ਜਾਅਲੀ ਇੰਤਕਾਲ ਕਰਨ ਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ
Published : Jan 27, 2023, 5:51 pm IST
Updated : Jan 27, 2023, 5:51 pm IST
SHARE ARTICLE
 Patwari arrested by Vigilance Bureau on charges of taking bribe of Rs 15,000 for fake transfer
Patwari arrested by Vigilance Bureau on charges of taking bribe of Rs 15,000 for fake transfer

ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਹੈ ਮਾਲ ਪਟਵਾਰੀ ਬਲਵਿੰਦਰ ਸਿੰਘ

 ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਮਾਲ ਹਲਕਾ ਜਲਾਲਬਾਦ, ਤਹਿਸੀਲ ਖਡੂਰ ਸਾਹਿਬ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਅਤੇ ਵਾਹੀਯੋਗ ਜ਼ਮੀਨ ਦਾ ਜਾਅਲੀ ਇੰਤਕਾਲ ਦਰਜ ਕਰਨ ਬਦਲੇ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਜਾਂਚ ਦੇ ਆਧਾਰ 'ਤੇ ਬਿਊਰੋ ਨੇ ਸ਼ਿਕਾਇਤਕਰਤਾ ਬਰਜਿੰਦਰ ਸਿੰਘ ਅਤੇ ਉਸਦੇ ਭਰਾ ਹਰਜਿੰਦਰ ਸਿੰਘ, ਵਾਸੀ ਪਿੰਡ ਖੱਬੇ ਡੋਗਰਾਂ, ਜ਼ਿਲ੍ਹਾ ਤਰਨਤਾਰਨ ਦੀ ਸਾਂਝੀ ਵਾਹੀਯੋਗ ਜ਼ਮੀਨ ਦੇ ਇੰਤਕਾਲ ਅਤੇ ਵੰਡ ਕਰਨ ਸਬੰਧੀ ਪੜਤਾਲ ਕੀਤੀ ਹੈ। ਜਿਸ ਦੌਰਾਨ ਪਤਾ ਲੱਗਾ ਕਿ ਉਪਰੋਕਤ ਮਾਲ ਕਰਮਚਾਰੀ ਨੇ ਸ਼ਿਕਾਇਤਕਰਤਾ ਦੀ ਪਰਿਵਾਰਕ ਜ਼ਮੀਨ ਦੀ ਵੰਡ ਕਰਨ ਅਤੇ ਇੰਤਕਾਲ ਕਰਵਾਉਣ ਲਈ ਉਨਾਂ ਦੇ ਪਿੰਡ ਖੱਬੇ ਡੋਗਰਾਂ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਰਾਹੀਂ ਸ਼ਿਕਾਇਤਕਰਤਾ ਦੇ ਭਰਾ ਤੋਂ 15,000 ਰੁਪਏ ਲਏ ਸਨ।

ਦੋਸ਼ਾਂ ਦੇ ਸਹੀ ਪਾਏ ਜਾਣ ਉਪਰੰਤ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈਪੀਸੀ ਦੀ ਧਾਰਾ 409, 420, 467, 468, 471 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement