ਬੀਐਸਐਫ ਜਵਾਨਾਂ ਨੇ ਇੱਕ ਵਾਰ ਫਿਰ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ
ਫ਼ਿਰੋਜ਼ਪੁਰ: ਬੀਐਸਐਫ ਜਵਾਨਾਂ ਨੇ ਇੱਕ ਵਾਰ ਫਿਰ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਦੇ ਜਵਾਨਾਂ ਨੇ ਬੀਤੇ ਦਿਨ ਫਿਰੋਜ਼ਪੁਰ ਦੇ ਪਿੰਡ ਟਿੰਡੀਵਾਲਾ ਨੇੜੇ ਪੈਂਦੇ ਇਲਾਕੇ ਵਿੱਚ ਆਈਬੀ ਟਰੈਕ ’ਤੇ ਮਨੁੱਖੀ ਪੈਰਾਂ ਦੇ ਨਿਸ਼ਾਨ ਦੇਖੇ। ਜਿਸ ਨੂੰ ਵੇਖ ਕੇ ਬੀਐਸਐਫ ਜਵਾਨਾਂ ਨੇ ਤਲਾਸ਼ੀ ਮੁਹਿੰਮ ਚਲਾਈ ਤੇ 3 ਪੈਕੇਟ ਨਸ਼ੀਲੇ ਪਦਾਰਥ ਬਰਾਮਦ ਕੀਤੇ। ਜਿਸ ਵਿੱਚ ਹੈਰੋਇਨ ਮਿਲਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਪੰਜਾਬ ਦੇ ਫਿਰੋਜ਼ਪੁਰ ਸਰਹੱਦ ‘ਤੇ ਜਵਾਨਾਂ ਨੇ 21 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ।
ਪੜ੍ਹੋ ਇਹ ਵੀ :ਪੰਜਾਬ ਸਰਕਾਰ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਮ ‘ਤੇ ਰੱਖਿਆ ਇਸ ਸੜਕ ਦਾ ਨਾਂ
26th Jan' 2023
— BSF PUNJAB FRONTIER (@BSF_Punjab) January 26, 2023
Vigilant troops @BSF_Punjab Frontier recovered 3 packets (Wt - appx 3 Kg) suspected to be #heroin close to border fencing near Village - Tindiwala, Distt - #Ferozepur.
Another smuggling attempt of Anti-national elements foiled.#JaiHind pic.twitter.com/ACzC2PdQnI