
100 ਗ੍ਰਾਮ ਹੈਰੋਇਨ, 4 ਪਿਸਤੌਲ ਅਤੇ 7 ਲੱਖ 70 ਹਜ਼ਾਰ ਦੀ ਡਰੱਗ ਮਨੀ ਬਰਾਮਦ
ਲੁਧਿਆਣਾ : ਸਥਾਨਕ ਸੀ.ਆਈ.ਏ. ਟੀਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੀ.ਆਈ.ਏ. ਸਟਾਫ ਨੇ ਕਾਰਵਾਈ ਗੁਪਤ ਸੂਚਨਾ ਦੇ ਅਧਾਰ 'ਤੇ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਸੀ.ਆਈ.ਏ ਦੀ ਟੀਮ ਨੇ ਸ਼ਿਮਲਾਪੁਰੀ 'ਚ ਨਾਕਾਬੰਦੀ ਦੌਰਾਨ ਇਕ ਨਸ਼ਾ ਤਸਕਰ ਨੂੰ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: Oldest Mummy found in Egypt: ਮਿਸਰ ਵਿਚ ਲੱਭੀ 4300 ਸਾਲ ਪੁਰਾਣੀ ਮਮੀ, ਸਭ ਤੋਂ ਪੁਰਾਣੀ ਹੋਣ ਦਾ ਲਗਾਇਆ ਜਾ ਰਿਹਾ ਕਿਆਸ
ਪੁੱਛਗਿੱਛ ਦੌਰਾਨ ਰੋਮੀ ਕੋਲ ਇਕ ਪਿਸਤੌਲ ਹੋਣ ਦਾ ਖੁਲਾਸਾ ਹੋਇਆ, ਜਿਸ ਤੋਂ ਬਾਅਦ ਪੁਲਿਸ ਨੇ 3 ਪਿਸਤੌਲ ਬਰਾਮਦ ਕੀਤੇ। ਉਸ ਦੇ ਇਕ ਸਾਥੀ ਕੋਲੋਂ ਪੁਲਿਸ ਨੇ 7 ਲੱਖ 70 ਹਜ਼ਾਰ ਰੁਪਏ ਦੀ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ, ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਦੌਰਾਨ ਪਹਿਲੇ ਦੌਰ 'ਚ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਤੋਂ ਬਾਅਦ ਕੁੱਲ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ: ਹੈਲੀਕਾਪਟਰ 'ਤੇ ਲਾੜੀ ਵਿਆਹੁਣ ਆਏ ਲਾੜੇ ਨੇ ਪੂਰੀ ਕੀਤੀ ਮਾਪਿਆਂ ਦੀ ਇੱਛਾ
ਦੱਸਿਆ ਗਿਆ ਹੈ ਕਿ 7 ਲੱਖ 70 ਹਜ਼ਾਰ ਰੁਪਏ ਦੀ ਡਰੱਗ ਮਨੀ, 4 ਪਿਸਤੌਲ ਬਰਾਮਦ ਕੀਤੇ ਗਏ ਹਨ। ਪੁਲਿਸ ਕਮਿਸ਼ਨਰ ਲੁਧਿਆਣਾ ਨੇ ਦੱਸਿਆ ਕਿ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ। ਪੁਲਿਸ ਨੇ ਰੋਮੀ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਖ਼ੁਲਾਸਾ ਕੀਤਾ ਹੈ। ਉਸ ਕੋਲ ਇੱਕ ਪਿਸਤੌਲ ਹੈ ਅਤੇ ਉਸ ਦਾ ਇੱਕ ਸਾਥੀ ਮੋਗਾ ਵਿੱਚ ਹੈ। ਉਸ ਪਾਸੋਂ ਕੁੱਲ ਚਾਰ ਪਿਸਤੌਲ ਬਰਾਮਦ ਹੋਏ ਹਨ।