ਪੰਜਾਬ ਪੁਲਿਸ ਵਲੋਂ ਰਾਜਸਥਾਨ ਅਧਾਰਤ ਹਥਿਆਰਾਂ ਦੇ ਦੋ ਤਸਕਰ ਗ੍ਰਿਫ਼ਤਾਰ, 8 ਪਿਸਤੌਲ ਅਤੇ ਜਾਅਲੀ ਕਰੰਸੀ ਵੀ ਬਰਾਮਦ

By : KOMALJEET

Published : Jan 27, 2023, 7:09 pm IST
Updated : Jan 27, 2023, 7:09 pm IST
SHARE ARTICLE
Punjab News
Punjab News

ਅਰਸ਼ ਡੱਲਾ ਗਿਰੋਹ ਦੇ ਮੈਂਬਰਾਂ ਨੂੰ ਸੌਂਪਣ ਜਾ ਰਹੇ ਸਨ ਹਥਿਆਰਾਂ ਦੀ ਖੇਪ

ਬੰਨਾ ਰਾਮ ਉਰਫ਼ ਵਿਨੋਦ ਦੇਵਾਸੀ ਅਤੇ ਮੁਕੇਸ਼ ਉਰਫ਼ ਮੁਕਸ਼ਾ ਰਬਾਰੀ ਵਜੋਂ ਹੋਈ ਫੜੇ ਗਏ ਮੁਲਜ਼ਮਾਂ ਦੀ ਪਛਾਣ 
ਫਿਰੌਤੀ ਲਈ ਜੋਧਪੁਰ ਦੇ ਵਿਅਕਤੀ ਨੂੰ ਅਗ਼ਵਾ ਕਰਨ ਦੀ ਵੀ ਬਣਾ ਰਹੇ ਸਨ ਯੋਜਨਾ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਚੰਡੀਗੜ੍ਹ/ਫ਼ਾਜ਼ਿਲਕਾ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜਾਰੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਫ਼ਾਜ਼ਿਲਕਾ ਵਿਖੇ ਅਬੋਹਰ- ਹਨੂੰਨਗੜ੍ਹ ਰੋਡ 'ਤੇ ਨਾਕਾਬੰਦੀ ਦੌਰਾਨ ਰਾਜਸਥਾਨ ਅਧਾਰਤ ਹਥਿਆਰਾਂ ਦੇ ਦੋ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਅੱਠ ਪਿਸਤੌਲ ਅਤੇ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ  ਨੇ ਦਿੱਤੀ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਲੁਧਿਆਣਾ ਦੇ ਵਿਕਾਸ ਕਾਰਜਾਂ 'ਤੇ ਲਗਭਗ 29.08 ਕਰੋੜ ਰੁਪਏ ਖ਼ਰਚ ਕਰਨ ਦਾ ਕੀਤਾ ਫੈਸਲਾ: ਡਾ. ਇੰਦਰਬੀਰ ਸਿੰਘ ਨਿੱਜਰ

ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਬੰਨਾ ਰਾਮ ਉਰਫ਼ ਵਿਨੋਦ ਦੇਵਾਸੀ ਅਤੇ ਮੁਕੇਸ਼ ਉਰਫ਼ ਮੁਕਸ਼ਾ ਰਬਾਰੀ ਵਜੋਂ ਹੋਈ ਹੈ ਜੋ ਪਿੰਡ ਜੇਤੀਆਵਾਸ, ਜੋਧਪੁਰ, ਰਾਜਸਥਾਨ ਦੇ ਰਹਿਣ ਵਾਲੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਫਾਜ਼ਿਲਕਾ ਨੂੰ ਇੱਕ ਭਰੋਸੇਯੋਗ ਸੂਤਰ ਤੋਂ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਸੰਭਾਵਨਾ ਹੈ ਕਿ ਇਹ ਖੇਪ ਪੰਜਾਬ ਵਿੱਚ ਅਰਸ਼ ਡੱਲਾ ਗਰੋਹ ਦੇ ਮੈਂਬਰਾਂ ਨੂੰ ਪਹੁੰਚਾਈ ਜਾਣੀ ਹੈ।

ਉਨ੍ਹਾਂ ਦੱਸਿਆ ਕਿ ਐਸ.ਐਸ.ਓ.ਸੀ ਥਾਣਾ ਫਾਜ਼ਿਲਕਾ ਦੀ ਪੁਲਿਸ ਟੀਮ ਨੇ ਮੁਲਜ਼ਮਾਂ ਨੂੰ ਫੜ੍ਹਨ ਲਈ ਅਬੋਹਰ-ਹਨੂਮਾਨਗੜ੍ਹ ਰੋਡ ਫ਼ਾਜ਼ਿਲਕਾ 'ਤੇ ਸਥਿਤ ਪਿੰਡ ਰਾਮਸਰਾ ਦੇ ਇਲਾਕੇ 'ਚ ਪੁਲਿਸ ਨਾਕਾਬੰਦੀ ਕੀਤੀ ਅਤੇ ਦੋਵਾਂ ਵਿਅਕਤੀਆਂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੂੰ ਉਨ੍ਹਾਂ ਦੇ ਕਬਜ਼ੇ ‘ਚੋਂ ਦੋ ਜ਼ਿੰਦਾ ਕਾਰਤੂਸ ਸਮੇਤ .32 ਬੋਰ ਦੇ 7 ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਇੱਕ .315 ਬੋਰ ਦਾ ਦੇਸੀ ਪਿਸਤੌਲ ਬਰਾਮਦ ਹੋਇਆ ਹੈ । ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਦੇ ਕਬਜ਼ੇ 'ਚੋਂ 9650 ਰੁਪਏ ਦੀ ਜਾਅਲੀ ਭਾਰਤੀ ਕਰੰਸੀ ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ: ਕਰਜ਼ੇ ਦੀ ਰਿਪੋਰਟ ਤੋਂ ਬਾਅਦ ਡਿੱਗੇ ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰ 

ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਐਸ.ਐਸ.ਓ.ਸੀਯ ਲਖਬੀਰ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਐਸਐਸਓਸੀ ਫਾਜ਼ਿਲਕਾ ਨੇ ਉਨ੍ਹਾਂ ਦੇ ਗਰੁੱਪ ਮੈਂਬਰ ਨਰੇਸ਼ ਪੰਡਿਤ ਨੂੰ ਜੋਧਪੁਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਖੁਲਾਸਾ ਕੀਤਾ ਕਿ ਨਰੇਸ਼ ਪੰਡਿਤ ਖਤਰਨਾਕ ਅੱਤਵਾਦੀ ਅਰਸ਼ ਡੱਲਾ ਦੇ ਸੰਪਰਕ ਵਿੱਚ ਸੀ ਅਤੇ ਉਸਨੂੰ ਫਿਰੌਤੀ ਲਈ ਜੋਧਪੁਰ ਦੇ ਇੱਕ ਉੱਘੇ ਕਾਰੋਬਾਰੀ ਨੂੰ ਅਗਵਾ ਕਰਨ ਦਾ ਕੰਮ ਸੌਂਪਿਆ ਗਿਆ ਸੀ। ਇਸ ਦੀ ਜਾਣਕਾਰੀ ਰਾਜਸਥਾਨ ਪੁਲਿਸ ਨਾਲ ਸਾਂਝੀ ਕੀਤੀ ਗਈ, ਜਿਸ ਸਦਕਾ ਜ਼ਿਲ੍ਹਾ ਪਾਲੀ ਵਿੱਚ ਇਸ ਕਿਡਨੈਪਿੰਗ ਗਿਰੋਹ ਦਾ ਪਰਦਾਫਾਸ਼ ਹੋਇਆ।

ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਵਿੱਚ ਹਥਿਆਰਾਂ ਦੇ ਸਰੋਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।  ਉਨ੍ਹਾਂ ਕਿਹਾ ਕਿ ਪੁਲਿਸ ਇਸ ਕੇਸ ਵਿੱਚ ਜਾਅਲੀ ਭਾਰਤੀ ਕਰੰਸੀ ਦੇ ਨਜ਼ਰੀਏ ਤੋਂ ਵੀ ਜਾਂਚ ਕਰ ਰਹੀ ਹੈ। ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 489-ਏ, 489-ਬੀ ,489-ਸੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement