ ਵਿਖੇ ਦਾਖਲ ਕੀਤੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪੁੱਤਰ ਨੌਜਵਾਨ ਅਕਾਲੀ ਆਗੂ ਮਗਨਦੀਪ ਸਿੰਘ ਮਾਨ ਅਤੇ ਰਵਿੰਦਰ ਸਿੰਘ ਆਦਿ ਵੀ ਮੌਜੂਦ ਸਨ।
ਜੁਗਿੰਦਰ ਸਿੰਘ ਜਿੰਦੂ
ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਜੁਗਿੰਦਰ ਸਿੰਘ ਜਿੰਦੂ ਨੇ ਅੱਜ ਹਲਕਾ ਰਿਟਰਨਿੰਗ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਪਾਸ ਆਪਣੇ ਨਾਮਜ਼ਦਗੀ ਪੱਤਰ ਜਦਕਿ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਨੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।
ਸ: ਸੁੱਚਾ ਸਿੰਘ ਛੋਟੇਪੁਰ
ਬਟਾਲਾ ਹਲਕੇ ਤੋਂ ਅਕਾਲੀ ਦਲ-ਬਸਪਾ ਦੇ ਉਮੀਦਵਾਰ ਸ: ਸੁੱਚਾ ਸਿੰਘ ਛੋਟੇਪੁਰ ਨੇ ਆਪਣੇ ਨਾਮਜ਼ਦਗੀ ਕਾਗਜ਼ ਚੋਣ ਰਿਟਰਨਿੰਗ ਅਫ਼ਸਰ ਐੱਸ.ਡੀ.ਐੱਮ. ਬਟਾਲਾ ਕੋਲ ਦਾਖ਼ਲ ਕੀਤੇ।
ਪ੍ਰੇਮ ਕੁਮਾਰ ਅਰੋੜਾ
ਮਾਨਸਾ ਵਿਧਾਨ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਕੁਮਾਰ ਅਰੋੜਾ ਨੇ ਮਾਨਸਾ ਦੇ ਏਸਡੀਐੱਮ - ਘੱਟ ਰਿਟਰਨਿੰਗ ਅਧਿਕਾਰੀ ਦੇ ਕੋਲ ਆਪਣਾ ਨਾਮਾਂਕਨ ਪੱਤਰ ਦਾਖਲ ਕੀਤਾ। ਚੋਣ ਕਮਿਸ਼ਨ ਦੀਆਂ ਹਿਦਾਇਤਾਂ ਅਤੇ ਕੋਵਿਡ ਦੇ ਕਾਰਨ ਉਨ੍ਹਾਂ ਦੇ ਨਾਲ ਸਿਰਫ਼ ਦੋ ਲੋਕ ਹੀ ਮੌਜੂਦ ਸਨ। ਨਾਮਜ਼ਦਗੀ ਦੇ ਬਾਅਦ ਪ੍ਰੇਮ ਕੁਮਾਰ ਅਰੋੜਾ ਨੇ ਕਿਹਾ ਕਿ ਲੋਕਾਂ ਦਾ ਰੁਝੇਵਾਂ ਬਹੁਤ ਵਧਿਆ ਹੈ ਅਤੇ ਪੰਜਾਬ ਦੇ ਲੋਕ ਦੁਬਾਰਾ 10 ਸਾਲ ਰਾਜ ਕਰਨ ਵਾਲੀ ਸਰਕਾਰ ਲਿਆਉਣਾ ਚਾਹੁੰਦੇ ਹਨ ਕਿਉਂਕਿ ਸਰਕਾਰ ਦੁਆਰਾ ਕੀਤੇ ਗਏ ਵਿਕਾਸ ਨੂੰ ਸੰਗਤ ਜਾਣਦੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿਚ ਆਮ ਲੋਕਾਂ ਅਤੇ ਪਾਰਟੀ ਵਰਕਰਾਂ ਵਿਚ ਬਹੁਤ ਉਤਸ਼ਾਹ ਹੈ ਅਤੇ ਸਾਨੂੰ ਇੱਕ ਵੱਡੀ ਜਿੱਤ ਹਾਸਲ ਹੋਵੇਗੀ।