ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਕੀਤਾ ਗ੍ਰਿਫਤਾਰ

By : GAGANDEEP

Published : Jan 27, 2023, 7:54 pm IST
Updated : Jan 27, 2023, 7:54 pm IST
SHARE ARTICLE
photo
photo

ਛੇ ਜਿੰਦਾ ਕਾਰਤੂਸਾਂ ਸਮੇਤ .30 ਬੋਰ ਦਾ ਚਾਈਨਾ-ਮੇਡ ਪਿਸਤੌਲ ਵੀ ਬਰਾਮਦ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਅੱਜ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜੇ ‘ਚੋਂ .30 ਬੋਰ ਚਾਈਨਾ-ਮੇਡ ਪਿਸਤੌਲ ਸਮੇਤ ਛੇ ਜਿੰਦਾ ਕਾਰਤੂਸ ਬਰਾਮਦ ਕੀਤੇ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

 ਪੜ੍ਹੋ ਪੂਰੀ ਖਬਰ: ਅੰਮ੍ਰਿਤਸਰ 'ਚ ਤੇਜ਼ ਰਫਤਾਰ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਐਕਟਿਵਾ ਸਵਾਰ ਦੀ ਮੌਕੇ 'ਤੇ ਹੀ ਮੌਤ 

ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਰਾਜਵੀਰ ਸਿੰਘ ਉਰਫ਼ ਰਵੀ ਰਾਜਗੜ੍ਹ ਵਾਸੀ ਪਿੰਡ ਰਾਜਗੜ੍ਹ ਜ਼ਿਲ੍ਹਾ ਖੰਨਾ ਵਜੋਂ ਹੋਈ ਹੈ। ਇਹ ਦੋਸ਼ੀ ਪਿਛਲੇ 13-14 ਸਾਲਾਂ ਤੋਂ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਅਧਾਰਿਤ ਅੱਤਵਾਦੀ ਗੋਲਡੀ ਬਰਾੜ ਦੇ ਸੰਪਰਕ 'ਚ ਸੀ ਅਤੇ ਉਨ੍ਹਾਂ ਦੇ ਇਸ਼ਾਰੇ 'ਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜ਼ਾਮ ਦਿੰਦਾ ਦੇ ਰਿਹਾ ਸੀ। ਉਸ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਕਤਲ, ਇਰਾਦਾ ਕਤਲ ਅਤੇ ਅਸਲਾ ਐਕਟ ਆਦਿ ਨਾਲ ਸਬੰਧਤ ਕੇਸ ਦਰਜ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਨੇ ਭਰੋਸੇਯੋਗ ਜਾਣਕਾਰੀ ਮਿਲਣ ਉਪਰੰਤ ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਨਿਗਰਾਨੀ ਵਿੱਚ ਡੀਐਸਪੀ ਰਾਜਨ ਪਰਮਿੰਦਰ ਅਤੇ ਡੀਐਸਪੀ ਦੀਪਿਕਾ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਭੇਜੀ ਅਤੇ ਟੀਮ ਨੇ ਰਵੀ ਰਾਜਗੜ੍ਹ ਨੂੰ ਐਸਏਐਸ ਨਗਰ ਦੇ ਸੈਕਟਰ 79 ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਜਦੋਂ ਉਹ ਇਕ ਮਹਿੰਗੀ ਕਾਰ ਚਲਾ ਰਿਹਾ ਸੀ।

 ਪੜ੍ਹੋ ਪੂਰੀ ਖਬਰ: ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ-ਕੁਲਤਾਰ ਸਿੰਘ ਸੰਧਵਾਂ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਰਵੀ ਰਾਜਗੜ੍ਹ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਨੂੰ ਛੁਪਣਗਾਹਾਂ, ਲੌਜਿਸਟਿਕ ਸਹਾਇਤਾ, ਹਥਿਆਰ ਅਤੇ ਵਾਹਨ ਮੁਹੱਈਆ ਕਰਵਾ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮਾਂ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਸਾਥੀਆਂ ਨੂੰ ਵਿਦੇਸ਼ ਭੱਜਣ ਲਈ ਜਾਅਲੀ ਵੇਰਵਿਆਂ ਨਾਲ ਪਾਸਪੋਰਟ ਹਾਸਲ ਕਰਨ ਵਿੱਚ ਵੀ ਮਦਦ ਕੀਤੀ ਸੀ। ਡੀਜੀਪੀ ਨੇ ਕਿਹਾ ਕਿ ਮੁਲਜ਼ਮ ਰਵੀ ਰਾਜਗੜ੍ਹ ਤੋਂ ਪੁੱਛਗਿੱਛ ਅਤੇ ਇਸ ਮਾਮਲੇ ਦੀ ਵਿਸਥਾਰਤ ਜਾਂਚ ਨਾਲ ਪੰਜਾਬ ਅਤੇ ਆਸ-ਪਾਸ ਦੇ ਸੂਬਿਆਂ ਵਿੱਚ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਵੱਲੋਂ ਯੋਜਨਾਬੱਧ ਅਪਰਾਧਿਕ ਗਤੀਵਿਧੀਆਂ ਦਾ ਪਰਦਾਫਾਸ਼ ਕਰਨ ਵਿੱਚ ਹੋਰ ਮਦਦ ਮਿਲੇਗੀ।

 ਪੜ੍ਹੋ ਪੂਰੀ ਖਬਰ: STF ਨੇ ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਚੈਕਿੰਗ ਦੌਰਾਨ ਇਕ ਨੌਜਵਾਨ ਕੋਲੋਂ 1 ਕਿਲੋ 20 ਗ੍ਰਾਮ ਹੈਰੋਇਨ ਕੀਤੀ ਬਰਾਮਦ

ਜ਼ਿਕਰਯੋਗ ਹੈ ਕਿ ਮੁਲਜ਼ਮ ਰਵੀ ਰਾਜਗੜ੍ਹ ਨੂੰ 20 ਜੂਨ 2022 ਨੂੰ ਭਾਰਤੀ ਦੰਡਾਵਲੀ ਦੀ ਧਾਰਾ 384, 392, 465, 466, 467, 468, 471 ਅਤੇ 120-ਬੀ ਅਤੇ ਪਾਸਪੋਰਟ ਐਕਟ ਦੀ ਧਾਰਾ 12 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਟੇਟ ਕ੍ਰਾਈਮ, ਮੋਹਾਲੀ ਵਿਖੇ ਦਰਜ ਮਾਮਲੇ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਅਪਰੈਲ 2022 ਵਿੱਚ ਦੋਰਾਹਾ ਪੁਲਿਸ ਸਟੇਸ਼ਨ ਵਿਖੇ ਦਰਜ ਅਸਲਾ ਐਕਟ ਮਾਮਲੇ ਵਿੱਚ ਵੀ ਲੋੜੀਂਦਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement