ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਓਵਰਡੋਜ਼ ਕਾਰਨ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
Published : Jan 27, 2023, 8:37 am IST
Updated : Jan 27, 2023, 8:37 am IST
SHARE ARTICLE
Death of only brother of two sisters due to overdose
Death of only brother of two sisters due to overdose

ਪਿੰਡ ਵਾਸੀਆਂ ਮਤਾਬਕ ਸਿੰਘ ਸ਼ੇਰੋਂ ਕੁਝ ਮਹੀਨੇ ਪਹਿਲਾਂ ਹੀ ਵਿਦੇਸ਼ੀ ਧਰਤੀ ਤੋਂ ਪਰਤਿਆ ਸੀ।

 

ਅਜਨਾਲਾ: ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਧਾਰੀਵਾਲ ਕਲੇਰ ਵਿਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਦੋ ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹ ਗਿਆ। ਪਿੰਡ ਵਾਸੀਆਂ ਮਤਾਬਕ ਸਿੰਘ ਸ਼ੇਰੋਂ ਕੁਝ ਮਹੀਨੇ ਪਹਿਲਾਂ ਹੀ ਵਿਦੇਸ਼ੀ ਧਰਤੀ ਤੋਂ ਪਰਤਿਆ ਸੀ। ਨੌਜਵਾਨ ਦੀ ਓਵਰਡੋਜ਼ ਨਾਲ ਹੋਈ ਮੌਤ ਨੂੰ ਲੈ ਕੇ ਪਿੰਡ ਵਾਸੀਆਂ ਵਿਚ ਕਾਫੀ ਰੋਸ ਦੇਖਣ ਨੂੰ ਮਿਲਿਆ। ਮ੍ਰਿਤਕ ਦੀ ਉਮਰ ਕਰੀਬ 18 ਸਾਲ ਦੱਸੀ ਜਾ ਰਹੀ ਹੈ।

ਲੋਕਾਂ ਦਾ ਕਹਿਣਾ ਹੈ ਕਿ ਪਿੰਡ ਵਿਚ ਨਸ਼ਾ ਸ਼ਰੇਆਮ ਵਿਕਦਾ ਹੈ ਪਰ ਅਜਨਾਲਾ ਪੁਲਿਸ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਕੋਈ ਵੀ ਕਾਰਵਾਈ ਕਰਨ ਤੋਂ ਗੁਰੇਜ਼ ਕਰਦੀ ਨਜ਼ਰ ਆ ਰਹੀ ਹੈ। ਉਹਨਾਂ ਕਿਹਾ ਕਿ ਆਏ ਦਿਨ ਮਾਵਾਂ ਦੇ ਪੁੱਤ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਮ੍ਰਿਤਕ ਨੌਜਵਾਨ ਦੀ ਮਾਂ ਨੇ ਵੀ ਪੰਜਾਬ ਸਰਕਾਰ ਨੂੰ ਨਸ਼ਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement